16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਐਕਸ਼ਨ ਪ੍ਰੋਗਰਾਮ ਉਲੀਕਿਆ

Ad Position 21
repet_subhas-goyals [Copy P29]
ਅਜੀਤ ਡੈਸਕ 30-06-2026
ਫ਼ਰੀਦਕੋਟ, 29 ਜੂਨ (ਸਰਬਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੁਕਮਰਾਨ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਤੀ ਧਾਰਨ ਕੀਤੇ ਗਏ ਰਵੱਈਏ ਦੇ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਸਾਂਝੀ ਕੋਆਰਡੀਨੇਸ਼ਨ ਕਮੇਟੀ ਬਣਾ ਕੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜਨ ਦਾ ਫ਼ੈਸਲਾ ਕੀਤਾ ਹੈ। ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਅੱਜ ਫ਼ਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ, ਮਨਿਸਟਰੀਅਲ ਸਟਾਫ਼ ਅਤੇ ਪੈਸ਼ਸਨਰਾਂ ਨੇ ਸਥਾਨਕ ਪੈਨਸ਼ਨਰ ਭਵਨ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਦੀ ਪ੍ਰਧਾਨਗੀ ਸੂਬਾਈ ਆਗੂ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਅਤੇ ਮੁੱਖ ਕਨਵੀਨਰ ਸਾਂਝਾ ਮੁਲਾਜ਼ਮ ਮੰਚ ਪੰਜਾਬ ਨੇ ਕੀਤੀ। ਇਸ ਤੋਂ ਇਲਾਵਾ ਹੋਰਨਾਂ ਆਗੂਆਂ ਵਿਚ ਜਤਿੰਦਰ ਕੁਮਾਰ, ਇੰਦਰਜੀਤ ਸਿੰਘ ਖੀਵਾ, ਬਿਕਰਮਜੀਤ ਸਿੰਘ ਢਿੱਲੋਂ ਨੇ ਭਗਵੰਤ ਮਾਨ ਸਰਕਾਰ ’ਤੇ ਦੋਸ਼ ਲਗਾਇਆ ਕਿ ਇਹ ਸਰਕਾਰ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਪਹੁੰਚ ਦੇ ਪੱਖ ਤੋਂ ਪਿਛਲੀਆਂ ਸਾਰੀਆਂ ਹੁਕਮਰਾਨ ਸਰਕਾਰਾਂ ਨਾਲੋਂ ਨਖਿੱਧ ਸਾਬਿਤ ਹੋਈ ਹੈ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲਾ ਸਮਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੁਆਫ ਨਹੀਂ ਕਰੇਗਾ। ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਸਰਕਾਰ ਤੁਰੰਤ ਲੀਡਰਸ਼ਿਪ ਨਾਲ ਪੈਨਲ ਮੀਟਿੰਗ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿਚ ਪਏ ਸਾਰੇ ਮਸਲੇ ਤੁਰੰਤ ਹਲ ਕਰਨ, ਖਾਸ ਤੌਰ ’ਤੇ ਮਿਤੀ 17-07-2020 ਤੋਂ ਬਾਅਦ ਭਰਤੀ ਮੁਲਾਜ਼ਮਾਂ ’ਤੇ ਲਾਗੂ ਕੀਤੇ ਕੇਂਦਰ ਦੇ 7ਵੇਂ ਤਨਖਾਹ ਕਮਿਸ਼ਨ ਲਾਗੂ ਕਰਨ ਦੇ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਤੁਰੰਤ ਰੱਦ ਕਰਨ ਦੀ ਮੰਗ ਨੂੰ ਮੁੱਖ ਰੱਖ ਕੇ 17-07-2026 ਨੂੰ ਮੁਹਾਲੀ ਵਿਖੇ ਮਹਾਂ ਰੈਲੀ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਦੇ ਗਲੋਂ ਜੂਲਾ ਲਾਉਣ ਦਾ ਪ੍ਰਣ ਲਿਆ ਜਾਵੇਗਾ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਸੂਬਾਈ ਤਾਲਮੇਲ ਕਮੇਟੀ ਵਲੋਂ ਲਏ ਗਏ ਫੈਸਲੇ ਨੂੰ ਲਾਗੂ ਕਰਨ ਲਈ ਜ਼ਿਲ੍ਹਾ ਫ਼ਰੀਦਕੋਟ ਵਿਖੇ ਹਲਕਾ ਕੋਟਕਪੂਰਾ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਪਿੰਡ ਸੰਧਵਾਂ ਵਿਖੇ 5 ਜੁਲਾਈ 2026 ਨੂੰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕੈਬਨਿਟ ਸਬ ਕਮੇਟੀ ਮੈਂਬਰ ਡਾ. ਬਲਜੀਤ ਕੌਰ ਦੀ ਫ਼ਰੀਦਕੋਟ ਵਿਖੇ ਕੋਠੀ ਸਾਹਮਣੇ 11 ਜੁਲਾਈ 2026 ਨੂੰ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੇ ਨਾਅ ਚਿਤਾਵਨੀ ਪੱਤਰ ਦਿੱਤੇ ਜਾਣਗੇ। ਇਸ ਤੋਂ ਬਾਅਦ 17 ਜੁਲਾਈ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਲਾਮਿਸਾਲ ਰੈਲੀ ਅਤੇ ਮੁਜ਼ਾਹਰਾ ਕਰਕੇ ਅਗਲੇ ਤਿੱਖੇ ਸੰਘਰਸ਼ਾਂ ਦਾ ਐਲਾਨ ਕਰਨਗੇ ਅਤੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣਾ ਲਈ ਪ੍ਰਣ ਲੈਣਗੇ ਅਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਵੋਟਾਂ ਨਾ ਪਾਉਣ ਦਾ ਨਿਰਣਾ ਕਰਕੇ ਪੰਜਾਬ ਦੀ ਸੱਤਾ ਤੋਂ ਲਾਂਭੇ ਕਰਨਗੇ। ਇਸ ਮੌਕੇ ਸੁਖਵਿੰਦਰ ਸਿੰਘ ਸੁੱਖੀ, ਹਰਪ੍ਰੀਤ ਸਿੰਘ ਟੀ ਐਸ ਯੂ, ਬਲਕਾਰ ਸਿੰਘ ਸਹੋਤਾ, ਇੰਦਰਜੀਤ ਸਿੰਘ ਗਿੱਲ, ਕੁਲਵੰਤ ਸਿੰਘ ਚਾਨੀ, ਸਿਮਰਜੀਤ ਸਿੰਘ ਬਰਾੜ, ਵੀਰ ਇੰਦਰਜੀਤ ਸਿੰਘ ਪੁਰੀ, ਪਿ੍ਰੰਸੀਪਲ ਕਿ੍ਰਸ਼ਨ ਲਾਲ ਬਕੋਲੀਆ, ਅਮਰਜੀਤ ਸਿੰਘ ਵਾਲੀਆ, ਧਰਮਿੰਦਰ ਸਿੰਘ, ਗੁਰਤੇਜ ਸਿੰਘ ਖਹਿਰਾ, ਜਗਤਾਰ ਸਿੰਘ ਗਿੱਲ, ਪੈਨਸ਼ਨਰ ਆਗੂ ਸੋਮ ਨਾਥ ਅਰੋੜਾ, ਇੰਜਨੀਅਰ ਜੀਤ ਸਿੰਘ, ਉਪਿੰਦਰ ਪਾਲ ਸਿੰਘ, ਬਿਸ਼ਨ ਕੁਮਾਰ ਅਰੋੜਾ, ਸੁਖਦੇਵ ਸਿੰਘ ਬੀ ਪੀ ਈ ਓ, ਅਜੀਤ ਸਿੰਘ ਖਾਲਸਾ, ਰਮੇਸ਼ ਕੌਸ਼ਲ, ਦਰਸ਼ਨ ਸਿੰਘ ਵਿਰਦੀ, ਅਧਿਆਪਕ ਆਗੂ ਨਰਿੰਦਰ ਕੁਮਾਰ, ਰਜਿੰਦਰ ਕੁਮਾਰ ਅਤੇ ਜਿਤੇਂਦਰ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਨਹਿਰ ’ਚ ਨਹਾਉਂਦੇ ਸਮੇਂ ਡੁੱਬਣ ਨਾਲ ਮੌਤ ਅਗਲੀ ਖ਼ਬਰ ਅਕਾਲੀਆਂ ਨੇ ਬੇਅਦਬੀ ਦੀਆਂ ਸਾਜਿਸ਼ਾਂ ਘੜਨ ਵਾਲਿਆਂ ਨਾਲ ਹੱਥ ਮਿਲਾਇਆ - ਮੁੱਖ ਮੰਤਰੀ
Ad Position 24