17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਹਰੀਨੌਂ ਵਿਖੇ ਧਰਮ ਪ੍ਰਚਾਰ ਕਮੇਟੀ ਵਲੋਂ 20 ਰੋਜ਼ਾ ਗੁਰਮਤਿ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 26-06-2026
ਕੋਟਕਪੂਰਾ, 25 ਜੂਨ (ਮੇਘਰਾਜ)-ਨੇੜਲੇ ਪਿੰਡ ਹਰੀਨੌਂ ਦੇ ਵੱਡੇ ਗੁਰਦੁਆਰਾ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ, ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਬੱਚਿਆਂ ਦਾ 20 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਗਿਆਨੀ ਅਵਤਾਰ ਸਿੰਘ ਘਰਿਆਲਾ ਵਲੋਂ ਬੱਚਿਆਂ ਨੂੰ ਸਿੱਖ ਰਹਿਤ ਮਰਯਾਦਾ, ਸਿੱਖ ਇਤਿਹਾਸ ਅਤੇ ਗੁਰਬਾਣੀ ਦੀ ਮੁੱਢਲੀ ਸਿੱਖਿਆ ਤੇ ਜਾਣਕਾਰੀ ਦੇ ਕੇ ਗੁਰਮਤਿ ਰਹਿਣੀ ਬਹਿਣੀ ਨਾਲ ਜੋੜਿਆ ਗਿਆ। ਕੈਂਪ ਦੌਰਾਨ ਬੱਚਿਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ, ਮਾਤਾ ਜਿੰਦ ਕੌਰ ਸੇਵਾ ਸੁਸਾਇਟੀ ਹਰੀਨੌਂ, ਬਾਬਾ ਲਵਲੀ ਸਿੰਘ ਖਾਲਸਾ ਦੇ ਸਹਿਯੋਗ ਸਦਕਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ, ਤਰਨਤਾਰਨ ਸਾਹਿਬ ਗੁਰਧਾਮਾਂ ਦੇ ਦਰਸ਼ਨ ਕਰਵਾਏ ਗਏ। ਕੈਂਪ ਦੇ ਅਖੀਰਲੇ ਦਿਨ ਕੈਂਪ ’ਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ, ਮੈਂਬਰ ਇਕਬਾਲ ਸਿੰਘ, ਮਨਜੀਤ ਸਿੰਘ, ਕੁਲਦੀਪ ਸਿੰਘ, ਮਾਸਟਰ ਗੇਜਰਾਮ ਭੌਰਾ, ਮੁੱਖ ਸੇਵਾਦਾਰ ਬਾਬਾ ਪਾਲਾ ਸਿੰਘ, ਹੈੱਡ ਗ੍ਰੰਥੀ ਜਸਦੀਪ ਸਿੰਘ, ਲਖਵੀਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬਾਬਾ ਭਾਈ ਸਾਂਈ ਦਾਸ, ਮੁਕੰਦ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਰ-ਆਂਗਨ ਨੇ ਅੰਤਰਰਾਸ਼ਟਰੀ ਸੰਗੀਤ ਦਿਵਸ ਮਨਾਇਆ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀ ਤੇ ਕਰਮਚਾਰੀ ਸਨਮਾਨਿਤ
Ad Position 24