ਜੈਤੋ, 28 ਜੂਨ (ਗੁਰਚਰਨ ਸਿੰਘ ਗਾਬੜੀਆ)-ਕਿਸਾਨਾਂ ਨੂੰ ਝੋਨੇ ਦੀ ਲਵਾਈ ਲਈ ਦਿਨ ਵੇਲੇ 8 ਘੰਟੇ ਦਿੱਤੀ ਜਾਣ ਵਾਲੀ ਬਿਜਲੀ ਮਸਾ 4 ਘੰਟੇ ਬਿਜਲੀ ਦੇ ਕਾਰਨ ਪੰਜਾਬ ਸਰਕਾਰ ਦੇ ਦਾਅਵਿਆ ਦੀ ਫ਼ੂਕ ਉਸ ਵਕਤ ਨਿਕਲ ਗਈ ਜਦ ਕਿਸਾਨ ਆਪਣਾ ਝੋਨਾ ਪਾਲਣ ਲਈ 8 ਘੰਟੇ ਬਿਜਲੀ ਦੀ ਉਡੀਕ ਕਰਦੇ ਹਨ ਬਿਜਲੀ ਸਪਲਾਈ ਨਾ ਮਿਲਣ ਕਰਕੇ ਕਿਸਾਨਾਂ ਦਾ ਝੋਨਾ ਸੁੱਕਣਾ ਸੁਰੂ ਹੋ ਗਿਆ ਹੈ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਜੈਤੋ ਨੇ ਪੰਜਾਬ ਸਰਕਾਰ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਹੈ ਕਿ ਸਰਕਾਰ ਧਿਆਨ ਕਰੇ ਕਿ ਝੋਨੇ ਦੀ ਲਵਾਈ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ ਪਰ ਬਿਜਲੀ ਦੇ ਲਗਾਤਾਰ ਲੰਬੇ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨੂੰ ਮੁਸ਼ਕਿਲ ਨਾਲ 4 ਘੰਟੇ ਹੀ ਬਿਜਲੀ ਮਿਲ ਰਹੀ ਹੈ। ਜਦ ਕਿ 8 ਘੰਟੇ ਨਿਰਵਿਗਨ ਬਿਜਲੀ ਦੀ ਸਪਲਾਈ ਤੁਰੰਤ ਯਕੀਨ ਬਣਾਈ ਜਾਵੇ ਨਹੀਂ ਤਾਂ ਭਾਰਤੀ ਕਿਸਾਨ ਏਕਤਾ ਮਾਲਵਾ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਲਈ ਮਜਬੂਰ ਹੋਣਾ ਪਵੇਗਾ।