10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਜਲਾਲੇਆਣਾ ’ਚ ਮੋਘਾ ਬੁਰਜੀ ਮਚਾਕੀ ਮਾਈਨਰ ਦਾ ਸੰਧਵਾਂ ਵਲੋਂ ਉਦਘਾਟਨ

Ad Position 21
No active advertisement
ਅਜੀਤ ਡੈਸਕ 25-06-2026


ਕੋਟਕਪੂਰਾ, 24 ਜੂਨ (ਮੋਹਰ ਸਿੰਘ ਗਿੱਲ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਮੋਘਾ ਬੁਰਜੀ ਮਚਾਕੀ ਮਾਈਨਰ ਦਾ ਰਸਮੀਂ ਉਦਘਾਟਨ ਕੀਤਾ। ਉਨ੍ਹਾਂ ਨਾਲ ਸਿੰਚਾਈ ਵਿਭਾਗ ਦੇ ਅਧਿਕਾਰੀ, ਗਰਾਮ ਪੰਚਾਇਤ ਦੇ ਨੁਮਾਇੰਦੇ ਅਤੇ ਇਲਾਕੇ ਦੇ ਕਿਸਾਨ ਵੀ ਹਾਜ਼ਰ ਸਨ। ਸ: ਸੰਧਵਾਂ ਨੇ ਕਿਹਾ ਕਿ ਕਰੀਬ 1.25 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਖਾਲ ਦੇ ਨਿਰਮਾਣ ਨਾਲ 719 ਏਕੜ ਤੋਂ ਵੱਧ ਰਕਬੇ ਨੂੰ ਲਾਭ ਮਿਲੇਗਾ। ਪਹਿਲਾਂ ਖਾਲਾ ਖ਼ਸਤਾ ਹਾਲਤ ਵਿਚ ਹੋਣ ਕਾਰਨ 25-30 ਫ਼ੀਸਦੀ ਰਕਬੇ ਤੱਕ ਪਾਣੀ ਨਹੀਂ ਪਹੁੰਚਦਾ ਸੀ, ਪਰ ਹੁਣ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਮਿਲ ਰਿਹਾ ਹੈ। ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਸੁਚੱਜੀ ਵੰਡ ਅਤੇ ਸਿੰਚਾਈ ਢਾਂਚੇ ਦੀ ਮਜ਼ਬੂਤੀ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਬੀਮਾ ਲੈਣ ਦੀ ਖਾਤਰ ਖੁਦ ਮਾਲਕਾਂ ਵਲੋਂ ਹੀ ਰਚੀ ਕੈਂਟਰ ਖੋਹ ਦੀ ਵਾਰਦਾਤ ਅਗਲੀ ਖ਼ਬਰ ਪਿੰਡ ਥੇੜ੍ਹੀ ਵਿਖੇ ਲਗਾਏ ਜਾ ਰਹੇ ਲੁੱਕ ਪਲਾਂਟ ਦਾ ਲੋਕਾਂ ਵਲੋਂ ਭਾਰੀ ਵਿਰੋਧ
Ad Position 24