07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸਪੀਕਰ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਸੜਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 27-06-2026
ਕੋਟਕਪੂਰਾ, 26 ਜੂਨ (ਮੇਘਰਾਜ)-ਅੱਜ ਸੰਪਰਕ ਸੜਕ ਕੋਟਕਪੂਰਾ ਤੋਂ ਜਲਾਲੇਆਣਾ ਤੇ ਵੀਰੇਵਾਲਾ ਸੜਕ ਨੂੰ 5 ਕਰੋੜ 7 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕਰਨ ਦੇ ਕੰਮ ਦਾ ਨੀਂਹ ਪੱਥਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰੱਖਿਆ। ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ’ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਸੁਰੱਖਿਅਤ, ਸੁਖਾਲੀ ਅਤੇ ਬਿਹਤਰ ਆਵਾਜਾਈ ਦੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਕਰੀਬ 34 ਲੱਖ ਰੁਪਏ ਸੜਕ ਦੀ ਸਾਂਭ-ਸੰਭਾਲ ਅਤੇ ਮੁਰੰਮਤ ਲਈ ਵੀ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ’ਚ ਸੰਤੁਲਿਤ ਵਿਕਾਸ ਨੂੰ ਯਕੀਨੀ ਬਣਾ ਰਹੀ ਹੈ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ, ਐਸ.ਡੀ.ਓ ਪੰਜਾਬ ਮੰਡੀ ਬੋਰਡ ਨਰਿੰਦਰ ਸਿੰਘ, ਜੇ.ਈ ਹਰਪਿੰਦਰ ਸਿੰਘ, ਜੇ.ਈ ਮਨਪ੍ਰੀਤ ਸਿੰਘ ਸਮੇਤ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਕੀਮ ਨੂੰ ਸੁਖਾਲਾ ਕਰਨ ਦੀ ਮੰਗ : ਡਾ. ਭਗਤੂਆਣਾ ਅਗਲੀ ਖ਼ਬਰ ਡਾ. ਰਣਜੋਧ ਸਿੰਘ ਦੇ ਪੁੱਤਰ ਹਰਜੋਤ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
Ad Position 24
No active advertisement