10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਅੱਜ ਤੋਂ ਸ਼ੁਰੂ ਹੋਵੇਗਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਕੰਮ-ਜ਼ਿਲ੍ਹਾ ਚੋਣ ਅਫ਼ਸਰ

Ad Position 21
No active advertisement
ਅਜੀਤ ਡੈਸਕ 25-06-2026


ਫ਼ਰੀਦਕੋਟ, 24 ਜੂਨ (ਜਸਵੰਤ ਸਿੰਘ ਪੁਰਬਾ)-ਭਾਰਤ ਦੇ ਚੋਣ ਕਮਿਸ਼ਨ ਵਲੋਂ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਯੋਗਤਾ 1 ਅਕਤੂਬਰ 2026 ਨਿਰਧਾਰਤ ਕੀਤੀ ਗਈ ਹੈ। ਇਸ ਤਹਿਤ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼. ਵਲੋਂ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਵਾ ਕੇ ਤਸਦੀਕ ਦਾ ਕੰਮ ਕੀਤਾ ਜਾਵੇਗਾ। ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੀ ਪ੍ਰਕਿਰਿਆ 24 ਜੁਲਾਈ 2026 ਤੱਕ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਚਾਬਾ ਨੇ ਦੱਸਿਆ ਕਿ ਡਰਾਫ਼ਟ ਵੋਟਰ ਸੂਚੀ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਆਦ 3 ਅਗਸਤ ਤੋਂ 2 ਸਤੰਬਰ 2026 ਤੱਕ ਰਹੇਗੀ, ਜਦਕਿ ਦਾਅਵਿਆਂ ਅਤੇ ਇਤਰਾਜ਼ਾਂ ਦੀ ਸੁਣਵਾਈ ਅਤੇ ਨਿਪਟਾਰਾ 3 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਇਸ ਉਪਰੰਤ ਅੰਤਿਮ ਵੋਟਰ ਸੂਚੀਆਂ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਐਸ.ਆਈ.ਆਰ. ਤਹਿਤ ਵੋਟਰ ਸੂਚੀ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨਾਲ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1 ਅਤੇ ਅਫ਼ਸਰ-2 ਤੋਂ ਇਲਾਵਾ ਪੰਜ-ਪੰਜ ਹੋਰ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਪ੍ਰਤੀ ਵਿਧਾਨ ਸਭਾ ਹਲਕੇ ਦੇ ਹਿਸਾਬ ਨਾਲ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ। ਇਸ ਲਈ ਬੀ.ਐਲ.ਏ. ਅਤੇ ਬੀ.ਐਲ.ਓ. ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟ-2 ਨਿਯੁਕਤ ਕਰ ਦਿੱਤੇ ਗਏ ਹਨ ਤਾਂ ਜੋ ਜ਼ਿਲ੍ਹੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਪਾਰਦਰਸ਼ੀ ਵੋਟਰ ਸੂਚੀਆਂ ਦੀ ਤਿਆਰੀ ਲਈ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ ਤਾਂ ਜੋ ਭਵਿੱਖ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 511 ਪੋਲਿੰਗ ਬੂਥ ਹਨ ਅਤੇ 493060 ਵੋਟਰਾਂ ਵਿਚੋਂ 421531 ਵੋਟਰਾਂ ਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਇਸ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ 85.49 ਫ਼ੀਸਦੀ ਮੈਪਿੰਗ ਕਰਵਾਈ ਜਾ ਚੁੱਕੀ ਹੈ। ਇਸ ਮੌਕੇ ਤਹਿਸੀਲਦਾਰ ਚੋਣਾਂ ਪੂਨਮ ਸਿੱਧੂ, ਪ੍ਰੋਗਰਾਮਰ ਵਿਸ਼ਾਲ ਪਰਾਸ਼ਰ ਤੋਂ ਇਲਾਵਾ ਹੋਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸੱਤ ਪਾਲ ਜਿੰਦਲ ਗੁੱਡ ਮਾਰਨਿੰਗ ਵਾਕ ਕਲੱਬ ਜੈਤੋ ਦੇ 6ਵੀਂ ਵਾਰ ਪ੍ਰਧਾਨ ਬਣੇ ਅਗਲੀ ਖ਼ਬਰ ਕੋਟਕਪੂਰਾ ’ਚ ਕਿਸਾਨਾਂ ਵਲੋਂ ਭਾਜਪਾ ਆਗੂ ਸੁਨੀਤਾ ਗਰਗ ਦੇ ਘਰ ਅੱਗੇ ਰੋਸ ਪ੍ਰਦਰਸ਼ਨ
Ad Position 24