ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਨਹੀਂ ਹੋ ਸਕੀ

Ad Position 21
No active advertisement
ਅਜੀਤ ਡੈਸਕ 23-06-2026

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਲਈ ਅੱਜ ਰੈਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਰੱਖੀ ਗਈ ਸੀ। ਪਰ ਇਹ ਚੋਣ ਸਿਰੇ ਨਹੀਂ ਚੜ੍ਹ ਸਕੀ। ਆਮ ਆਦਮੀ ਪਾਰਟੀ ਦੇ ਮੈਂਬਰਾਂ ਵਲੋਂ ਚੋਣ ਦਾ ਬਾਈਕਾਟ ਕੀਤਾ ਗਿਆ। ਚੋਣ ਮੁਲਤਵੀ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਹਾਰ ਦੇ ਡਰੋਂ ਇਹ ਚੋਣ ਸਿਆਸੀ ਦਬਾਅ ਕਰਕੇ ਪ੍ਰਸ਼ਾਸਨ ਤੋਂ ਮੁਲਤਵੀ ਕਰਵਾਈ ਗਈ ਹੈ। ਜਦ ਕਿ ਕੋਰਮ ਪੂਰਾ ਸੀ। ਇਸ ਸਬੰਧੀ ਮਾਨਯੋਗ ਅਦਾਲਤ ਦਾ ਸਹਾਰਾ ਲਿਆ ਜਾਵੇਗਾ। ਰੋਜ਼ੀ ਬਰਕੰਦੀ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਣ ਸਬੰਧੀ ਜਲਦੀ ਦੁਬਾਰਾ ਮੀਟਿੰਗ ਰੱਖੀ ਜਾਵੇ। ਇਸ ਮੌਕੇ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਮਲੋਟ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ, ਕੁਲਵਿੰਦਰ ਸਿੰਘ ਕਾਕਾ ਭਾਈ ਕੇਰਾ, ਪਰਮਿੰਦਰ ਸਿੰਘ ਕੋਲਿਆਂਵਾਲੀ, ਪ੍ਰੀਤਇੰਦਰ ਸਿੰਘ ਸੰਮੇਵਾਲੀ, ਮਨਜਿੰਦਰ ਸਿੰਘ ਬਿੱਟੂ ਅਤੇ ਹੋਰ ਆਗੂ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਡੀ.ਐਮ ਗੁਰਕਿਰਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਕੋਰਮ ਪੂਰਾ ਨਾ ਹੋਣ ਕਰਕੇ ਚੋਣ ਅੱਗੇ ਪਾਈ ਗਈ ਹੈ। ਇਸ ਮੌਕੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇ ਲਾਏ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਅਕਾਲੀ ਦਲ ਨੂੰ 7, ਆਮ ਆਦਮੀ ਪਾਰਟੀ ਨੂੰ 5 ਅਤੇ ਕਾਂਗਰਸ ਨੂੰ ਇਕ ਸੀਟ ਮਿਲੀ ਸੀ।

Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਆਮ ਆਦਮੀ ਕਲੀਨਿਕ ਲਈ ਡਾਕਟਰ ਨੂੰ ਦਿੱਤਾ ਨਿਯੁਕਤੀ ਪੱਤਰ ਅਗਲੀ ਖ਼ਬਰ ਮਹਿਰਾਜ ਵਿਖੇ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕ ਸਾਬਕਾ ਜ਼ਿਲ੍ਹਾ ਪ੍ਰਧਾਨ ਨਿਰਮਲ ਗਿੱਲ 61 ਪਰਿਵਾਰਾਂ ਸਮੇਤ ‘ਆਪ’ ’ਚ ਸ਼ਾਮ...
Ad Position 24
No active advertisement