02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪਲੱਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹੇ ’ਚ 21,222 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ

Ad Position 21
No active advertisement
ਅਜੀਤ ਡੈਸਕ 29-06-2026
ਫ਼ਰੀਦਕੋਟ, 28 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਮਨਦੀਪ ਸਿੰਗਲਾ ਦੀ ਅਗਵਾਈ ਹੇਠ ਅੱਜ ਪਲੱਸ ਪੋਲੀਓ ਮੁਹਿੰਮ-2026 ਦੇ ਪਹਿਲੇ ਦਿਨ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ-ਵੱਖ ਪੋਲੀਓ ਬੂਥਾਂ ’ਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ। ਸਿਹਤ ਵਿਭਾਗ ਵਲੋਂ ਜਾਰੀ ਰਿਪੋਰਟ ਅਨੁਸਾਰ ਪਹਿਲੇ ਦਿਨ 21,222 ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਈਆਂ ਗਈਆਂ। ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹੁਸਨਪਾਲ ਸਿੱਧੂ ਅਤੇ ਨੋਡਲ ਅਫ਼ਸਰ ਡਾ. ਦੀਪਕ ਵਲੋਂ ਵੱਖ-ਵੱਖ ਪੋਲੀਓ ਬੂਥਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਿਹਤ ਟੀਮਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਵੀ ਆਪਣੇ-ਆਪਣੇ ਬਲਾਕਾਂ ਵਿਚ ਪੋਲੀਓ ਮੁਹਿੰਮ ਦੀ ਨਿਗਰਾਨੀ ਕਰਦਿਆਂ ਟੀਮਾਂ ਦੀ ਸੁਪਰਵੀਜ਼ਨ ਕੀਤੀ ਗਈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹੁਸਨਪਾਲ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਵਾਰ 56,313 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਮੁਹਿੰਮ ਲਈ 330 ਪੋਲੀਓ ਬੂਥ, 555 ਹਾਊਸ-ਟੂ-ਹਾਊਸ ਟੀਮਾਂ, 11 ਮੋਬਾਈਲ ਟੀਮਾਂ ਅਤੇ 17 ਟਰਾਂਜ਼ਿਟ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਏ.ਐਨ.ਐਮਜ਼, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਵਲੋਂ ਵੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਜਿਨ੍ਹਾਂ ਬੱਚਿਆਂ ਨੂੰ ਕਿਸੇ ਕਾਰਨ ਅੱਜ ਪੋਲੀਓ ਰੋਧਕ ਬੂੰਦਾਂ ਨਹੀਂ ਪਿਲਾਈਆਂ ਜਾ ਸਕੀਆਂ, ਉਨ੍ਹਾਂ ਨੂੰ 29 ਅਤੇ 30 ਜੂਨ 2026 ਨੂੰ ਸਿਹਤ ਵਿਭਾਗ ਦੀਆਂ ਹਾਊਸ-ਟੂ-ਹਾਊਸ ਟੀਮਾਂ ਘਰ-ਘਰ ਜਾ ਕੇ ਪੋਲੀਓ ਰੋਧਕ ਬੂੰਦਾਂ ਪਿਲਾਉਣਗੀਆਂ। ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਟੀਮਾਂ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਪੰਜ ਸਾਲ ਤੋਂ ਘੱਟ ਉਮਰ ਦਾ ਕੋਈ ਵੀ ਬੱਚਾ ਪੋਲੀਓ ਰੋਧਕ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਪਲੱਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਸਮਾਜਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ ਅਤੇ ਆਮ ਲੋਕਾਂ ਵਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਸਮੂਹ ਸਮਾਜਸੇਵੀ ਸੰਸਥਾਵਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਅਤੇ ਸਮਾਜ ਦੇ ਸਾਂਝੇ ਯਤਨਾਂ ਨਾਲ ਹੀ ਪੋਲੀਓ ਮੁਕਤ ਸਮਾਜ ਦਾ ਸੁਪਨਾ ਸਾਕਾਰ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਬਾਬਾ ਸ੍ਰੀ ਚੰਦ ਜੀ ਸੇਵਾ ਸੁਸਾਇਟੀ ਵਲੋਂ ਸਾਦਿਕ ਰੋਡ ਮੰਦਿਰ ਦੇ ਉੱਪਰ ਅਤੇ ਅਰਾਈਆਂ ਵਾਲਾ ਰੋਡ ਸੁਸਾਇਟੀ ਨਗਰ ਵਿਚ ਪੋਲੀਓ ਬੂੰਦਾਂ ਪਿਲਾਉਣ ਲਈ ਕੈਂਪ ਲਗਾਇਆ ਗਿਆ। ਕੈਂਪ ’ਚ ਵਿਸ਼ੇਸ਼ ਤੌਰ ’ਤੇ ਡਾ. ਹੁਸਨ ਪਾਲ ਸਿੱਧੂ, ਡਾ. ਦੀਪਕ ਗਰਗ ਪੁੱਜੇ। ਕਲੱਬ ਦੇ ਪ੍ਰਧਾਨ ਰਜਿੰਦਰ ਦਾਸ ਰਿੰਕੂ ਦੀ ਅਗਵਾਈ ’ਚ 0 ਤੋਂ 5 ਸਾਲ ਦੇ ਛੋਟੇ ਬੱਚਿਆਂ ਨੂੰ ਆਪਣੇ ਹੱਥਾਂ ਨਾਲ ਪੋਲਿਓ ਬੂੰਦਾਂ ਵੀ ਪਿਲਾਈਆਂ। ਇਸ ਮੌਕੇ ਜਸਵਿੰਦਰ ਸਿੰਘ ਮਨਚੰਦਾ, ਕੁਲਵਿੰਦਰ ਸਿੰਘ ਗੋਰਾ, ਜਗਮੀਤ ਸਿੰਘ ਸੰਧੂ, ਯੁਵਰਾਜ ਦਾਸ, ਜਸਵਿੰਦਰ ਸਿੰਘ ਮਿੰਟੂ, ਸੁਰੇਸ਼ ਅਰੋੜਾ, ਅਮਨਦੀਪ ਵਿੱਕੀ, ਰਸ਼ਪਾਲ ਸਿੰਘ ਬਿੱਟੂ, ਸਚਿਨ ਸੇਠੀ, ਅਰਵਿੰਦ ਛਾਬੜਾ, ਮਨਦੀਪ ਕੌਰ, ਇਸ਼ਾਂਤ, ਕੁਲਵਿੰਦਰ ਸਿੰਘ ਸੁਪਰਵਾਈਜ਼ਰ, ਤੰਮਨਾ ਆਸ਼ਾ ਵਰਕਰ, ਜਸਮੀਨ ਕੌਰ, ਜਸ਼ਨਪ੍ਰੀਤ ਕੌਰ ਆਦਿ ਨੇ ਆਪਣੀ ਡਿਊਟੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਖੇਤਾਂ ਵਾਲੀ ਬਿਜਲੀ ਸਪਲਾਈ ’ਚ ਲਗਾਏ ਜਾ ਰਹੇ ਲੰਮੇ ਕੱਟਾਂ ਤੋਂ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਦੀ ਅਣਗਿਹਲੀ ਕਾਰਨ ਕਿਸਾਨ ਪ੍ਰੇਸ਼ਾਨ : ਸੂਬਾ ਸਿੰਘ ਬਾਦਲ
Ad Position 24
No active advertisement