ਫ਼ਰੀਦਕੋਟ, 25 ਜੂਨ (ਜਸਵੰਤ ਸਿੰਘ ਪੁਰਬਾ)-ਡਾ. ਅੰਬੇਦਕਰ ਅਪਾਹਜ ਵੈਲਫ਼ੇਅਰ ਸੁਸਾਇਟੀ ਸਭਾ ਰਜਿ. ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਗਿੱਲ ਦੀ ਅਗਵਾਈ ’ਚ ਇਕ ਵਫ਼ਦ ਨੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ਪੜ੍ਹੇ ਲਿਖੇ ਅੰਗਹੀਣਾਂ ਨੂੰ ਵੱਖ-ਵੱਖ ਅਦਾਰਿਆਂ ’ਚ ਬਿਨਾਂ ਸਿਫ਼ਾਰਿਸ਼ ਯੋਗਤਾ ਮੁਤਾਬਿਕ ਨੌਕਰੀ ਦਿੱਤੀ ਜਾਵੇ, ਬਿਨ੍ਹਾਂ ਪੜ੍ਹੇ ਲਿਖੇ ਅੰਗਹੀਣਾਂ ਨੂੰ 6000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ, ਅੰਗਹੀਣ ਵਿਅਕਤੀਆਂ ਨੂੰ ਮਕਾਨ ਬਣਾਉਣ ਲਈ 5-5 ਮਰਲੇ ਦੇ ਪਲਾਟ ਦਿੱਤੇ ਜਾਣ ਆਦਿ। ਇਸ ਮੌਕੇ ਜਨਰਲ ਸਕੱਤਰ ਰਛਪਾਲ ਸਿੰਘ ਮਹਿਮੂਆਣਾ, ਖ਼ਜ਼ਾਨਚੀ ਸੁਨੀਲ ਕੁਮਾਰ, ਸਹਾਇਕ ਖ਼ਜ਼ਾਨਚੀ ਬੇਅੰਤ ਸਿੰਘ, ਕੋਮਲਪ੍ਰੀਤ ਕੌਰ, ਛਿੰਦਰ ਕੌਰ, ਗੁਰਮੇਲ ਸਿੰਘ, ਗੁਰਚਰਨ ਸਿੰਘ ਢੀਮਾਂ ਵਾਲੀ, ਸੁਰਿੰਦਰ ਸਿੰਘ, ਦੀਪ ਸ਼ਰਮਾ ਆਦਿ ਮੈਂਬਰ ਹਾਜ਼ਰ ਸਨ।