02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਦਸਤਾਰ ਅਤੇ ਕਿਰਦਾਰ ਕੈਂਪ

Ad Position 21
No active advertisement
ਅਜੀਤ ਡੈਸਕ 29-06-2026
ਜੈਤੋ, 28 ਜੂਨ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪਿੰਡ ਚੰਦਭਾਨ ਦੇ ਸਥਾਨਕ ਗੁਰਦੁਆਰਾ ਸਹਿਬ ਵਿਖੇ 7 ਰੋਜ਼ਾ ਦਸਤਾਰ ਅਤੇ ਕਿਰਦਾਰ ਕੈਂਪ ਲਗਾਇਆ ਗਿਆ। ਸਟੱਡੀ ਸਰਕਲ ਦੇ ਸੇਵਾਦਾਰ ਪ੍ਰਕਾਸ਼ ਸਿੰਘ ਜੈਤੋ ਨੇ ਦੱਸਿਆ ਕਿ ਇਸ ਕੈਂਪ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ ਨੌਜਵਾਨ ਤੇ ਬੱਚੇ ਦਸਤਾਰ ਬੰਨਣ ਦੀ ਸਿਖਲਾਈ ਲੈਣ ਆਉਂਦੇ ਸਨ। ਬੱਚਿਆਂ ਨੂੰ ਸਟੱਡੀ ਸਰਕਲ ਦੇ ਦਸਤਾਰ ਕੋਚ ਵੀਰ ਰਵਿੰਦਰ ਸਿੰਘ ਦਾਰਾ ਵਲੋਂ ਜਿੱਥੇ ਵੱਖੋ-ਵੱਖਰੇ ਡਿਜ਼ਾਇਨਾਂ ਦੀਆਂ ਪੱਗਾਂ ਬੰਨਣ ਦਾ ਤਰੀਕਾ ਦੱਸਿਆ ਜਾਂਦਾ ਸੀ, ਉੱਥੇ ਨਾਲ ਹੀ ਦਸਤਾਰ ਦੀ ਮਹਾਨਤਾ ਬਾਰੇ ਵੀ ਦੱਸਿਆ ਜਾਂਦਾ ਸੀ। ਕੈਂਪ ਦੀ ਸਮਾਪਤੀ ਤੇ ਸੋਹਣੀ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਕੈਂਪ ਵਿਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਤਮਗਿਆਂ ਅਤੇ ਉਸਾਰੂ ਸਹਿਤ ਨਾਲ ਸਨਮਾਨਿਤ ਕੀਤਾ ਗਿਆ। ਇਸ ਕੈਂਪ ਲਈ ਗੁਰਦੁਆਰਾ ਸਹਿਬ ਦੇ ਹੈਡ ਗ੍ਰੰਥੀ ਬਾਬਾ ਮੋਹਕਮ ਸਿੰਘ, ਪ੍ਰਧਾਨ ਬਲਦੇਵ ਸਿੰਘ, ਸਾਬਕਾ ਪ੍ਰਧਾਨ ਗੁਰਤੇਜ ਸਿੰਘ, ਲੀਲਾ ਸਿੰਘ ਫ਼ੌੌਜੀ, ਗੁਰਪਿਆਰ ਸਿੰਘ, ਕੌਰਾ ਸਿੰਘ ਗ੍ਰੰਥੀ, ਜਗਜੀਤ ਸਿੰਘ, ਜਸਵੰਤ ਸਿੰਘ, ਡਾ. ਵਰਿੰਦਰ ਸਿੰਘ, ਹਰਪ੍ਰੀਤ ਸਿੰਘ, ਲਖਵੀਰ ਸਿੰਘ, ਮਾੜਾ ਸਿੰਘ, ਗੁਰਚਰਨ ਸਿੰਘ, ਬਲਵਿੰਦਰ ਸਿੰਘ, ਹਰਪਾਲ ਸਿੰਘ, ਖਜ਼ਾਨਚੀ ਬਾਬਾ ਬਲਵੀਰ ਸਿੰਘ ਦਾ ਵਿਸੇਸ਼ ਸਹਿਯੋਗ ਰਿਹਾ। ਸਟੱਡੀ ਸਰਕਲ ਦੇ ਖ਼ੇਤਰ ਸਕੱਤਰ ਕੁਲਵਿੰਦਰ ਸਿੰਘ, ਜ਼ੋਨਲ ਪ੍ਰਧਾਨ ਰਣਜੀਤ ਸਿੰਘ, ਜ਼ੋਨਲ ਸਕੱਤਰ ਗੁਰਚਰਨ ਸਿੰਘ ਆਦਿ ਨੇ ਇਸ ਸੇਵਾ ਕਾਰਜ਼ ਵਿਚ ਆਪਣਾ ਯੋਗਦਾਨ ਪਾਇਆ। ਖ਼ੇਤਰ ਪ੍ਰਧਾਨ ਤੇਜ ਸਿੰਘ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬੱਚਿਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ 8 ਘੰਟੇ ਨਹੀਂ 4 ਘੰਟੇ ਬਿਜਲੀ ਮਿਲਣ ਕਰਕੇ ਕਿਸਾਨਾਂ ਦਾ ਝੋਨਾ ਸੁੱਕਣ ਦੇ ਕਿਨਾਰੇ -ਨਛੱਤਰ ਸਿੰਘ ਜੈਤੋ ਅਗਲੀ ਖ਼ਬਰ ਮੁੱਖ ਮੰਤਰੀ ਨੂੰ ਮਿਲਣ ਜਾਂਦੇ ਬੀ.ਕੇ.ਯੂ. ਏਕਤਾ ਸਿੱਧੂਪੁਰ ਦੇ ਕਿਸਾਨਾਂ ਨੂੰ ਪੁਲਿਸ ਲਾਈਨ ’ਚ ਕੀਤਾ ਨਜ਼ਰਬੰਦ
Ad Position 24
No active advertisement