07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਹੈਰੋਇਨ ਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 27-06-2026
ਫ਼ਰੀਦਕੋਟ, 26 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਸ਼ੂਗਰ ਮਿੱਲ ਤੋਂ ਨਸ਼ੀਲੇ ਪਾਊਡਰ ਅਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਸੁਖਵਿੰਦਰ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੋਟਕਪੂਰਾ ਰੋਡ ’ਤੇ ਬੰਦ ਪਈ ਸ਼ੂਗਰ ਮਿੱਲ ਕੋਲ ਨਾਕਾ ਲਾਇਆ ਹੋਇਆ ਸੀ, ਸ਼ੂਗਰ ਮਿੱਲ ਵਿਚ ਲੁਕੇ ਸਾਜਨ ਵਰਮਾ ਪੁੱਤਰ ਵਿਕਰਮ ਵਰਮਾ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ ’ਤੇ ਕਾਬੂ ਕਰ ਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਸਮੇਤ ਲਿਫਾਫਾ, 300 ਪਾਬੰਦੀਸ਼ੁਦਾ ਕੈਪਸੂਲ ਤੇ 500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਹਿਰਾਸਤ ’ਚ ਲੈ ਕੇ ਉਸ ਦੇ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਯੂਥ ਕਾਂਗਰਸ ਦੇ ਸੁਮਿਤ ਸਿੰਘ ਬਰਾੜ ਬਣੇ ਪ੍ਰਧਾਨ ਅਗਲੀ ਖ਼ਬਰ ਕੋਰੋਨਾ ਮੌਕੇ ਬੰਦ ਕੀਤੀ ‘ਜਨਤਾ ਮੇਲ’ ਗੱਡੀ ਚਲਾਉਣ ਦੀ ਮੰਗ
Ad Position 24
No active advertisement