02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਅਣਪਛਾਤੇ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਆਤਮ ਹੱਤਿਆ ਕੀਤੀ

Ad Position 21
No active advertisement
ਅਜੀਤ ਡੈਸਕ 21-06-2026
ਜੈਤੋ, 20 ਜੂਨ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਬਠਿੰਡਾ ਰੇਲਵੇ ਮਾਰਗ ‘ਤੇ ਸਥਿਤ ਰੌਂਤਾ ਰਜਬਾਹੇ ਦੇ ਨਜ਼ਦੀਕ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਪਤਾ ਲੱਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਜੀ.ਆਰ.ਪੀ ਰੇਲਵੇ ਪੁਲਿਸ ਬਠਿੰਡਾ ਦੇ ਐਸ.ਐਚ.� ਕੁਲਦੀਪ ਚੰਦ ਨੇ ਜੀ.ਆਰ.ਪੀ ਰੇਲਵੇ ਪੁਲਿਸ ਚੌਂਕੀ ਗੋਨਿਆਣਾ ਦੇ ਇੰਚਾਰਜ ਜਸਵਿੰਦਰ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਸਮੇਤ ਮੌਕੇ ‘ਤੇ ਭੇਜਿਆ। ਪੁਲਿਸ ਚੌਂਕੀ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਮਿ੍ਰਤਕ ਵਿਅਕਤੀ ਨੇ ਰੇਲ ਗੱਡੀ ਦੇ ਹੇਠਾਂ ਆ ਕੇ ਜੀਵਨ ਲੀਲ੍ਹਾ ਸਮਾਪਤ ਕੀਤੀ ਹੈ। ਮਿ੍ਰਤਕ ਵਿਅਕਤੀ ਦੀ ਦਾੜੀ ਚਿੱਟੇ ਰੰਗ ਦੀ ਕੱਟੀ ਹੋਈ, ਕੁੜਤਾ ਪਜਾਮਾ (ਖਾਕੀ ਰੰਗ ਦਾ) ਅਤੇ ਪੈਰਾਂ ਵਿਚ ਚਪਲਾਂ ਪਾਈਆਂ ਹੋਈਆਂ ਹਨ ਅਤੇ ਉਸ ਦੀ ਉਮਰ 55-60 ਸਾਲ ਦੇ ਕਰੀਬ ਹੈ। ਇਸ ਮੌਕੇ ਚੜ੍ਹਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਰਜਿ: ਜੈਤੋ ਦੇ ਸੇਵਾਦਾਰ ਮੀਤ ਸਿੰਘ ਮੀਤਾ ਆਪਣੀ ਐਬੂਲੈਂਸ ਲੈ ਕੇ ਉਕਤ ਸਥਾਨ ‘ਤੇ ਪਹੁੰਚਿਆ ਅਤੇ ਮਿ੍ਰਤਕ ਵਿਅਕਤੀ ਦੀ ਲਾਸ਼ ਨੂੰ ਸਰਕਾਰੀ ਸਿਵਲ ਹਸਪਤਾਲ ਬਠਿੰਡਾ ਵਿਖੇ ਲਿਜਾਇਆ ਗਿਆ ਤੇ ਉਥੋਂ ਦੀ ਮੋਰਚਰੀ ਵਿਚ ਲਾਸ਼ ਨੂੰ 72 ਘੰਟਿਆਂ ਲਈ ਰੱਖਿਆ ਗਿਆ। ਇਸ ਮੌਕੇ ਜੀ.ਆਰ.ਪੀ ਰੇਲਵੇ ਪੁਲਿਸ ਚੌਂਕੀ ਗੋਨਿਆਣਾ ਦੇ ਪੁਲਿਸ ਮੁਲਾਜ਼ਮ ਹਰਪ੍ਰੀਤ ਸਿੰਘ ਤੇ ਸੋਹਣ ਸਿੰਘ ਅਤੇ ਚੜ੍ਹਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਰਜਿ: ਜੈਤੋ ਦੀ ਟੀਮ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਜੈਤੋ ਹਲਕੇ ਦੀਆਂ ਸੜਕਾਂ ਦੀ ਕਿਸੇ ਨੇ ਸਾਰ ਨਹੀਂ ਲਈ -ਕੋਟਸੁਖੀਆ ਅਗਲੀ ਖ਼ਬਰ ‘ਆਪ’ ਵਲੋਂ ਪਿੰਡ ਬਾਦਲ ਵਿਖੇ ਸੁਖਬੀਰ ਸਿੰਘ ਬਾਦਲ ਦੇ ਗ੍ਰਹਿ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ
Ad Position 24
No active advertisement