ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਤਨਖਾਹਾਂ ਨਾ ਮਿਲਣ ’ਤੇ ਸਫ਼ਾਈ ਸੇਵਕਾਂ ਵਲੋਂ ਹੜਤਾਲ ਸ਼ੁਰੂ

Ad Position 21
No active advertisement
ਅਜੀਤ ਡੈਸਕ 23-06-2026
ਫ਼ਰੀਦਕੋਟ, 22 ਜੂਨ (ਸਰਬਜੀਤ ਸਿੰਘ)-ਦੋ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ’ਤੇ ਸਫ਼ਾਈ ਸੇਵਕਾਂ ਵਲੋਂ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਸਮੂਹ ਸਫ਼ਾਈ ਸੇਵਕਾਂ ਵਲੋਂ ਪ੍ਰਧਾਨ ਸੰਤ ਰਾਮ ਦੀ ਅਗਵਾਈ ਵਿਚ ਅੱਜ ਸਥਾਨਕ ਮਿਊਂਸਪਲ ਕਮੇਟੀ ਦਫ਼ਤਰ ਅੱਗੇ ਰੋਸ ਧਰਨਾ ਲਗਾਇਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਧਾਨ ਸੰਤ ਰਾਮ ਨੇ ਇਸ ਸਮੇਂ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਈ ਦਾ ਸਾਰਾ ਮਹੀਨਾ ਬੀਤ ਗਿਆ ਅਤੇ ਜੂਨ ਦਾ ਵੀ ਅੱਧੇ ਤੋਂ ਜ਼ਿਆਦਾ ਮਹੀਨਾ ਬੀਤ ਚੁੱਕਾ ਹੈ। ਉਨ੍ਹਾਂ ਨੂੰ ਅਜੇ ਤੱਕ ਤਨਖਾਹਾਂ ਨਹੀਂ ਦਿੱਤੀਆਂ ਗਈਆਂ। ਜਿਸ ਕਾਰਨ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਬਲਣੇ ਮੁਸ਼ਕਿਲ ਹੋ ਗਏ ਹਨ ਅਤੇ ਰੋਜ਼ਮਰ੍ਹਾ ਦੇ ਖਰਚੇ ਕੱਢੇ ਔਖੇ ਹੋਏ ਪਏ ਹਨ। ਅਸ਼ੋਕ ਸਾਰਵਾਨ ਸੂਬਾ ਪ੍ਰਧਾਨ, ਰਮੇਸ਼ ਕੁਮਾਰ ਨਿਨੂੰ, ਖਜ਼ਾਨਚੀ ਤੇ ਕੁਲਦੀਪ ਸ਼ਰਮਾ ਮੁੱਖ ਸਲਾਹਕਾਰ ਨੇ ਕਿਹਾ ਕਿ ਪੰਜਾਬ ਸਰਕਾਰ ਖੋਖਲੇ ਦਾਅਵੇ ਹੀ ਕਰ ਰਹੀ ਹੈ। ਪੰਜਾਬ ਸਰਕਾਰ ਕੋਲ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣ ਨੂੰ ਪੈਸੇ ਨਹੀਂ ਹੈ ਅਤੇ ਔਰਤਾਂ ਨੂੰ ਹਜ਼ਾਰਾਂ ਰੁਪਏ ਵੰਡਣ ਦੇ ਲਾਰੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਤਨਖਾਹਾਂ ਮਿਲਦੀਆਂ ਉਦੋਂ ਤੱਕ ਸਫਾਈ ਸੇਵਕ ਹੜਤਾਲ ’ਤੇ ਰਹਿਣਗੇ ਅਤੇ ਕੂੜਾ ਸੜਕਾਂ, ਗਲੀਆਂ ਤੇ ਨਾਲੀਆਂ ’ਚ ਰੁਲਦਾ ਰਹੇਗਾ, ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਕੁਲਦੀਪ ਕੁਮਾਰ ਜਥੇਬੰਧਕ ਸਕੱਤਰ, ਸੰਜੇ ਕੁਮਾਰ ਮੀਤ ਪ੍ਰਧਾਨ, ਰਾਹੁਲ ਖਜ਼ਾਨਚੀ, ਵਿੱਕੀ ਪ੍ਰਧਾਨ, ਕਲਫੁ, ਵਿੱਕੀ ਗੈਚੰਡ ਜ਼ਿਲ੍ਹਾ ਸੈਕਟਰੀ, ਮਨਦੀਪ ਕੁਮਾਰ, ਨਿਸ਼ਾਨ ਸਿੰਘ ਅਸ਼ਵਨੀ, ਪਰਮਾ ਨੰਦ, ਸੁਨੀਲ ਕੁਮਾਰ, ਵਿਕਾਸਦੀਪ, ਵਿਕਰਮ ਚੌਹਾਨ, ਰਣਬੀਰ, ਰਜਤ, ਸੇਖ਼ਰ, ਰਾਜ ਕੁਮਾਰ ਟਾਂਕ ਆਦਿ ਨੇ ਸੰਬਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜੈਤੋ ’ਚ ਕਰੋੜਾਂ ਦੀਆਂ ਗ੍ਰਾਂਟਾਂ ਦੇ ਬਾਵਜੂਦ ਅਧੂਰੇ ਕੰਮਾਂ ਨੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ ਅਗਲੀ ਖ਼ਬਰ ਕਾਂਗਰਸ ਨੇ ਚੰਡੀਗੜ੍ਹ ਭਾਜਪਾ ਇਕਾਈ ਦੇ ਪ੍ਰਧਾਨ ਦਾ ਪੁਤਲਾ ਫ਼ੂਕਿਆ
Ad Position 24
No active advertisement