ਜੈਤੋ, 20 ਜੂਨ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ ਘਰ ਪਹੁੰਚਾਉਣ ਲਈ ਪਿੰਡ ਰਾਮਗੜ੍ਹ (ਭਗਤੂਆਣਾ) ਵਿਖੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ: ਲਛਮਣ ਭਗਤੂਆਣਾ ਅਤੇ ਸਰਗਰਮ ਪਾਰਟੀ ਮੈਂਬਰਾਂ ਨੇ ਰਾਸ਼ਨ ਡੀਪੂ ‘ਤੇ ਹਾਜ਼ਰ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਡਾ. ਲਛਮਣ ਭਗਤੂਆਣਾ ਨੇ ਕਿਹਾ ਕਿ ਹਰ ਲੋੜਵੰਦ ਵਿਅਕਤੀ ਤੱਕ ਸਹੂਲਤ ਪਹੁੰਚਾਈ ਜਾਵੇਗੀ। ਇਸ ਮੌਕੇ ਖੁਸ਼ਵਿੰਦਰ ਸਿੰਘ, ਸੰਧੂਰਾ ਸਿੰਘ, ਪ੍ਰੀਤਮ ਸਿੰਘ, ਗੁਰਜੀਤ ਸਿੰਘ ਖਾਲਸਾ, ਮੇਜਰ ਸਿੰਘ, ਇੰਦਰਜੀਤ ਸਿੰਘ ਮੈਂਬਰ ਪੰਚਾਇਤ, ਨਾਇਬ ਸਿੰਘ, ਨਵਦੀਪ ਸਿੰਘ, ਜਰਨੈਲ ਸਿੰਘ, ਭੋਲਾ ਬਰਾੜ, ਦਰਸ਼ੀ, ਰਾਣਾ ਸਿੰਘ, ਸਾਬਕਾ ਪੰਚਾਇਤ ਮੈਂਬਰ ਮਹਿੰਦਰ ਕੌਰ ਅਤੇ ਜਰਨੈਲ ਕੌਰ ਆਦਿ ਹਾਜ਼ਰ ਸਨ।