ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਪੰਜਾਬ ’ਚ ਅਕਾਲੀਆਂ ਤੇ ਕਾਂਗਰਸ ਨੇ ਕੋਈ ਸੁਧਾਰ ਨਹੀਂ ਕੀਤਾ- ਭਗਵੰਤ ਸਿੰਘ ਮਾਨ

Ad Position 21
No active advertisement
ਅਜੀਤ ਡੈਸਕ 23-06-2026
ਪੰਜਗਰਾਈਂ ਕਲਾਂ (ਫ਼ਰੀਦਕੋਟ), 22 ਜੂਨ (ਜਸਵੰਤ ਸਿੰਘ ਪੁਰਬਾ, ਸੁਖਮੰਦਰ ਸਿੰਘ ਬਰਾੜ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਜੈਤੋ ਵਿਧਾਨ ਸਭਾ ਹਲਕੇ ਦੇ ਅਧੀਨ ਆਉਂਦੇ ਪਿੰਡ ਪੰਜਗਰਾਈਂ ਕਲਾਂ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ 1966 ਤੋਂ ਬਾਅਦ ਜਿੰਨੀਆਂ ਵੀ ਸਰਕਾਰਾਂ ਬਣੀਆਂ ਉਨ੍ਹਾਂ ਨੇ ਪੰਜਾਬ ਦਾ ਉੱਕਾ ਵੀ ਸੁਧਾਰ ਨਹੀਂ ਕੀਤਾ। ਕਾਂਗਰਸ ਅਤੇ ਅਕਾਲੀ ਦਲ ਆਪਣੀਆਂ ਆਪਣੀਆਂ ਸਰਕਾਰਾਂ ਬਣਾ ਕੇ ਵਾਰੀਆਂ ਹੀ ਪੂਰੀਆਂ ਕਰਦੇ ਰਹੇ। ਜਿਸ ਨਾਲ ਪੰਜਾਬ ਦੀ ਜਵਾਨੀ ਨਸ਼ਿਆਂ ਅਤੇ ਬੇਰੁਜ਼ਗਾਰੀ ’ਚ ਧੱਸ ਕੇ ਰਹਿ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾੜੇ ਹਲਾਤਾਂ ਸਮੇਂ ਦੋਨਾਂ ਹੀ ਪਾਰਟੀਆਂ ਦੇ ਰਾਜਨੀਤਿਕ ਆਗੂਆਂ ਨੇ ਆਪਣੇ ਬੱਚਿਆਂ ਨੂੰ ਤਾਂ ਪੜ੍ਹਾਈ ਦੇ ਬਹਾਨੇ ਵਿਦੇਸ਼ਾਂ ਵਿਚ ਭੇਜ ਦਿੱਤਾ ਪ੍ਰੰਤੂ ਗੁਰੂ ਪੀਰਾਂ ਅਤੇ ਦੇਸ਼ ਭਗਤਾਂ ਦੀ ਇਸ ਧਰਤੀ ਨੂੰ ਦੋਨਾਂ ਹੀ ਪਾਰਟੀਆਂ ਨੇ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸੰਨ 2022 ਵਿਚ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ’ਚ 92 ਸੀਟਾਂ ਦੇ ਕੇ ਇਕ ਵਿਸ਼ਵਾਸ ਪ੍ਰਗਟ ਕੀਤਾ। ਇਨ੍ਹਾਂ ਚੋਣਾਂ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਨਾਮੀ ਲੀਡਰ ਵੀ ਹਾਰ ਗਏ ਸਨ ਤੇ ਹਾਰੇ ਵੀ ਵੱਡੇ ਫ਼ਰਕ ਨਾਲ। ਉਨ੍ਹਾਂ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਨੇ ਇਕ ਪ੍ਰਣ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੇ ਸਿਰ ਵੱਡੀ ਜ਼ਿੰਮੇਵਾਰੀ ਪਾ ਦਿੱਤੀ ਹੈ। ਅਹੁਦਾ ਸੰਭਾਲਦਿਆਂ ਹੀ ਉਨ੍ਹਾਂ ਪੰਜਾਬ ਦੇ ਲੋਕਾਂ ਦੇ ਬਿਜਲੀ ਦੇ ਬਿੱਲ ਮਾਫ਼ ਕੀਤੇ ਅਤੇ ਰਾਜ ਵਿਚ ਬਿਜਲੀ ਦੀ ਸਪਲਾਈ ਬਿਹਤਰ ਕਰਨ ਲਈ ਸਰਕਾਰ ਨੇ ਬਿਜਲੀ ਦਾ ਆਪਣਾ ਥਰਮਲ ਪਲਾਂਟ ਖਰੀਦਿਆ। ਉਨ੍ਹਾਂ ਕਿਹਾ ਕਿ ਆਪ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਕੇਵਲ 20 ਫ਼ੀਸਦੀ ਹੀ ਮਿਲਦਾ ਸੀ। ਇਸ ਸਰਕਾਰ ਨੇ ਇਸ ਸਿੰਚਾਈ ਲਈ 80 ਫ਼ੀਸਦੀ ਨਹਿਰੀ ਪਾਣੀ ਕਿਸਾਨਾਂ ਨੂੰ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀ ਦਲ ਰਾਜਨੀਤੀ ਵਿਚ ਧਰਮ ਦੀ ਵਰਤੋਂ ਕਰ ਰਿਹਾ ਹੈ ਪ੍ਰੰਤੂ ਬੇਅਦਬੀ ਮਾਮਲਿਆਂ ਬਾਰੇ ਇਸ ਨੇ ਕੁਝ ਨਹੀਂ ਕੀਤਾ। ਹੁਣ ਜਦੋਂ ਸਰਕਾਰ ਨੇ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਹੈ ਤਾਂ ਹੁਣ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੇਅਦਬੀ ਨੂੰ ਰੋਕਣ ਲਈ ਜਿਹੜਾ ਸਖ਼ਤ ਕਾਨੂੰਨ ਬਣਾਇਆ ਹੈ, ਅੱਗੇ ਤੋਂ ਕੋਈ ਵੀ ਵਿਅਕਤੀ ਬੇਅਦਬੀ ਕਰਨ ਦੀ ਜੁਰਅਤ ਨਹੀਂ ਕਰੇਗਾ । ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ ਸਰਕਾਰ ਵਲੋਂ ਭੈਣਾਂ ਤੇ ਮਾਤਾਵਾਂ ਦੇ ਖਾਤਿਆਂ ਵਿਚ ਪੈਸੇ ਪਾਏ ਜਾ ਰਹੇ ਹਨ। ਉਸ ਦਿਨ ਘਰਾਂ ’ਚ ਮੋਬਾਈਲਾਂ ਦੀਆਂ ਘੰਟੀਆਂ ਵੱਜਣ ਲੱਗਣਗੀਆਂ। ਇਸ ਪੈਸੇ ਇਕ ਮਹੀਨੇ ਦੇ ਨਹੀਂ, ਦੋ ਮਹੀਨੇ ਨਹੀਂ ਸਗੋਂ ਪੂਰੇ ਤਿੰਨ ਮਹੀਨੇ ਦੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਰਕਾਰ ਵਲੋਂ ਮਹਿਲਾਵਾਂ ਨੂੰ ਇਕ ਮਾਣ ਸਤਿਕਾਰ ਹੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਦੇ ਹਸਪਤਾਲਾਂ ਤੇ ਸਿੱਖਿਆ ਅਦਾਰਿਆਂ ’ਚ ਸੁਧਾਰ ਕੀਤਾ ਗਿਆ ਹੈ। ਉਥੇ ਪੰਜਗਰਾਈਂ ਕਲਾਂ ਲਈ ਵੀ ਸਰਕਾਰ ਵਲੋਂ 3.86 ਕਰੋੜ ਰੁਪਏ ਵਿਕਾਸ ਕਾਰਜਾਂ ਲਈ ਦਿੱਤੇ ਜਾ ਚੁੱਕੇ ਹਨ ਅਤੇ ਅੱਜ ਉਹ 50 ਲੱਖ ਰੁਪਏ ਵਿਕਾਸ ਕਾਰਜਾਂ ਲਈ ਦੇ ਰਹੇ ਹਨ। ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਇਹ ਪੈਸੇ ਇਮਾਨਦਾਰੀ ਨਾਲ ਖਰਚਣ ਦੀ ਅਪੀਲ ਕੀਤੀ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਜੈਤੋ ਦੇ ਵਿਧਾਇਕ ਅਮੋਲਕ ਸਿੰਘ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ, ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਅਮਨਦੀਪ ਸਿੰਘ ਬਾਬਾ, ਚੇਅਰਮੈਨ ਡਾ. ਲਛਮਣ ਸਿੰਘ ਭਗੂਆਣਾ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਫਾਸੀਵਾਦੀ ਹੱਲੇ ਅਤੇ ਸੂਬਿਆਂ ਦੇ ਵੱਧ ਅਧਿਕਾਰਾਂ ’ਤੇ ਹਮਲੇ ਖ਼ਿਲਾਫ਼ ਖੱਬੀ ਪੱਖੀ ਧਿਰਾਂ ਵਲੋਂ ਰੋਸ ਮਾਰਚ ਅਗਲੀ ਖ਼ਬਰ ਗੋਨਿਆਣਾ ਬੱਸ ਅੱਡੇ ’ਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ
Ad Position 24
No active advertisement