10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਫ਼ੈਸਲਾਕੁੰਨ ਦੌਰ ’ਚ- ਸਪੀਕਰ ਕੁਲਤਾਰ ਸਿੰਘ ਸੰਧਵਾਂ

Ad Position 21
No active advertisement
ਅਜੀਤ ਡੈਸਕ 25-06-2026

 

zਫ਼ਰੀਦਕੋਟ, 24 ਜੂਨ (ਜਸਵੰਤ ਸਿੰਘ ਪੁਰਬਾ)-ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਜਾਰੀ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਮਾਲ ਅਤੇ ਪੁਨਰ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਥਾਨ ਅਸ਼ੋਕ ਚੱਕਰ ਹਾਲ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ। ਜਿਸ ਵਿਚ ਬਲਾਕ ਕੋਆਰਡੀਨੇਟਰਾਂ, ਪੇਂਡੂ ਰੱਖਿਆ ਕਮੇਟੀਆਂ ਆਦਿ ਨੇ ਭਾਗ ਲਿਆ। ਇਸ ਮੌਕੇ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਲੜਾਈ ਫ਼ੈਸਲਾਕੁੰਨ ਦੌਰ ਵਿਚ ਪੁੱਜ ਗਈ ਹੈ। ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ਵਿਚ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਮਾਜ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਹਰ ਵਰਗ ਨੂੰ ਸ਼ਾਮਿਲ ਕਰਨ ਦਾ ਮੁੱਖ ਮਕਸਦ ਇਸ ਸਮਾਜਿਕ ਬੁਰਾਈ ਦਾ ਰਲ ਮਿਲ ਕੇ ਖਾਤਮਾ ਕਰਨਾ ਮਿਥਿਆ ਗਿਆ ਹੈ। ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਤੇ ਇੰਚਾਰਜ ਮਾਲਵਾ ਸੈਂਟਰਲ ਨਸ਼ਾ ਮੁਕਤੀ ਮੋਰਚਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਸ਼ਲਾਘਾਯੋਗ ਕਦਮ ਪੁੱਟੇ ਗਏ ਹਨ, ਜਿਸ ਤਹਿਤ ਨਸ਼ਾ ਤਸਕਰਾਂ ਦੇ ਘਰ ਢਾਹੇ ਗਏ ਹਨ। ਇਸ ਮੌਕੇ ਪ੍ਰੋ. ਗੁਰਸੇਵਕ ਸਿੰਘ ਜ਼ਿਲ੍ਹਾ ਕੋਆਰਡੀਨੇਟਰ, ਵਧੀਕ ਡਿਪਟੀ ਕਮਿਸ਼ਨਰ ਸੰਦੀਪ ਮਲਹੋਤਰਾ, ਐਸ.ਡੀ.ਐਮ ਫ਼ਰੀਦਕੋਟ ਪੁਨੀਤ ਸ਼ਰਮਾ, ਐਸ.ਡੀ.ਐਮ. ਕੋਟਕਪੂਰਾ ਰਾਜਿੰਦਰ ਸਿੰਘ, ਐਸ.ਡੀ.ਐਮ ਜੈਤੋ ਵਿਕਰਮਜੀਤ, ਐਸ.ਪੀ. (ਐਚ) ਮਨਵਿੰਦਰਬੀਰ ਸਿੰਘ, ਡਾ. ਵਿਸ਼ਵਦੀਪ ਗੋਇਲ, ਉੱਤਮ ਸਿੰਘ ਡੋਡ ਹਲਕਾ ਕੋਆਰਡੀਨੇਟਰ ਫ਼ਰੀਦਕੋਟ, ਰਵਦੀਪ ਸਿੰਘ ਬਰਾੜ, ਸੁਖਦੀਪ ਸਿੰਘ ਹਲਕਾ ਕੋਆਰਡੀਨੇਟਰ ਕੋਟਕਪੂਰਾ, ਮੱਖਣ ਸਿੰਘ ਝੱਖੜਵਾਲਾ (ਕੋਆਰਡੀਨੇਟਰ ਹਲਕਾ ਜੈਤੋ), ਸਰਬਜੀਤ ਸਿੰਘ ਚੇਅਰਮੈਨ ਬਲਾਕ ਸੰਮਤੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪਿੰਡ ਥੇੜ੍ਹੀ ਵਿਖੇ ਲਗਾਏ ਜਾ ਰਹੇ ਲੁੱਕ ਪਲਾਂਟ ਦਾ ਲੋਕਾਂ ਵਲੋਂ ਭਾਰੀ ਵਿਰੋਧ ਅਗਲੀ ਖ਼ਬਰ ਨਗਰ ਕੌਂਸਲ ਜੈਤੋ ਦੀ ਪ੍ਰਧਾਨਗੀ ’ਤੇ ਰਹੱਸ ਬਰਕਰਾਰ
Ad Position 24