07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਕੇਂਦਰੀ ਜੇਲ੍ਹ ’ਚੋਂ 6 ਮੋਬਾਈਲ ਫ਼ੋਨ ਬਰਾਮਦ

Ad Position 21
No active advertisement
ਅਜੀਤ ਡੈਸਕ 27-06-2026
ਫ਼ਰੀਦਕੋਟ, 26 ਜੂਨ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 6 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ 5 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਵੀਰਪਾਲ ਸਿੰਘ, ਸਹਾਇਕ ਸਪੁਰਡੈਂਟ, ਕੇਂਦਰੀ ਜੇਲ੍ਹ, ਫ਼ਰੀਦਕੋਟ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੇ ਕਰਮਚਾਰੀਆਂ ਵਲੋਂ ਅਲੱਗ-ਅਲੱਗ ਬੈਰਕਾਂ ਦੀ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਛੇ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਹਵਾਲਾਤੀ ਤਰਲੋਕ ਸਿੰਘ ਪੁੱਤਰ ਮਾਛੀ ਸਿੰਘ ਵਾਸੀ ਜ਼ਿਲ੍ਹਾ ਗੰਗਾਨਗਰ, ਹਵਾਲਾਤੀ ਬਿਲਾਲ ਅਹਿਮਦ ਪੁੱਤਰ ਵਜੀਰੂਦੀਨ ਵਾਸੀ ਹਰੀ ਨੌ ਜ਼ਿਲ੍ਹਾ ਫ਼ਰੀਦਕੋਟ, ਹਵਾਲਾਤੀ ਨਵਦੀਪ ਸਿੰਘ ਪੁੱਤਰ ਪਰਮਿੰਦਰ ਸਿੰਘ ਵਾਸੀ ਫ਼ਿਰੋਜ਼ਪੁਰ ਰੋਡ, ਜ਼ੀਰਾ, ਹਵਾਲਾਤੀ ਲਵਪ੍ਰੀਤ ਸਿੰਘ ਉਰਫ਼ ਲੱਬਾ ਪੁੱਤਰ ਜਗਸੀਰ ਸਿੰਘ ਵਾਸੀ ਝੀਰੀ ਵਾਲੀ ਬਸਤੀ ਘੋਲੀਆ ਕਲਾਂ ਜ਼ਿਲ੍ਹਾ ਮੋਗਾ ਤੇ ਹਵਾਲਾਤੀ ਵਰਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਚੱਕ ਬਲੋਚਾਂ ਜ਼ਿਲ੍ਹਾ ਫਾਜ਼ਿਲਕਾ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਡਾ. ਰਣਜੋਧ ਸਿੰਘ ਦੇ ਪੁੱਤਰ ਹਰਜੋਤ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ
Ad Position 24
No active advertisement