ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਜੈਤੋ ਵਿਖੇ ਬਲਕਾਰ ਸਿੰਘ ਬਰਾੜ ਆਬਜ਼ਰਵਰ ਸ਼੍ਰੋਮਣੀ ਅਕਾਲੀ ਦਲ (ਬ) ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 23-06-2026
ਜੈਤੋ, 22 ਜੂਨ (ਗੁਰਮੀਤਪਾਲ ਰੋੜੀਕਪੂਰਾ)-ਵਿਧਾਨ ਸਭਾ ਹਲਕਾ ਜੈਤੋ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਆਬਜ਼ਰਵਰ ਬਲਕਾਰ ਸਿੰਘ ਬਰਾੜ ਦਾ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਵਿਚ ਹਲਕੇ ਦੇ ਸਰਕਲ ਪ੍ਰਧਾਨਾਂ ਅਤੇ ਸੀਨੀਅਰ ਆਗੂਆਂ ਵਲੋਂ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ। ਇਸ ਮੌਕੇ ਆਗੂਆਂ ਅਤੇ ਵਰਕਰਾਂ ਵਿਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਸਮਾਗਮ ਦੌਰਾਨ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ (ਬ), ਸੀਨੀਅਰ ਆਗੂ ਯਾਦਵਿੰਦਰ ਸਿੰਘ ਯਾਦੀ ਸਾਬਕਾ ਪ੍ਰਧਾਨ ਨਗਰ ਕੌਂਸਲ ਜੈਤੋ, ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨਿਰਮਲ ਸਿੰਘ ਨਿੰਮਾ ਡੋਡ, ਸਰਕਲ ਪ੍ਰਧਾਨ ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਬਲਵੰਤ ਸਿੰਘ ਬਰਾੜ ਕਰੀਰਵਾਲੀ, ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ, ਮਨਦੀਪ ਸਿੰਘ ਰੂਬੀ ਬਰਾੜ ਪੰਜਗਰਾਈਂ ਅਤੇ ਗੁਰਨਾਇਬ ਸਿੰਘ ਬਰਾੜ ਮੱਲ੍ਹਾ ਸਮੇਤ ਹੋਰ ਆਗੂਆਂ ਨੇ ਬਲਕਾਰ ਸਿੰਘ ਬਰਾੜ ਨੂੰ ਸਿਰੋਪਾਓ ਭੇਟ ਕਰਕੇ ਜੀ ਆਇਆਂ ਆਖਿਆ। ਇਸ ਮੌਕੇ ਬਲਕਾਰ ਸਿੰਘ ਬਰਾੜ ਨੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਹਲਕਾ ਜੈਤੋ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਬਣਾਉਣ ਲਈ ਵਰਕਰਾਂ ਨੂੰ ਨਾਲ ਲੈ ਕੇ ਅੱਗੇ ਵਧਿਆ ਜਾਵੇਗਾ। ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਸਦਕਾ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਮੁੜ ਮਜ਼ਬੂਤੀ ਨਾਲ ਉਭਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਇਕ ਵੱਡੀ ਤਾਕਤ ਵਜੋਂ ਸਾਹਮਣੇ ਆਵੇਗੀ। ਇਸ ਮੌਕੇ ਜਸਪਾਲ ਸਿੰਘ ਕਾਂਟਾ, ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਵਿੱਕੀ ਸਿੰਘ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਨੇ ਚੰਡੀਗੜ੍ਹ ਭਾਜਪਾ ਇਕਾਈ ਦੇ ਪ੍ਰਧਾਨ ਦਾ ਪੁਤਲਾ ਫ਼ੂਕਿਆ ਅਗਲੀ ਖ਼ਬਰ ਫਾਸੀਵਾਦੀ ਹੱਲੇ ਅਤੇ ਸੂਬਿਆਂ ਦੇ ਵੱਧ ਅਧਿਕਾਰਾਂ ’ਤੇ ਹਮਲੇ ਖ਼ਿਲਾਫ਼ ਖੱਬੀ ਪੱਖੀ ਧਿਰਾਂ ਵਲੋਂ ਰੋਸ ਮਾਰਚ
Ad Position 24
No active advertisement