ਮਲੋਟ, 22 ਜੂਨ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਮਲੋਟ ਦੇ ਇੰਚਾਰਜ ਮਨਜਿੰਦਰ ਸਿੰਘ ਬਿੱਟੂ ਵਲੋਂ ਹਲਕਾ ਮਲੋਟ ਵਿਚ ਪਾਰਟੀ ਦੇ ਜਥੇਬੰਧਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਤਿਆਰ ਕਰਨ ਲਈ ਸਰਕਲ ਪ੍ਰਧਾਨਾਂ ਅਤੇ ਸੀਨੀਅਰ ਲੀਡਰਸ਼ਿਪ ਨਾਲ ਅਹਿਮ ਮੀਟਿੰਗ ਕੀਤੀ ਗਈ। ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਕਿਹਾ ਕਿ ਇਸ ਬੈਠਕ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ, ਜਥੇਬੰਧਕ ਢਾਂਚੇ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਸਰਗਰਮ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਚੇਅਰਮੈਨ ਬਸੰਤ ਸਿੰਘ ਕੰਗ, ਪਰਮਿੰਦਰ ਸਿੰਘ ਪੰਮਾ ਬਰਾੜ, ਸੀਨੀਅਰ ਅਕਾਲੀ ਆਗੂ ਸੁਖਇੰਦਰ ਸਿੰਘ ਭੁੱਲਰ, ਸਰੋਜ ਸਿੰਘ ਸਰਪੰਚ, ਕੌਂਸਲਰ ਅਸ਼ੋਕ ਬਜਾਜ ਸਮੇਤ ਕਈ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।
ਵਿਧਾਨ ਸਭਾ ਚੋਣਾਂ ਦੀ ਤਿਆਰੀ ’ਚ ਜੁਟਿਆ ਸ਼੍ਰੋਮਣੀ ਅਕਾਲੀ ਦਲ
ਅਜੀਤ ਡੈਸਕ
23-06-2026