02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਕੈਂਟਰ ਤੇ ਕਾਰ ਦੀ ਟੱਕਰ ’ਚ ਵਿਅਕਤੀ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 29-06-2026
ਕੋਟਕਪੂਰਾ, 28 ਜੂਨ (ਮੋਹਰ ਸਿੰਘ ਗਿੱਲ)-ਸਥਾਨਕ ਕੋਟਕਪੂਰਾ-ਮੋਗਾ ਰੋਡ ’ਤੇ ਬੀਤੀ ਅੱਧੀ ਰਾਤ ਨੂੰ ਇਕ ਕੈਂਟਰ ਅਤੇ ਕਾਰ ਵਿਚਾਲੇ ਹੋਈ ਆਹਮੋ-ਸਾਹਮਣੇ ਦੀ ਭਿਆਨਕ ਟੱਕਰ ਵਿਚ ਕਾਰ ਸਵਾਰ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਤਿੰਨ ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਤੇਜਪਾਲ ਛਾਬੜਾ (47) ਵਾਸੀ ਗਿੱਦੜਬਾਹਾ ਵਜੋਂ ਹੋਈ ਹੈ। ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਕੋਟਕਪੂਰਾ ਲਿਜਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਏਮਜ਼ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਤੇਜਪਾਲ ਛਾਬੜਾ ਆਪਣੀ ਭੈਣ ਅਤੇ ਹੋਰ ਰਿਸ਼ਤੇਦਾਰਾਂ ਨੂੰ ਮਿਲਣ ਲਈ ਕੋਟਕਪੂਰਾ ਆਏ ਹੋਏ ਸਨ। ਦੇਰ ਰਾਤ ਉਹ ਆਪਣੇ ਰਿਸ਼ਤੇਦਾਰਾਂ ਸੁਖਦਰਸ਼ਨ ਕੁਮਾਰ, ਅਸ਼ੋਕ ਕੁਮਾਰ ਅਤੇ ਜਸਵਿੰਦਰ ਪਾਲ ਨਾਲ ਮੋਗਾ ਰੋਡ ਸਥਿਤ ਇਕ ਢਾਬੇ ’ਤੇ ਖਾਣਾ ਖਾਣ ਤੋਂ ਬਾਅਦ ਕਾਰ ਰਾਹੀਂ ਵਾਪਸ ਪਰਤ ਰਹੇ ਸਨ। ਰਾਤ ਕਰੀਬ ਇਕ ਵਜੇ ਸਾਹਮਣੇ ਤੋਂ ਆ ਰਹੇ ਕੈਂਟਰ ਨਾਲ ਉਨ੍ਹਾਂ ਦੀ ਕਾਰ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਤੇਜਪਾਲ ਛਾਬੜਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਜੀਜਾ ਸੁਭਾਸ਼ ਚੰਦਰ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਤੇਜਪਾਲ ਛਾਬੜਾ ਦੀ ਪਤਨੀ ਦੀ ਕੋਰੋਨਾ ਕਾਲ ਦੌਰਾਨ ਮੌਤ ਹੋ ਚੁੱਕੀ ਸੀ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਦੇ ਐਸ.ਐਚ.ਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ ਸੀ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਅੱਤ ਦੀ ਗਰਮੀ ਕਾਰਨ ਝੋਨੇ ਦੀ ਫ਼ਸਲ ਲਈ ਪਾਣੀ ਪੂਰਾ ਕਰਨਾ ਹੋਇਆ ਔਖਾ ਅਗਲੀ ਖ਼ਬਰ ਯੂਥ ਅਕਾਲੀ ਦਲ ਤੇ ਐਸ.ਓ.ਆਈ. ਨੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫ਼ੂਕਿਆ
Ad Position 24
No active advertisement