07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸੰਦੀਪ ਕੁਮਾਰ ਰੋਮਾਣਾ ਯੂਥ ਕਾਂਗਰਸ ਹਲਕਾ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 27-06-2026
ਜੈਤੋ, 26 ਜੂਨ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਪਾਰਟੀ ਦੇ ਸਰਗਰਮ ਵਰਕਰ ਸੰਦੀਪ ਕੁਮਾਰ ਰੋਮਾਣਾ ਅਜੀਤ ਸਿੰਘ ਵਾਲਾ ਦੇ ਯੂਥ ਕਾਂਗਰਸ ਹਲਕਾ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਦੇ ਬਣਨ ’ਤੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਸੰਦੀਪ ਕੁਮਾਰ ਰੋਮਾਣਾ ਨੇ ਪਾਰਟੀ ਹਾਈਕਾਮਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਪਿਆਰ ਤੇ ਸਤਿਕਾਰ ਪਾਰਟੀ ਵਰਕਰਾਂ ਨੇ ਉਨ੍ਹਾਂ ਨੂੰ ਦਿੱਤਾ ਹੈ ਉਸ ਨੂੰ ਭੁਲਾਇਆ ਨਹੀਂ ਜਾ ਸਕਦਾ ਹੈ ਤੇ ਉਹ ਪਾਰਟੀ ਵਰਕਰਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਚੱਲਣਗੇ। ਸੰਦੀਪ ਕੁਮਾਰ ਰੋਮਾਣਾ ਦੇ ਯੂਥ ਕਾਂਗਰਸ ਹਲਕਾ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਦੀ ਚੋਣ ਜਿੱਤਣ ’ਤੇ ਖੁਸ਼ੀ ਦਾ ਇਜ਼ਹਾਰ ਕਰਨ ਵਾਲਿਆਂ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪਵਨ ਕੁਮਾਰ ਗੋਇਲ, ਮਨਜਿੰਦਰ ਸਿੰਘ ਹੈਪੀ ਰੋਮਾਣਾ, ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਸਾਬਕਾ ਵਿਧਾਇਕ ਮਾ. ਬਲਦੇਵ ਸਿੰਘ, ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ, ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਬਰਾੜ ਨਿਆਮੀਵਾਲਾ, ਸੀਨੀਅਰ ਕਾਂਗਰਸੀ ਆਗੂ ਮੇਹਰ ਸਿੰਘ ਕਰੀਰਵਾਲੀ, ਜ਼ੈਲਦਾਰ ਸੁਖਜਿੰਦਰ ਸਿੰਘ ਸਿਵੀਆਂ, ਸੁਖਜੀਤ ਸਿੰਘ ਕੋਠੇ ਹਵਾਨਾ, ਐਡਵੋਕੇਟ ਅਵਤਾਰ ਸਿੰਘ ਸੰਧਾਵਾਂ, ਮਨਬੀਰ ਸਿੰਘ ਬੱਬੂ ਬਰਾੜ ਮੱਤਾ, ਦਵਿੰਦਰਬੀਰ ਸਿੰਘ ਬਰਾੜ ਮੱਤਾ, ਕੌਂਸਲਰ ਦਿਲਬਾਗ ਬਾਗੀ ਸ਼ਰਮਾ, ਸੂਰਜ ਭਾਰਦਵਾਜ, ਰਾਜਾ ਭਾਰਦਵਾਜ, ਸੁਖਪਾਲ ਸਿੰਘ ਪਾਲੀ ਕੋਠੇ ਕੇਹਰ ਸਿੰਘ ਵਾਲੇ, ਚੇਅਰਮੈਨ ਗੁਰਸੇਵਕ ਸਿੰਘ ਜੈਤੋ, ਕਾਂਗਰਸੀ ਆਗੂ ਜਸਵਿੰਦਰ ਸਿੰਘ ਮੱਤਾ, ਡਾ. ਮੁਹੰਮਦ ਸਲੀਮ ਖਿਲਜੀ, ਸਾਬਕਾ ਸਰਪੰਚ ਭਗਵੰਤ ਸਿੰਘ ਚੈਨਾ, ਅਵਤਾਰ ਸਿੰਘ ਬਰਾੜ ਚੈਨਾ, ਗੁਰਜੰਟ ਸਿੰਘ ਬਰਾੜ ਸੁਰਘੂਰੀ, ਲਖਵੀਰ ਸਿੰਘ ਮੱਲ੍ਹੀ ਮੱਤਾ, ਅਮਨਦੀਪ ਸਿੰਘ ਬਰਾੜ ਮੱਤਾ, ਜਸਵਿੰਦਰ ਸਿੰਘ ਰੋਮਾਣਾ, ਬਹਾਦਰ ਸਿੰਘ ਚੈਨਾ, ਹਰਭਗਵਾਨ ਸਿੰਘ ਕਰੀਰਵਾਲੀ, ਗੁਰਬਾਜ ਸਿੰਘ ਕਰੀਰਵਾਲੀ ਆਦਿ ਆਗੂਆਂ ਨੇ ਸੰਦੀਪ ਕੁਮਾਰ ਰੋਮਾਣਾ ਨੂੰ ਉਕਤ ਨਿਯੁਕਤੀ ’ਤੇ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਨਾਬਾਲਗ ਲੜਕੀ ਦੀ ਮੌਤ ਅਗਲੀ ਖ਼ਬਰ ਮੁੱਖ ਮੰਤਰੀ ਦਾ ਲੋਕ ਮਿਲਣੀ ਪ੍ਰੋਗਰਾਮ 28 ਨੂੰ ਚੰਦਬਾਜਾ ’ਚ
Ad Position 24
No active advertisement