ਫ਼ਰੀਦਕੋਟ, 27 ਜੂਨ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੀ ਵਿਦਿਆਰਥਣ ਗੁਰਲੀਨ ਕੌਰ ਵਾਸੀ ਪਿੰਡ ਠਾੜਾ ਨੇ ਪੀ.ਟੀ.ਈ. ਦੀ ਪ੍ਰੀਖਿਆ ’ਚੋਂ 88 ਸਕੋਰ ਪ੍ਰਾਪਤ ਕੀਤੇ ਹਨ। ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀ.ਟੀ.ਈ. ’ਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲੈਟਸ ਤੇ ਪੀ.ਟੀ.ਈ. ਦੀ ਪ੍ਰੀਖਿਆ ਵਾਰ ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ ਹਨ ਉਨ੍ਹਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਧੀਆ ਸਕੋਰ ਪ੍ਰਾਪਤ ਕਰਵਾਉਣ ’ਚ ਵਰਦਾਨ ਸਾਬਿਤ ਹੋ ਰਿਹਾ ਹੈ। ਵਿਦਿਆਰਥਣ ਗੁਰਲੀਨ ਕੌਰ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਸਨੇ 88 ਸਕੋਰ ਪ੍ਰਾਪਤ ਕੀਤੇ ਹਨ। ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ ।