14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸੰਤ ਨਿਰੰਕਾਰੀ ਮਿਸ਼ਨ ਵਲੋਂ ‘ਅੰਤਰਰਾਸ਼ਟਰੀ ਯੋਗ ਦਿਵਸ’ ਮਨਾਇਆ

Ad Position 21
No active advertisement
ਅਜੀਤ ਡੈਸਕ 22-06-2026


ਜੈਤੋ, 21 ਜੂਨ (ਗੁਰਚਰਨ ਸਿੰਘ ਗਾਬੜੀਆ)-ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਰਮਿਤ ਜੀ ਦੇ ਪਾਵਨ ਆਸ਼ੀਰਵਾਦ ਨਾਲ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਸੰਤ ਨਿਰੰਕਾਰੀ ਮਿਸ਼ਨ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਯੋਗ ਅਤੇ ਆਧਿਆਤਮਿਕ ਜਾਗਰੂਕਤਾ ਨਾਲ ਸੰਬੰਧਿਤ ਪ੍ਰੋਗਰਾਮ ਸਫਲਤਾ ਪੂਰਵਕ ਕਰਵਾਏ ਗਏ। ਇਸ ਸਬੰਧੀ ਫਿਰੋਜ਼ਪੁਰ ਜ਼ੋਨ ਦੇ ਜ਼ੋਨਲ ਇੰਚਾਰਜ ਐਨ.ਐਸ. ਗਿੱਲ ਅਤੇ ਸੰਤ ਨਿਰੰਕਾਰੀ ਸਤਿਸੰਗ ਭਵਨ ਜੈਤੋ ਬਰਾਂਚ ਦੇ ਮੁਖੀ ਅਸ਼ੋਕ ਧੀਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ ਸੰਤ ਨਿਰੰਕਾਰੀ ਸਤਿਸੰਗ ਭਵਨ ਜੈਤੋ ਵਿਖੇ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮਹਾਤਮਾਵਾਂ, ਸੇਵਾਦਲ ਮੈਂਬਰਾਂ ਅਤੇ ਇਲਾਕੇ ਦੇ ਨਿਵਾਸੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ। ਤਜਰਬੇਕਾਰ ਯੋਗ ਟ੍ਰੇਨਰਾਂ ਦੀ ਰਹਿਨੁਮਾਈ ਹੇਠ ਭਾਗੀਦਾਰਾਂ ਨੇ ਵੱਖ-ਵੱਖ ਯੋਗ ਅਭਿਆਸ ਕੀਤੇ ਅਤੇ ਸਿਹਤਮੰਦ ਤੇ ਸੰਤੁਲਿਤ ਜੀਵਨ ਸ਼ੈਲੀ ਅਪਣਾਉਣ ਦਾ ਸੰਕਲਪ ਲਿਆ। ਸਤਿਗੁਰੂ ਮਾਤਾ ਜੀ ਆਪਣੇ ਪ੍ਰਵਚਨਾਂ ਵਿਚ ਅਕਸਰ “ਸਵਸਥ ਮਨ, ਸਹਿਜ ਜੀਵਨ” ਦਾ ਸੰਦੇਸ਼ ਦਿੰਦਿਆਂ ਕਹਿੰਦੇ ਹਨ ਕਿ ਮਨੁੱਖੀ ਸਰੀਰ ਪ੍ਰਮਾਤਮਾ ਨਿਰੰਕਾਰ ਦੀ ਅਨਮੋਲ ਬਖ਼ਸ਼ਿਸ਼ ਹੈ ਅਤੇ ਇਸ ਦੀ ਸੰਭਾਲ ਕਰਨਾ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ। ਇਸ ਲਈ ਲੰਬੀ ਉਮਰ, ਤੰਦਰੁਸਤੀ ਅਤੇ ਸਰਗਰਮ ਜੀਵਨ ਲਈ ਯੋਗ ਬਹੁਤ ਜ਼ਰੂਰੀ ਹੈ। ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਦਾ ਵਿਸ਼ਾ “ਸਵਸਥ ਉਮਰ ਲਈ ਯੋਗ” (ਸਿਹਤਮੰਦ ਉਮਰ ਵਧਣ ਲਈ ਯੋਗਾ) ਰਿਹਾ, ਜਿਸ ਨੇ ਇਹ ਸੰਦੇਸ਼ ਦਿੱਤਾ ਕਿ ਅਸਲ ਸਿਹਤ ਸਰੀਰਕ, ਮਾਨਸਿਕ ਅਤੇ ਆਧਿਆਤਮਿਕ ਤੰਦਰੁਸਤੀ ਦੇ ਸੁਮੇਲ ਦਾ ਨਾਮ ਹੈ। ਇਸੇ ਭਾਵਨਾ ਅਨੁਸਾਰ ਸੰਤ ਨਿਰੰਕਾਰੀ ਮਿਸ਼ਨ ਨੇ ਯੋਗ ਨੂੰ ਆਤਮ-ਜਾਗਰੂਕਤਾ, ਅਨੁਸ਼ਾਸਨ ਅਤੇ ਸਕਾਰਾਤਮਕ ਜੀਵਨ ਦਿ੍ਰਸ਼ਟੀਕੋਣ ਦਾ ਪ੍ਰਭਾਵਸ਼ਾਲੀ ਮਾਧਿਅਮ ਦੱਸਦਿਆਂ ਲੋਕਾਂ ਨੂੰ ਇਸ ਪ੍ਰਤੀ ਹੋਰ ਜਾਗਰੂਕ ਕਰਨ ਦਾ ਯਤਨ ਕੀਤਾ। ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਦੇ ਸਕੱਤਰ ਸਤਿਕਾਰਯੋਗ ਜੋਗਿੰਦਰ ਸੁਖੀਜਾ ਦੇ ਅਨੁਸਾਰ ਦੇਸ਼ ਭਰ ਦੇ 1500 ਤੋਂ ਵੱਧ ਕੇਂਦਰਾਂ ਵਿਚ ਸਮੂਹਿਕ ਯੋਗ ਸੈਸ਼ਨਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਪ੍ਰੋਗਰਾਮਾਂ ਦਾ ਉਦੇਸ਼ ਸਰੀਰਕ ਸਿਹਤ, ਮਾਨਸਿਕ ਸੰਤੁਲਨ ਅਤੇ ਆਧਿਆਤਮਿਕ ਚੇਤਨਾ ਨੂੰ ਉਤਸ਼ਾਹਿਤ ਕਰਨਾ ਸੀ। ਨਿਸ਼ਚਿਤ ਤੌਰ ‘ਤੇ ਸੰਤ ਨਿਰੰਕਾਰੀ ਮਿਸ਼ਨ ਵਲੋਂ ਕੀਤਾ ਗਿਆ। ਇਹ ਲੋਕ-ਭਲਾਈ ਦਾ ਉਪਰਾਲਾ ਸਮਾਜ ਲਈ ਪ੍ਰੇਰਣਾ ਦਾ ਇਕ ਹੈ, ਜੋ ਸਿਹਤ, ਜਾਗਰੂਕਤਾ ਅਤੇ ਸਕਾਰਾਤਮਕ ਜੀਵਨ ਮੁੱਲਾਂ ਨੂੰ ਉਤਸ਼ਾਹਿਤ ਕਰਦਿਆਂ ਸਮੂਹ ਮਨੁੱਖਤਾ ਲਈ ਸਰਵਪੱਖੀ ਕਲਿਆਣ ਦਾ ਸੰਦੇਸ਼ ਦਿੰਦਾ ਹੈ।

 

Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਬੱਸ ਦੀ ਲਪੇਟ ’ਚ ਆਉਣ ’ਤੇ ਮੋਟਰਸਾਈਕਲ ਸਵਾਰ ਪਤੀ ਪਤਨੀ ਦੀ ਮੌਤ ਅਗਲੀ ਖ਼ਬਰ ਸਕੂਲਾਂ-ਕਾਲਜਾਂ ’ਚ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ
Ad Position 24