ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੀ ਵਿਦਿਆਰਥਣ ਜੈਸਮੀਨ ਕੌਰ ਵਾਸੀ ਢਾਬ ਗੁਰੂ ਕੀ ਨੇ ਆਈਲੈਟਸ ਦੀ ਪ੍ਰੀਖਿਆ ਵਿਚੋਂ 9 ਬੈਂਡ ਪ੍ਰਾਪਤ ਕੀਤੇ ਹਨ। ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀਟੀਈ ਵਿਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲੈਟਸ ਤੇ ਪੀਟੀਈ ਦੀ ਪ੍ਰੀਖਿਆ ਵਾਰ-ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ ਉਨ੍ਹਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਧੀਆ ਸਕੋਰ ਪ੍ਰਾਪਤ ਕਰਵਾਉਣ ਵਿਚ ਵਰਦਾਨ ਸਾਬਿਤ ਹੋ ਰਿਹਾ ਹੈ। ਵਿਦਿਆਰਥਣ ਜੈਸਮੀਨ ਕੌਰ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਸ ਨੇ 9 ਬੈਂਡ ਪ੍ਰਾਪਤ ਕੀਤੇ ਹਨ। ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ।
ਅਚੀਵਰ ਪੁਆਇੰਟ ਸੈਂਟਰ ਦੀ ਵਿਦਿਆਰਥਣ ਨੇ ਆਈਲੈਟਸ ’ਚੋਂ 9 ਬੈਂਡ ਪ੍ਰਾਪਤ ਕੀਤੇ
ਅਜੀਤ ਡੈਸਕ
22-06-2026