02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

‘ਆਪ’ ਵਲੋਂ ਪਿੰਡ ਬਾਦਲ ਵਿਖੇ ਸੁਖਬੀਰ ਸਿੰਘ ਬਾਦਲ ਦੇ ਗ੍ਰਹਿ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 21-06-2026
ਲੰਬੀ, 20 ਜੂਨ (ਮੇਵਾ ਸਿੰਘ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਬੰਧੀ ਇਕ ਵਿਵਾਦਿਤ ਵੀਡੀ� ਨੂੰ ਲੈ ਕੇ ਦਿੱਤੇ ਗਏ ਬਿਆਨ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਵਲੋਂ ਪੂਰੇ ਪੰਜਾਬ ‘ਚ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਤਹਿਤ ਹਲਕਾ ਲੰਬੀ ਦੇ ਪਿੰਡ ਬਾਦਲ ਵਿਖੇ ਵੀ ਆਮ ਆਦਮੀ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿਚ ਲੰਬੀ ਹਲਕੇ ਤੋਂ ਵੱਡੀ ਗਿਣਤੀ ‘ਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਮਲੋਟ, ਸ੍ਰੀ ਮੁਕਤਸਰ ਸਾਹਿਬ ਤੇ ਗਿੱਦੜਬਾਹਾ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਵੀ ਇਸ ਧਰਨੇ ਵਿਚ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦੀ ਛਵੀ ਖ਼ਰਾਬ ਕਰਨ ਲਈ ਝੂਠਾ ਤੇ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਸਿਆਸਤ ਨੂੰ ਬਾਖ਼ੂਬੀ ਸਮਝਦੇ ਹਨ ਅਤੇ ਝੂਠੇ ਪ੍ਰਚਾਰ ਦਾ ਡਟ ਕੇ ਜਵਾਬ ਦੇਣਗੇ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਮੁੱਦਿਆਂ ਤੇ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਵਿਰੋਧੀ ਧਿਰਾਂ ਵਲੋਂ ਫ਼ੈਲਾਏ ਜਾ ਰਹੇ ਭਰਮ ਨੂੰ ਲੋਕਾਂ ਤੱਕ ਸੱਚਾਈ ਪਹੁੰਚਾ ਕੇ ਬੇਨਕਾਬ ਕੀਤਾ ਜਾਵੇਗਾ। ਇਸ ਮੌਕੇ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਹਰਦੀਪ ਸਿੰਘ ਡਿੰਪੀ ਢਿੱਲੋਂ ਵਿਧਾਇਕ ਗਿੱਦੜਬਾਹਾ, ਚੇਅਰਮੈਨ ਜਗਦੇਵ ਸਿੰਘ ਬਾਂਮ, ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ, ਚੇਅਰਮੈਨ ਜਗਦੀਪ ਸਿੰਘ ਸੰਧੂ, ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ, ਖ਼ੁਸ਼ਵੀਰ ਸਿੰਘ ਸਹਿਣਾਖੇੜਾ, ਸੁਖਵਿੰਦਰ ਸਿੰਘ ਸੁੱਖੀ ਜ਼ਿਲ੍ਹਾ ਸਕੱਤਰ, ਹਲਕਾ ਸੰਗਠਨ ਇੰਚਾਰਜ ਕਰਨਵੀਰ ਸਿੰਘ ਸੰਨੀ ਲੁਹਾਰਾ, ਗੁਰਬਾਜ ਸਿੰਘ ਬਣਵਾਲਾ ਹਲਕਾ ਕੋਆਰਡੀਨੇਟਰ ਕਿਸਾਨ ਵਿੰਗ, ਜਸਵਿੰਦਰ ਸਿੰਘ ਸਾਬਕਾ ਸਰਪੰਚ ਭਾਗੂ, ਵਿਕਰਾਂਤ ਖੁਰਾਣਾ ਦਫ਼ਤਰ ਇੰਚਾਰਜ, ਕਾਕੂ ਸਰਪੰਚ ਪੰਜਾਵਾ, ਬਲਾਕ ਪ੍ਰਧਾਨ ਬਿੰਨੀ ਬਰਾੜ, ਜੁਗਨੂੰ ਬਰਾੜ ਸਿੰਘੇਵਾਲਾ, ਅਮਨਾ ਚੰਨੂੰ, ਸਰਪੰਚ ਬਲਵੀਰ ਸਿੰਘ ਮਹਿਣਾ, ਐੱਮ.ਸੀ. ਜਸਮੀਤ ਬਰਾੜ, ਐੱਮ.ਸੀ. ਵਿਕਰਮ ਵਿੱਕੀ, ਚੇਅਰਮੈਨ ਗੁਰਪ੍ਰੀਤ ਸਿੰਘ ਵਿਰਦੀ, ਸਰਪੰਚ ਕਾਲਾ ਪ੍ਰਧਾਨ ਭੀਟੀਵਾਲਾ, ਪੀ.ਏ. ਗੁਰਬਾਜ ਖੁੱਡੀਆਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਆਤਮ ਹੱਤਿਆ ਕੀਤੀ ਅਗਲੀ ਖ਼ਬਰ ਮੁੱਖ ਮੰਤਰੀ ਦੀ ਆਮਦ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀ...
Ad Position 24
No active advertisement