02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਭਾਰਤ-ਅਮਰੀਕਾ ਮੁਕਤ ਵਪਾਰ ਦੇ ਵਿਰੋਧ ’ਚ ਬੀ.ਕੇ.ਯੂ. (ਏਕਤਾ-ਉਗਰਾਹਾਂ) ਨੇ ਫ਼ਲੈਗ ਮਾਰਚ ਕੱਢਿਆ

Ad Position 21
No active advertisement
ਅਜੀਤ ਡੈਸਕ 29-06-2026

ਕੋਟਕਪੂਰਾ, 28 ਜੂਨ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਪਿੰਡ ਜਿਊਣਵਾਲਾ ਤੋਂ ਕੋਟਕਪੂਰਾ ਤੱਕ ਫ਼ਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਕਿਸਾਨਾਂ ਨੇ ਪ੍ਰਸਤਾਵਿਤ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ (ਐਫ.ਟੀ.ਏ), ਵਧਦੀ ਮਹਿੰਗਾਈ, ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ, ਯੂਰੀਆ ਖਾਦ ਦੀ ਕਮੀ ਅਤੇ ਖੇਤੀ ਨਾਲ ਸੰਬੰਧਿਤ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਇਹ ਮਾਰਚ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਂਕ ਵਿਖੇ ਸਮਾਪਤ ਹੋਇਆ। ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ ਨੇ ਕਿਹਾ ਕਿ ਵਧਦੀ ਮਹਿੰਗਾਈ ਅਤੇ ਖੇਤੀ ਦੀ ਲਾਗਤ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਲਗਾਤਾਰ ਵਧ ਰਹੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਸਤਾਵਿਤ ਐਫ.ਟੀ.ਏ. ਲਾਗੂ ਹੋਣ ਦੀ ਸੂਰਤ ਵਿਚ ਦੇਸ਼ ਦੇ ਕਿਸਾਨਾਂ ਅਤੇ ਖ਼ਾਸ ਕਰਕੇ ਡੇਅਰੀ ਖੇਤਰ ’ਤੇ ਨਕਾਰਾਤਮਕ ਅਸਰ ਪੈ ਸਕਦਾ ਹੈ। ਕਿਸਾਨ ਆਗੂਆਂ ਨੇ ਯੂਰੀਆ ਖਾਦ ਦੀ ਕਮੀ, ਪ੍ਰਸਤਾਵਿਤ ਸੀਡਜ਼ ਬਿੱਲ 2025, ਬਿਜਲੀ ਖੇਤਰ ਨਾਲ ਜੁੜੇ ਸੁਧਾਰਾਂ ਅਤੇ ਮਨਰੇਗਾ ਨੂੰ ਕਮਜ਼ੋਰ ਕਰਨ ਦੇ ਯਤਨਾਂ ’ਤੇ ਵੀ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਤੀਆਂ ਦਾ ਸਭ ਤੋਂ ਵੱਧ ਪ੍ਰਭਾਵ ਕਿਸਾਨਾਂ ਅਤੇ ਪੇਂਡੂ ਅਰਥਵਿਵਸਥਾ ’ਤੇ ਪਵੇਗਾ। ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਜਿਊਣਵਾਲਾ ਨੇ ਐਲਾਨ ਕੀਤਾ ਕਿ 4 ਜੁਲਾਈ ਨੂੰ ਚੰਡੀਗੜ੍ਹ ਦੇ ਸੈਕਟਰ-34 ਵਿਚ ਵਿਸ਼ਾਲ ਕਿਸਾਨ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਲਈ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਅਤੇ ਫਲੈਗ ਮਾਰਚ ਕਰਕੇ ਕਿਸਾਨਾਂ ਨੂੰ ਸੰਘਰਸ਼ ਨਾਲ ਜੋੜਿਆ ਜਾ ਰਿਹਾ ਹੈ। ਭਾਜਪਾ ਪੰਜਾਬ ਦੀ ਸੀਨੀਅਰ ਆਗੂ ਸੁਨੀਤਾ ਗਰਗ ਨੇ ਕਿਹਾ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਭਾਰਤ ਅਤੇ ਅਮਰੀਕਾ ਵਿਚਕਾਰ ਅਜੇ ਤੱਕ ਕੋਈ ਵੀ ਮੁਕਤ ਵਪਾਰ ਸਮਝੌਤਾ ਅਧਿਕਾਰਤ ਤੌਰ ’ਤੇ ਲਾਗੂ ਨਹੀਂ ਹੋਇਆ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸਤਾਵਿਤ ਸਮਝੌਤੇ ਵਿਚ ਦੁੱਧ ਅਤੇ ਡੇਅਰੀ ਉਤਪਾਦਾਂ ਨੂੰ ਸ਼ਾਮਿਲ ਨਹੀਂ ਕੀਤਾ ਗਿਆ, ਜਿਸ ਨਾਲ ਦੇਸ਼ ਦੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਹਿੱਤ ਸੁਰੱਖਿਅਤ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਕੇਂਦਰ ਸਰਕਾਰ ਤੱਕ ਪਹੁੰਚਾਈਆਂ ਜਾਣਗੀਆਂ।

Ad Position 22
No active advertisement
ਪਿਛਲੀ ਖ਼ਬਰ ਅਣ-ਐਲਾਨੇ ਬਿਜਲੀ ਕੱਟਾਂ ਤੋਂ ਕਿਸਾਨਾ ’ਚ ਹਾਹਾ ਕਾਰ ਅਗਲੀ ਖ਼ਬਰ ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਸਾਲਾਨਾ ਬਰਸੀ ਸਮਾਗਮ ਅੱਜ
Ad Position 24
No active advertisement