17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਆਸ਼ਾ ਵਰਕਰਾਂ ਨੂੰ ਡਾਇਗਨੋਸਟਿਕ ਕਿੱਟਾਂ ਦੀ ਵਰਤੋਂ ਅਤੇ ਸਿਹਤ ਸਕੀਮਾਂ ਬਾਰੇ ਸਿਖਲਾਈ ਦਿੱਤੀ

Ad Position 21
No active advertisement
ਅਜੀਤ ਡੈਸਕ 26-06-2026
ਫ਼ਰੀਦਕੋਟ, 25 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੀਆਂ ਆਸ਼ਾ ਵਰਕਰਾਂ ਨੂੰ ਵੱਖ-ਵੱਖ ਸਿਹਤ ਸਹੂਲਤਾਂ ਦੀ ਜਾਣਕਾਰੀ ਦੇ ਨਾਲ ਹੀ ਡਾਇਗਨੋਸਟਿਕ ਕਿੱਟਾਂ ਦੀ ਸਹੀ ਵਰਤੋਂ, ਨਵਜੰਮੇ ਬੱਚਿਆਂ, ਗਰਭਵਤੀ ਮਾਵਾਂ, ਬਜ਼ੁਰਗਾਂ ਤੇ ਮਾਨਸਿਕ ਤੌਰ ’ਤੇ ਬਿਮਾਰ ਵਿਅਕਤੀਆਂ ਦੀ ਦੇਖਭਾਲ ਸਬੰਧੀ ਇਕ ਰੋਜ਼ਾ ਸਿਖਲਾਈ ਕਰਵਾਈ ਗਈ। ਟਰੇਨਰ ਸੰਦੀਪ ਕੁਮਾਰ ਛੋਕਰਾ ਜ਼ਿਲ੍ਹਾ ਕਮਿਊਨਿਟੀ ਮੋਬਲਾਈਜ਼ਰ, ਜਸਵੰਤ ਕੌਰ ਕਮਿਊਨਿਟੀ ਹੈਲਥ ਅਫ਼ਸਰ ਅਤੇ ਸੰਦੀਪ ਸਿੰਘ ਨੇ ਭਾਗ ਲੈਣ ਵਾਲੀਆਂ ਆਸ਼ਾ ਵਰਕਰਾਂ ਨੂੰ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਸੇਵਾਵਾਂ ਬਾਰੇ ਜਾਣੂ ਕਰਵਾਇਆ। ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਸੁਧੀਰ ਕੁਮਾਰ ਧੀਰ, ਡਾ. ਪ੍ਰਭਦੀਪ ਸਿੰਘ ਚਾਵਲਾ ਅਤੇ ਲਖਵਿੰਦਰ ਸਿੰਘ ਕੈਂਥ ਨੇ ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਸਕੀਮਾਂ, ਲੋਕ ਭਲਾਈ ਸੇਵਾਵਾਂ ਅਤੇ ਸਰਕਾਰੀ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਰੁਪਾਣਾ ਦੇ 13 ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਸੁਮਿਤ ਸਿੰਘ ਬਰਾੜ ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਪ੍ਰਧਾਨ ਬਣੇ
Ad Position 24