16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਨੈਸ਼ਨਲ ਯੂਥ ਕਲੱਬ ਦੀ ਮਹੀਨਾਵਾਰ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 30-06-2026
ਫ਼ਰੀਦਕੋਟ, 29 ਜੂਨ (ਜਸਵੰਤ ਸਿੰਘ ਪੁਰਬਾ)-ਸਮਾਜ ਸੇਵੀ ਸੰਸਥਾ ਨੈਸ਼ਨਲ ਯੂਥ ਕਲੱਬ ( ਰਜਿ:) ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੁਰੇਸ਼ ਅਰੋੜਾ ਦੀ ਅਗਵਾਈ ਵਿਚ ਹੋਈ। ਮੀਟਿੰਗ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਕੀਤੀ ਗਈ। ਕਲੱਬ ਦੇ ਜਨਰਲ ਸਕੱਤਰ ਸੋਨੂੰ ਜੈਨ ਨੇ ਸਭਨਾ ਨੂੰ ਜੀ ਆਇਆਂ ਕਿਹਾ ਅਤੇ ਸਭਨਾ ਦਾ ਰਸਮੀਂ ਸਵਾਗਤ ਕੀਤਾ। ਕਲੱਬ ਦੀ ਕਾਰਵਾਈ ਨੂੰ ਅੱਗੇ ਤੋਰਦੇ ਹੋਏ ਪਿਛਲੇ ਮਹੀਨੇ ਕੀਤੇ ਗਏ ਕਾਰਜਾਂ ’ਤੇ ਸਮੂਹ ਮੈਂਬਰਾਂ ਨੇ ਤਸੱਲੀ ਪ੍ਰਗਟ ਕਰਦੇ ਹੋਏ ਕਲੱਬ ਦੇ ਕਾਰਜਾਂ ਵਿਚ ਹਿੱਸਾ ਪਾਉਣ ਵਾਲੇ ਮੈਂਬਰਾਂ ਨੂੰ ਵਧਾਈ ਦਿੱਤੀ। ਕਲੱਬ ਮੈਂਬਰਾਂ ਵਲੋਂ ਭਵਿੱਖ ਵਿਚ ਕੀਤੇ ਜਾਣ ਵਾਲੇ ਕਾਰਜਾਂ ’ਤੇ ਵਿਚਾਰ ਚਰਚਾ ਕੀਤੀ ਗਈ। ਵਿੱਤ ਸਕੱਤਰ ਸੁਖਵਿੰਦਰ ਸਿੰਘ ਜੌਹਰ ਨੇ ਸਮੇਂ ਸਿਰ ਕਲੱਬ ਦੀ ਮਹੀਨਾਵਾਰ ਫ਼ੀਸ ਜਮ੍ਹਾ ਕਰਵਾਉਣ ਵਾਲੇ ਮੈਂਬਰਾਂ ਦਾ ਧੰਨਵਾਦ ਕੀਤਾ। ਮੁਫ਼ਤ ਮੱਲ੍ਹਮ ਪੱਟੀ ਪ੍ਰਾਜੈਕਟ ਦੇ ਚੇਅਰਮੈਨ ਪ੍ਰਿਤਪਾਲ ਸਿੰਘ ਕੋਹਲੀ ਨੇ ਕਲੱਬ ਦੇ ਪ੍ਰਾਜੈਕਟ ’ਤੇ ਤਸੱਲੀ ਪ੍ਰਗਟ ਕਰਦੇ ਹੋਏ ਕਿਹਾ ਕਿ ਲੋੜਵੰਦ ਵਿਅਕਤੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਕਿਲ੍ਹਾ ਮੁਬਾਰਕ ਚੌਂਕ ਵਿਚ ਆਉਂਦੇ ਹਨ ਅਤੇ ਇਸ ਸੇਵਾ ਦਾ ਲਾਭ ਉਠਾ ਰਹੇ ਹਨ। ਅੰਤਿਮ ਯਾਤਰਾ ਵੈਨ ਦੇ ਪ੍ਰੋਜੈਕਟ ਚੇਅਰਮੈਨ ਡਾ. ਸੰਜੀਵ ਸੇਠੀ ਨੇ ਸਮੂਹ ਮੈਂਬਰਾਂ ਨੂੰ ਜਾਣੂ ਕਰਵਾਇਆ ਕੇ ਪਿਛਲੇ ਲੰਬੇ ਸਮੇਂ ਤੋਂ ਬੰਦ ਪਈ ਅੰਤਿਮ ਯਾਤਰਾ ਵੈਨ ਦੀਆਂ ਸੇਵਾਵਾਂ ਬਹੁਤ ਜਲਦ ਸ਼ੁਰੂ ਕਰ ਦਿੱਤੀਆਂ ਜਾਣਗੀਆਂ ਜਿਸ ਦਾ ਲਾਭ ਇਲਾਕਾ ਨਿਵਾਸੀਆਂ ਨੂੰ ਮਿਲਣਾ ਸ਼ੁਰੂ ਹੋ ਜਾਵੇਗਾ। ਡਾ. ਸੰਜੀਵ ਸੇਠੀ, ਡਾ. ਬਲਜੀਤ ਸ਼ਰਮਾ ਅਤੇ ਰਾਜਿੰਦਰ ਦਾਸ ਨੇ ਦੱਸਿਆ ਕਿ ਮੈਡੀਕਲ ਸਹਾਇਤਾ ਉਪਕਰਨ ਖਰੀਦਣ ਦੀ ਪ੍ਰਕਿਰਿਆ ਜਲਦੀ ਸ਼ੁਰੂ ਹੋ ਜਾਵੇਗੀ ਅਤੇ ਇਹ ਉਪਕਰਨ ਜਲਦ ਹੀ ਲੋਕ ਅਰਪਣ ਕਰ ਦਿੱਤੇ ਜਾਣਗੇ। ਕਲੱਬ ਦੇ ਆਲ ਪ੍ਰੋਜੈਕਟ ਚੇਅਰਮੈਨ ਅਜੇ ਪਾਲ ਸ਼ਰਮਾ ਨੇ ਕਿਹਾ ਕੇ ਪਲੱਸ ਪੋਲੀਓ ਵਾਂਗ ਭਵਿੱਖ ਵਿਚ ਰਾਸ਼ਟਰੀ ਸਿਹਤ ਪ੍ਰੋਗਰਾਮ ਵਿਚ ਕਲੱਬ ਇਸੇ ਤਰਾਂ ਸਹਿਯੋਗ ਕਰਦਾ ਰਹੇਗਾ। ਕਲੱਬ ਦੇ ਪ੍ਰਧਾਨ ਸੁਰੇਸ਼ ਅਰੋੜਾ ਨੇ ਕਿਹਾ ਕਿ ਭਵਿੱਖ ਵਿਚ ਕੀਤੇ ਜਾਣ ਵਾਲੇ ਸਾਰੇ ਕਾਰਜ ਸਰਬਸੰਮਤੀ ਨਾਲ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਨੇਪਰੇ ਚਾੜੇ ਜਾਣਗੇ ਅਤੇ ਦਾਨੀ ਸੱਜਣਾਂ ਦਾ ਵੀ ਸਹਿਯੋਗ ਪ੍ਰਾਪਤ ਕੀਤਾ ਜਾਵੇਗਾ। ਅੰਤ ਵਿਚ ਗੁਰਪ੍ਰੀਤ ਸਿੰਘ ਰਾਜਾ ਨੇ ਸਭਨਾ ਦਾ ਧੰਨਵਾਦ ਕੀਤਾ। ਇਸ ਮੀਟਿੰਗ ਵਿਚ ਦਵਿੰਦਰ ਸਿੰਘ, ਡਾ. ਪਰਮਿੰਦਰ ਸਿੰਘ ਬੁੱਟਰ, ਸਤਿੰਦਰ ਸਿੰਘ ਸੰਧੂ, ਡਾ. ਬਲਜੀਤ ਸ਼ਰਮਾ, ਪ੍ਰਿਤਪਾਲ ਸਿੰਘ ਕੋਹਲੀ, ਸੋਨੂੰ ਜੈਨ, ਅਜੇ ਪਾਲ ਸ਼ਰਮਾ, ਸੁਖਵਿੰਦਰ ਸਿੰਘ ਜੌਹਰ, ਡਾ. ਸੰਜੀਵ ਸੇਠੀ ਅਤੇ ਰਾਜੇਸ਼ ਸੁਖੀਜਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਜਾਖਾਨਾ ਖੇਤਰਾਂ ’ਚ ਖੇਤਾਂ ਦੀ ਬਿਜਲੀ ਸਪਲਾਈ ਦੇ ਲੱਗ ਰਹੇ ਕੱਟਾਂ ਤੋਂ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਚੰਨੀ ਨੂੰ ਲੋਕ ਮੁੜ ਸੂਬੇ ਦਾ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ- ਰੰਗਰੇਟਾ ਦਲ
Ad Position 24