ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਮੁੱਖ ਮੰਤਰੀ ਵਲੋਂ ਪਿੰਡ ਚੰਦਬਾਜਾ ਵਿਖੇ ਲੋਕ ਮਿਲਣੀ ਅੱਜ- ਸੰਧਵਾਂ

Ad Position 21
No active advertisement
ਅਜੀਤ ਡੈਸਕ 28-06-2026
ਫ਼ਰੀਦਕੋਟ, 27 ਜੂਨ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਪ੍ਰੋਗਰਾਮ ਤਹਿਤ 28-06-2026 ਨੂੰ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚੰਦਬਾਜਾ ਦੀ ਸੱਥ ਵਿਚ ਲੋਕ ਮਿਲਣੀ ਕਰਨਗੇ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਵੀ ਕਰਨਗੇ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ। ਸਪੀਕਰ ਸ: ਸੰਧਵਾਂ ਨੇ ਦੱਸਿਆ ਕਿ ਲੋਕ ਮਿਲਣੀ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪਿੰਡ ਚੰਦਬਾਜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਜਿੰਮ ਦਾ ਉਦਘਾਟਨ ਕਰਕੇ ਰਾਜ ਦੀਆਂ 500 ਮੁੱਖ ਮੰਤਰੀ ਪਿੰਡ ਜਿੰਮਾਂ ਲੋਕ ਅਰਪਣ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਹੇਠ ਰਾਜ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ ਤੇ ਸ਼ਹਿਰਾਂ ਵਾਂਗ ਪਿੰਡਾਂ ਦੇ ਲੋਕਾਂ ਨੂੰ ਵੀ ਤੰਦਰੁਸਤ ਅਤੇ ਸਰੀਰਕ ਤੌਰ ’ਤੇ ਫਿੱਟ ਰੱਖਣ ਲਈ 3148 ਪੇਂਡੂ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ 17000 ਸਪੋਰਟਸ ਕਿੱਟਾਂ ਪਿੰਡਾਂ ਦੀਆਂ ਕਲੱਬਾਂ ਨੂੰ ਵੰਡੀਆਂ ਜਾਣਗੀਆਂ। ਸਪੀਰਕ ਸੰਧਵਾ ਨੇ ਕੀਹਾ ਕਿ ਪਿੰਡ ਚੰਦਬਾਜਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਤੇ ਪਿੰਡ ਵਾਸੀਆਂ ਵਲੋਂ ਮੁੱਖ ਮੰਤਰੀ ਦੀ ਲੋਕ ਮਿਲਣੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਲੋੜੀਂਦੀ ਗਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਪਿੰਡ ਚੰਦਬਾਜਾ ਵਿਖੇ ਕੁੱਲ ਇਕ ਕਰੋੜ 31 ਲੱਖ ਦੀ ਰਾਸ਼ੀ ਖਰਚ ਕੀਤੀ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਲੋਕ ਮਿਲਣੀ ਲਈ ਪਿੰਡ ਦੀ ਸੱਥ ਵਿਚ ਹੁੰਮਹੁੰਮਾ ਕੇ ਪੁੱਜਣ।
Ad Position 22
No active advertisement
ਪਿਛਲੀ ਖ਼ਬਰ ਪੰਜਗਰਾਈਂ ਕਲਾਂ ਖੇਤਰਾਂ ’ਚ ਖੇਤਾਂ ਦੀ ਬਿਜਲੀ ਸਪਲਾਈ ਦੇ ਲੱਗ ਰਹੇ ਕੱਟਾਂ ਤੋਂ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਗੁਰਦੁਆਰਾ ਸਾਹਿਬ ਵਿਖੇ ਸਮਰ ਕੈਂਪ ਸਮਾਪਤ
Ad Position 24
No active advertisement