ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਚੇਅਰਮੈਨ ਗੁਰਪ੍ਰੀਤ ਸਿੰਘ ਵਿਰਦੀ ਨੂੰ ਦਿੱਤੀਆਂ ਵਧਾਈਆਂ

Ad Position 21
No active advertisement
ਅਜੀਤ ਡੈਸਕ 23-06-2026

ਮਲੋਟ, 22 ਜੂਨ (ਪਾਟਿਲ)-ਪੰਜਾਬ ਸਰਕਾਰ ਵਲੋਂ ਆਮ ਆਦਮੀ ਪਾਰਟੀ ਦੇ ਸਮਰਪਿਤ, ਮਿਹਨਤੀ ਅਤੇ ਜੁਝਾਰੂ ਆਗੂ ਗੁਰਪ੍ਰੀਤ ਸਿੰਘ ਵਿਰਦੀ ਨੂੰ ਰਾਮਗੜੀਆ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਖੁਸ਼ੀ ਦੇ ਮੌਕੇ ’ਤੇ ਚੇਅਰਮੈਨ ਸੁਖਜਿੰਦਰ ਸਿੰਘ ਕਉਣੀ ਵਿਸ਼ੇਸ਼ ਤੌਰ ’ਤੇ ਗੁਰਪ੍ਰੀਤ ਸਿੰਘ ਵਿਰਦੀ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਵੀਂ ਜ਼ਿੰਮੇਵਾਰੀ ਲਈ ਵਿਰਦੀ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਸੁਖਜਿੰਦਰ ਸਿੰਘ ਕਉਣੀ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਵਿਰਦੀ ਸਾਲ 2014 ਤੋਂ ਆਮ ਆਦਮੀ ਪਾਰਟੀ ਨਾਲ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਪਾਰਟੀ ਦੇ ਹਰੇਕ ਸੰਘਰਸ਼ ਅਤੇ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾਈ ਹੈ ਅਤੇ ਹਮੇਸ਼ਾ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕੀਤੀ ਹੈ। ਗੁਰਪ੍ਰੀਤ ਸਿੰਘ ਵਿਰਦੀ ਦੀ ਇਹ ਨਿਯੁਕਤੀ ਵੀ ਉਨ੍ਹਾਂ ਦੀ ਲੰਬੇ ਸਮੇਂ ਦੀ ਮਿਹਨਤ, ਸਮਰਪਣ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਨਾ ਸਿਰਫ਼ ਰਾਮਗੜੀਆ ਭਾਈਚਾਰੇ ਨੂੰ ਮਾਣ ਮਿਲਿਆ ਹੈ, ਸਗੋਂ ਪਾਰਟੀ ਦੇ ਹਜ਼ਾਰਾਂ ਵਰਕਰਾਂ ਦਾ ਹੌਂਸਲਾ ਵੀ ਵਧਿਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਗੁਰਪ੍ਰੀਤ ਸਿੰਘ ਵਿਰਦੀ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਨਿਭਾਉਣਗੇ ਅਤੇ ਰਾਮਗੜ੍ਹੀਆ ਵੈਲਫੇਅਰ ਬੋਰਡ ਰਾਹੀਂ ਸਮਾਜ ਦੇ ਵਿਕਾਸ ਅਤੇ ਭਲਾਈ ਲਈ ਮਹੱਤਵਪੂਰਨ ਯੋਗਦਾਨ ਪਾਉਣਗੇ। ਇਸ ਮੌਕੇ ਬਲਾਕ ਪ੍ਰਧਾਨ ਅਤੇ ਐਮ.ਸੀ ਜਸਮੀਤ ਸਿੰਘ ਬਰਾੜ, ਹਲਕਾ ਮੀਡੀਆ ਕੋਆਰਡੀਨੇਟਰ ਮੋਹਿਤ ਸੋਨੀ, ਜਗਮੀਤ ਸਿੰਘ ਦੋਦਾ ਹਲਕਾ ਕੋਆਰਡੀਨੇਟਰ ਬੀਸੀ ਵਿੰਗ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਦੋ ਦਿਨਾਂ ਸਤਿਸੰਗ ਸਮਾਗਮ ਅਤੇ ਭੰਡਾਰੇ ਸੰਬੰਧੀ ਮੀਟਿੰਗ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਦੀ ਤਿਆਰੀ ’ਚ ਜੁਟਿਆ ਸ਼੍ਰੋਮਣੀ ਅਕਾਲੀ ਦਲ
Ad Position 24
No active advertisement