ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਪਿਛਲੇ ਕੁਝ ਦਿਨਾਂ ਤੋਂ ਇਕ ਵੀਡੀ� ਵਾਇਰਲ ਹੋ ਰਹੀ ਹੈ ਜਿਸ ਵਿਚ ਦੋਸ਼ ਲਗਾਏ ਜਾ ਰਹੇ ਹਨ ਕਿ ਇਸ ਵੀਡੀ� ਦੇ ਜ਼ਰੀਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਿੱਖ ਗੁਰੂਆਂ ਦੀ ਬੇਅਦਬੀ ਕੀਤੀ ਅਤੇ ਕੁਝ ਇਤਰਾਜਯੋਗ ਪਲ ਵੀ ਉਸ ਵਿਚ ਦਰਜ ਹੋਏ ਹਨ। ਜਿਸ ਨੂੰ ਲੈ ਕੇ ਲਗਾਤਾਰ ਵਿਰੋਧੀ ਧਿਰਾਂ ਵਲੋਂ ਭਗਵੰਤ ਮਾਨ ਨੂੰ ਨਿਸ਼ਾਨੇ ‘ਤੇ ਲਿਆ ਜਾ ਰਿਹਾ ਸੀ। ਇਸੇ ਦੌਰਾਨ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੜਗੰਜ ਵਲੋਂ ਵੀ ਇਸ ਵੀਡੀ� ਦੀ ਸਬੰਧੀ ਖੁਲਾਸਾ ਕਰਦਿਆਂ ਕਿਹਾ ਗਿਆ ਸੀ ਕਿ ਇਹ ਵੀਡੀ� ਲੈਬ ਰਾਹੀਂ ਟੈਸਟ ਕਰਵਾਈ ਗਈ ਹੈ ਅਤੇ ਬਿਲਕੁਲ ਅਸਲੀ ਹੈ। ਜਿਸ ਨਾਲ ਕਿਸੇ ਤਰ੍ਹਾਂ ਦੀ ਕੋਈ ਛੇੜਖਾਨੀ ਨਹੀਂ ਕੀਤੀ ਗਈ। ਜਿਸ ਦੇ ਚੱਲਦੇ ਉਨ੍ਹਾਂ ਵਲੋਂ ਭਗਵੰਤ ਮਾਨ ਨੂੰ ਸਿੱਖ ਕੌਮ ਦਾ ਦੋਖੀ ਕਰਾਰ ਦਿੱਤਾ ਸੀ। ਇਸ ਤੋਂ ਇਲਾਵਾ ਸਿੱਖ ਵਿਧਾਇਕ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਲਈ ਹੁਕਮਨਾਮਾ ਜਾਰੀ ਕੀਤਾ ਗਿਆ ਸੀ। ਇਸ ਸਭ ਦੇ ਪਿੱਛੇ ਆਮ ਆਦਮੀ ਪਾਰਟੀ ਵਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦੀ ਛਵੀ ਖਰਾਬ ਕਰਨ ਲਈ ਇਹ ਸਭ ਡਰਾਮਾ ਰਚਿਆ ਜਾ ਰਿਹਾ ਹੈ। ਉਨ੍ਹਾਂ ਵਲੋਂ ਪੇਸ਼ ਕੀਤਾ ਗਿਆ ਕਿ ਇਕ ਲੈਬ ਦੇ ਟੈਸਟ ਵਿਚ ਸਾਹਮਣੇ ਆਇਆ ਹੈ ਕਿ ਵੀਡੀ� ਵਿਚ ਦਿਖਾਈ ਦੇਣ ਵਾਲਾ ਸ਼ਖ਼ਸ ਭਗਵੰਤ ਮਾਨ ਨਹੀਂ ਹੈ ਬਲਕਿ ਕੋਈ ਹੋਰ ਹੀ ਹੈ। ਇਸ ਲਈ ਅਕਾਲੀ ਦਲ ਭਗਵੰਤ ਮਾਨ ਖਿਲਾਫ਼ ਕੂੜ ਪ੍ਰਚਾਰ ਕਰ ਰਿਹਾ ਹੈ ਤੇ ਉਨ੍ਹਾਂ ਦੀ ਛਵੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਿਸ ਦੇ ਰੋਸ ਵਜੋਂ ਅੱਜ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਅੱਜ ਫ਼ਰੀਦਕੋਟ ਵਿਖੇ ਵੀ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਇਕ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਲੋਕਲ ਲੀਡਰਸ਼ਿਪ ਦੇ ਆਗੂ ਸ਼ਾਮਿਲ ਰਹੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੇਠਲੇ ਦਰਜੇ ਦੀ ਰਾਜਨੀਤੀ ‘ਤੇ ਉੱਤਰ ਚੁੱਕਾ ਹੈ। ਉਹ ਭਗਵੰਤ ਮਾਨ ਜਿਸ ਦੇ ਖਿਲਾਫ਼ ਅੱਜ ਤੱਕ ਕਿਸੇ ਵਲੋਂ ਵੀ ਉਂਗਲ ਨਹੀਂ ਚੁੱਕੀ ਗਈ ਉਨ੍ਹਾਂ ਦੇ ਚਰਿੱਤਰ ਅਤੇ ਰਾਜਨੀਤਿਕ ਸ਼ਵੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਕਦੇ ਦੀ ਵੀ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੋਸਾ, ਐਮ.ਸੀ. ਬੱਬੂ ਅਹੂਜਾ ਤੇ ਭਾਰੀ ਗਿਣਤੀ ‘ਚ ਆਪ ਆਗੂ ਤੇ ਵਰਕਰ ਹਾਜ਼ਰ ਸਨ।