ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸੰਦੀਪ ਕੁਮਾਰ ਬੱਤਰਾ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 23-06-2026

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਗੁਰਪ੍ਰੀਤ ਸਿੰਘ ਖਟੜਾ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਹਿਲਾਂ ਚੁਣੀ ਹੋਈ ਜ਼ਿਲ੍ਹਾ ਬਾਡੀ ਭੰਗ ਕੀਤੀ ਗਈ ਅਤੇ ਨਵੀਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਸਿੱਖਿਆ ਵਿਭਾਗ ਦੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਬਾਡੀ ਦੀ ਚੋਣ ਕੀਤੀ ਗਈ। ਜਿਸ ਵਿਚ ਸੰਦੀਪ ਕੁਮਾਰ ਬੱਤਰਾ ਨੂੰ ਜ਼ਿਲ੍ਹਾ ਪ੍ਰਧਾਨ, ਜਤਿੰਦਰ ਸਿੰਘ ਬਰਾੜ ਨੂੰ ਜਨਰਲ ਸਕੱਤਰ ਅਤੇ ਸੁਨੀਲ ਕੁਮਾਰ ਗੋਇਲ ਨੂੰ ਵਿੱਤ ਸਕੱਤਰ ਸਰਬਸੰਮਤੀ ਨਾਲ ਚੁਣ ਲਿਆ ਗਿਆ ਅਤੇ ਬਾਕੀ ਜ਼ਿਲ੍ਹਾ ਬਾਡੀ ਦੀ ਚੋਣ ਕਰਨ ਦਾ ਅਧਿਕਾਰ ਚੁਣੇ ਹੋਏ ਮੈਂਬਰਾਂ ਨੂੰ ਦਿੱਤਾ ਗਿਆ। ਸੰਦੀਪ ਕੁਮਾਰ ਬੱਤਰਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਉਹ ਮਨਿਸਟੀਰੀਅਲ ਸਟਾਫ਼ ਸਿੱਖਿਆ ਵਿਭਾਗ ਦੀਆਂ ਹੱਕੀ ਮੰਗਾਂ ਲਈ ਇਮਾਨਦਾਰੀ ਅਤੇ ਤਨਦੇਹੀ ਨਾਲ ਮਿਲੀ ਹੋਈ ਜ਼ਿੰਮੇਵਾਰੀ ਨੂੰ ਨਿਭਾਉਣਗੇ ਅਤੇ ਸੂਬਾ ਕਮੇਟੀ ਵਲੋਂ ਜੋ ਵੀ ਕਾਲ ਪ੍ਰਾਪਤ ਹੁੰਦੀ ਹੈ, ਉਸ ’ਤੇ ਡੱਟ ਕੇ ਪਹਿਰਾ ਦਿੱਤਾ ਜਾਵੇਗਾ। ਜਤਿੰਦਰ ਸਿੰਘ ਬਰਾੜ ਜਨਰਲ ਸਕੱਤਰ ਅਤੇ ਸੁਨੀਲ ਕੁਮਾਰ ਵਿੱਤ ਸਕੱਤਰ ਨੇ ਕਿਹਾ ਕਿ ਜਮਾਤ ਦੀਆਂ ਹੱਕੀ ਮੰਗਾਂ ਸਬੰਧੀ ਸਟੇਟ ਬਾਡੀ ਵਲੋਂ ਜੋ ਵੀ ਡਿਊਟੀ ਲਗਾਈ ਜਾਵੇਗੀ, ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਤੋਂ ਇਲਾਵਾ ਅਮਰਦੀਪ ਸਿੰਘ, ਵਿਕਰਮਜੀਤ ਸਿੰਘ, ਜੱਗੀ ਕੁਮਾਰ, ਸਾਹਿਲ ਕੁਮਾਰ, ਕਰਮਜੀਤ ਸਿੰਘ ਜਤਿੰਦਰਜੀਤ ਸਿੰਘ ਡਮੋਲੀਆ, ਹਰਸੰਦੀਪ ਸਿੰਘ, ਸਮੂਹ ਸਟਾਫ਼ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਅਤੇ ਫੀਲਡ ਦੇ ਕਲੈਰੀਕਲ ਸਟਾਫ਼ ਮੈਂਬਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ 6 ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਰੇਲਵੇ ਸਟੇਸ਼ਨ ਦਾ ‘ਸ੍ਰੀ ਮੁਕਤਸਰ ਸਾਹਿਬ’ ਨਾਮਕਰਨ ਅਜੇ ਵੀ ਅਟਕਿਆ - ਐਡਵੋਕੇਟ ਅਨੁਰਾਗ ਸ਼ਰਮਾ
Ad Position 24
No active advertisement