ਗਿੱਦੜਬਾਹਾ, 24 ਜੂਨ (ਪਰਮਜੀਤ ਸਿੰਘ ਥੇੜ੍ਹੀ)-ਦਵਿੰਦਰ ਸਿੰਘ ਢਿੱਲੋਂ ਪਿੰਡ ਥੇੜ੍ਹੀ ਨੂੰ ਗਿੱਦੜਬਾਹਾ ਯੂਥ ਕਾਂਗਰਸ ਦਾ ਸ਼ਹਿਰੀ ਪ੍ਰਧਾਨ ਬਣਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰ ਨੂੰ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਅੰਮ੍ਰਿਤਾ ਵੜਿੰਗ, ਜਸਪ੍ਰੀਤ ਸਿੰਘ ਭਲਾਈਆਣਾ, ਨਗਰ ਕੌਂਸਲ ਗਿੱਦੜਬਾਹਾ ਦੇ ਸਾਬਕਾ ਪ੍ਰਧਾਨ ਬਿੰਟਾ ਅਰੋੜਾ, ਗਿੱਦੜਬਾਹਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਹੰਟੀ, ਦੀਪਕ ਗਰਗ, ਰੁਪਿੰਦਰ ਸਿੰਘ ਪਿਓਰੀ, ਗੁਰਪਿੰਦਰ ਸਿੰਘ ਢਿੱਲੋਂ ਆਦਿ ਵੱਖ-ਵੱਖ ਆਗੂਆਂ ਤੇ ਵਰਕਰਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਦਵਿੰਦਰ ਸਿੰਘ ਢਿੱਲੋਂ ਨੂੰ ਵਧਾਈ ਦਿੱਤੀ ਹੈ।
ਦਵਿੰਦਰ ਸਿੰਘ ਢਿੱਲੋਂ ਗਿੱਦੜਬਾਹਾ ਯੂਥ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਬਣੇ
ਅਜੀਤ ਡੈਸਕ
25-06-2026