ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਵਿਧਾਨ ਸਭਾ ਹਲਕਾ ਜੈਤੋ ਲਈ ਪ੍ਰਕਾਸ਼ ਸਿੰਘ ਭੱਟੀ ਮਜ਼ਬੂਤ ਉਮੀਦਵਾਰ- ਮੇਹਰ ਸਿੰਘ ਬਰਾੜ

Ad Position 21
No active advertisement
ਅਜੀਤ ਡੈਸਕ 28-06-2026
ਜੈਤੋ, 27 ਜੂਨ (ਗੁਰਮੀਤਪਾਲ ਰੋੜੀਕਪੂਰਾ)-ਸਾਬਕਾ ਸਰਪੰਚ ਮੇਹਰ ਸਿੰਘ ਬਰਾੜ ਕਰੀਰਵਾਲੀ ਸਾਬਕਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਕਾਂਗਰਸ ਹਾਈ ਕਮਾਂਡ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਜੈਤੋ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਇਕਜੁੱਟਤਾ ਨੂੰ ਕਾਇਮ ਰੱਖਣ ਲਈ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੂੰ ਹਲਕਾ ਇੰਚਾਰਜ ਐਲਾਨਿਆ ਜਾਣਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਭੱਟੀ ਹਲਕੇ ਵਿਚ ਕਾਂਗਰਸ ਦੇ ਇਕ ਮਜ਼ਬੂਤ, ਤਜਰਬੇਕਾਰ ਅਤੇ ਲੋਕਪ੍ਰਿਯ ਆਗੂ ਵਜੋਂ ਜਾਣੇ ਜਾਂਦੇ ਹਨ, ਜਿਨ੍ਹਾਂ ਨੇ ਪਾਰਟੀ ਲਈ ਲੰਮੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਅਗਵਾਈ ਹੇਠ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲ ਸਕਦੀ ਹੈ ਅਤੇ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਵੇਗਾ। ਮੇਹਰ ਸਿੰਘ ਬਰਾੜ ਨੇ ਕਿਹਾ ਕਿ ਹਲਕੇ ਦੇ ਕਾਂਗਰਸੀ ਵਰਕਰ ਅਤੇ ਆਮ ਲੋਕ ਵੀ ਪ੍ਰਕਾਸ਼ ਸਿੰਘ ਭੱਟੀ ਦੀ ਅਗਵਾਈ ਵਿਚ ਪਾਰਟੀ ਨੂੰ ਮਜ਼ਬੂਤ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਪਾਰਟੀ ਦੀ ਏਕਤਾ ਅਤੇ ਸੰਗਠਨਕ ਮਜ਼ਬੂਤੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਪਾਰਟੀ ਹਾਈ ਕਮਾਂਡ ਅਤੇ ਉੱਚ ਲੀਡਰਸ਼ਿਪ ਨੂੰ ਅਪੀਲ ਕਰਦਿਆਂ ਮੰਗ ਕੀਤੀ ਕਿ ਹਲਕੇ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਫ਼ੈਸਲੇ ਦਾ ਜਲਦ ਐਲਾਨ ਕੀਤਾ ਜਾਵੇ, ਤਾਂ ਜੋ ਵਰਕਰਾਂ ਵਿਚ ਹੋਰ ਉਤਸ਼ਾਹ ਪੈਦਾ ਹੋਵੇ ਅਤੇ ਕਾਂਗਰਸ ਨੂੰ ਹਲਕਾ ਜੈਤੋ ਵਿਚ ਹੋਰ ਮਜ਼ਬੂਤੀ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਫ਼ਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਸੂਬਾ ਕਮੇਟੀ ਦੀ ਸਿਹਤ ਡਾਇਰੈਕਟਰ ਨਾਲ ਹੋਈ ਮੀਟਿੰਗ ਅਗਲੀ ਖ਼ਬਰ ਦਿੱਲੀ ਦੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ- ਮਨਪ੍ਰੀਤ ਸਿੰਘ ਇਯਾਲੀ
Ad Position 24
No active advertisement