ਫ਼ਰੀਦਕੋਟ, 22 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਕਾਂਗਰਸ ਕਮੇਟੀ ਨੇ ਫ਼ਰੀਦਕੋਟ ਵਿਖੇ ਭਾਜਪਾ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਵਲੋਂ ਪੰਜਾਬੀਆਂ ਲਈ ਵਰਤੇ ਗਏ ਅਪਸ਼ਬਦ ਨੂੰ ਲੈ ਕੇ ਰੋਸ ਮਾਰਚ ਕਰਦਿਆਂ ਸ਼ਹਿਰ ’ਚ ਉਸਦਾ ਪੁਤਲਾ ਫ਼ੂਕਿਆ। ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਨੇ ਸ੍ਰੀ ਮਲਹੋਤਰਾ ਵਲੋਂ ਪੰਜਾਬੀਆਂ ਵਿਰੁੱਧ ਕੀਤੀ ਗਈ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਭਾਜਪਾ ਹਾਈਕਮਾਂਡ ਤੋਂ ਮੰਗ ਕੀਤੀ ਕਿ ਸ੍ਰੀ ਮਲਹੋਤਰਾ ਨੂੰ ਉਸ ਦੇ ਅਹੁਦੇ ਤੋਂ ਹਟਾਇਆ ਜਾਵੇ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਬਾਹਰ ਰੋਸ ਮੁਜ਼ਾਹਰੇ ਵਿਚ ਸਾਬਕਾ ਮੰਤਰੀ ਉਪਿੰਦਰ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਧਨਜੀਤ ਸਿੰਘ ਧਨੀ ਵਿਰਕ, ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ, ਇੰਟਕ ਦੇ ਜ਼ਿਲ੍ਹਾ ਪ੍ਰਧਾਨ ਗੁਰਭਜਨ ਸਿੰਘ ਸੰਧੂ, ਸਾਬਕਾ ਚੇਅਰਮੈਨ ਗਿੰਦਰਜੀਤ ਸਿੰਘ ਸੇਖੋਂ, ਡਾ. ਜੰਗੀਰ ਸਿੰਘ, ਐਮ.ਸੀ. ਤਾਰਾ ਸਿੰਘ ਭੱਟੀ, ਜਗਵਿੰਦਰ ਸਿੰਘ ਜੁਗਨੂੰ, ਗੁਰਪ੍ਰੀਤ ਸਿੰਘ ਰਾਜੂ ਭੰਡਾਰੀ, ਗੁਰਵਿੰਦਰ ਸਿੰਘ ਟਹਿਣਾ, ਬਲਬੀਰ ਸਿੰਘ ਟੈਂਟਾ ਸਰਪੰਚ, ਡਾ. ਕਸ਼ਮੀਰ ਸਿੰਘ, ਅਮਰਜੀਤ ਸਿੰਘ ਜੱਜ, ਠੇਕੇਦਾਰ ਅਮਰਜੀਤ ਸਿੰਘ ਸੰਧੂ, ਜਗਦੀਪ ਸਿੰਘ ਢਿੱਲੋਂ, ਸ਼ਿਵਰਾਜ ਸਿੰਘ ਢਿੱਲੋਂ, ਕਰਨੈਲ ਸਿੰਘ ਬਰਗਾੜੀ, ਸ਼ਿਵਰਾਜ ਸਿੰਘ ਬਰਾੜ, ਗੁਰਦੇਵ ਸਿੰਘ ਚਰਨ, ਜਸਵਿੰਦਰ ਸਿੰਘ ਕੋਟਸੁਖੀਆ, ਰਾਜਵੀਰ ਸਿੰਘ, ਚਰਨਜੀਤ ਸ਼ਰਮਾ, ਹਰਦੀਪ ਸਿੰਘ ਹਨੀ, ਹਰਦੀਪ ਸਿੰਘ ਕਟਾਰੀਆ, ਜਗਸੀਰ ਸਿੰਘ ਖਾਰਾ, ਇਕਬਾਲ ਸਿੰਘ ਰਾਮੇਆਣਾ, ਲਖਵਿੰਦਰ ਸਿੰਘ ਰੋੜੀਕਪੂਰਾ, ਮਹਿੰਦਰ ਪਾਲ ਮੂੰਗੀ, ਰੇਸ਼ਮ ਸਿੰਘ ਚਹਿਲ, ਜਗਜੀਤ ਸਿੰਘ ਰਾਜੂ ਗਿੱਲ, ਜਸਪਾਲ ਸਿੰਘ ਬਰਾੜ, ਅਵਤਾਰ ਸਿੰਘ ਸੰਧਵਾਂ, ਰਮੇਸ਼ ਸਿੰਘ ਦੇਵੀਵਾਲਾ, ਗੁਰਦਰਸ਼ਨ ਸਿੰਘ ਕੋਟਸੁਖੀਆ ਅਤੇ ਬਚਿੱਤਰ ਸਿੰਘ ਆਦਿ ਵੀ ਹਾਜ਼ਰ ਸਨ।