ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਦੇਸ਼ ’ਚ ਮਹਿੰਗਾਈ ਵਧਾਉਣ ਲਈ ਮੋਦੀ ਸਰਕਾਰ ਜ਼ਿੰਮੇਵਾਰ- ਕਾਮਰੇਡ ਜਗਰੂਪ ਸਿੰਘ

Ad Position 21
No active advertisement
ਅਜੀਤ ਡੈਸਕ 23-06-2026

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਤਿੰਨ ਖੱਬੇ ਪੱਖੀ ਪਾਰਟੀਆਂ ਅਤੇ ਜਨ ਸੰਗਠਨਾਂ ਵਲੋਂ ਸਾਂਝੇ ਤੌਰ ’ਤੇ ਇਕ ਕੰਨਵੈਨਸ਼ਨ ਕੀਤੀ ਗਈ, ਜਿਸ ਦੀ ਪ੍ਰਧਾਨਗੀ ਹਰਜੀਤ ਸਿੰਘ ਮਦਰੱਸਾ ਅਤੇ ਜਸਵਿੰਦਰ ਸਿੰਘ ਝਬੇਲਵਾਲੀ ਨੇ ਕੀਤੀ। ਸੀਜ਼ਨ ਨੂੰ ਮੁੱਖ ਰੱਖਦਿਆਂ ਤਿੰਨੇ ਪਾਰਟੀਆਂ ਦੇ ਆਗੂ ਤੇ ਵਰਕਰ ਸ਼ਾਮਿਲ ਹੋਏ। ਇਹ ਕੰਨਵੈਨਸ਼ਨ ਪੰਜਾਬ ਭਰ ਵਿਚ ਪੰਜ ਖੱਬੇ ਪੱਖੀ ਪਾਰਟੀਆਂ ਵਲੋਂ ਬਣਾਏ ਗਏ ਫਾਂਸੀਵਾਦੀ ਵਿਰੋਧੀ ਫਰੰਟ ਵਲੋਂ ਪੰਜਾਬ ਭਰ ਵਿਚ ਕੇਂਦਰ ਦੀ ਮੋਦੀ ਹਕੂਮਤ ਵਲੋਂ ਲਗਾਤਾਰ ਮਹਿਗਾਈ ਅਤੇ ਨਿੱਜੀਕਰਨ, ਉਦਾਰੀਕਰਨ ਦੀਆਂ ਨੀਤੀਆਂ ਨੂੰ ਲਗਾਤਾਰ ਲਾਗੂ ਕਰਨ ਦੀ ਨਿੰਦਾ ਕੀਤੀ ਗਈ। ਕਾਮਰੇਡ ਜਗਰੂਪ ਸਿੰਘ ਖੂੰਨਣ ਕਲਾਂ, ਕਾਮਰੇਡ ਬੋਹੜ ਸਿੰਘ ਸੁਖਨਾ ਅਬਲੂ, ਕਾਮਰੇਡ ਹਰਲਾਭ ਸਿੰਘ ਦੂਹੇਵਾਲਾ ਭਾਰਤੀ ਕਮਿਊਨਿਸਟ ਪਾਰਟੀ, ਕਾਮਰੇਡ ਹਰਜੀਤ ਸਿੰਘ ਮਦਰਸਾ, ਕਾਮਰੇਡ ਜਗਜੀਤ ਸਿੰਘ ਜੱਸੇਆਣਾ ਆਰ.ਐਮ.ਪੀ.ਆਈ.ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਮਾਸਟਰ ਜਸਵਿੰਦਰ ਸਿੰਘ, ਨੌਜਵਾਨ ਭਾਰਤ ਸਭਾ ਦੇ ਆਗੂ ਹਰਜਿੰਦਰ ਸਿੰਘ, ਪੀ.ਐਸ.ਯੂ. ਦੇ ਆਗੂ ਨੌਨਿਹਾਲ ਸਿੰਘ ਨੇ ਸੰਬੋਧਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ। ਉਕਤ ਆਗੂਆਂ ਨੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲੋਕ ਵਿਰੋਧੀ ਹੈ, ਦੇਸ਼ ਵਿਰੋਧੀ ਹੈ ਅਤੇ ਨੀਟ ਦੇ ਪੇਪਰ ਲੀਕ ਕਰਨ ਦੀ ਮੁੱਖ ਦੋਸ਼ੀ ਹੈ, ਉਨ੍ਹਾਂ ਕਿਹਾ ਕਿ ਦੇਸ਼ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ ਲਗਾਤਾਰ ਸੰਘਰਸ਼ ਜਾਰੀ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਦੀ ਤਿਆਰੀ ’ਚ ਜੁਟਿਆ ਸ਼੍ਰੋਮਣੀ ਅਕਾਲੀ ਦਲ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਆਮ ਆਦਮੀ ਕਲੀਨਿਕ ਲਈ ਡਾਕਟਰ ਨੂੰ ਦਿੱਤਾ ਨਿਯੁਕਤੀ ਪੱਤਰ
Ad Position 24
No active advertisement