02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਭਾਕਿਯੂ (ਡਕੌਂਦਾ) ਵਲੋਂ ਐਕਸੀਅਨ ਪਾਵਰਕਾਮ ਦਫ਼ਤਰ ਦਾ ਘਿਰਾਓ

Ad Position 21
No active advertisement
ਅਜੀਤ ਡੈਸਕ 30-06-2026
ਮਾਨਸਾ, 29 ਜੂਨ (ਰਾਵਿੰਦਰ ਸਿੰਘ ਰਵੀ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਪਾਵਰਕਾਮ ਦੇ ਐਕਸੀਅਨ ਦਫ਼ਤਰ ਦਾ ਘਿਰਾਓ ਕਰ ਕੇ ਨਾਅਰੇਬਾਜ਼ੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਨਿੱਤ ਰੋਜ਼ ਬਿਆਨਬਾਜ਼ੀ ਕਰ ਰਹੇ ਹਨ ਕਿ ਕਿਸਾਨਾਂ ਨੂੰ ਖੇਤੀ ਮੋਟਰਾਂ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਜਦਕਿ ਹੋ ਇਸ ਦੇ ਉਲਟ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ 4-5 ਘੰਟੇ ਹੀ ਬਿਜਲੀ ਮਿਲਦੀ ਹੈ, ਦੌਰਾਨ ਵੀ ਕਈ ਵਾਰ ਕੱਟ ਲਗਾ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਵੀ 24 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵੇ ਠੁੱਸ ਸਾਬਤ ਹੋਏ ਹਨ। ਜਥੇਬੰਦੀ ਨੇ ਐਲਾਨ ਕੀਤਾ ਕਿ ਜੇਕਰ ਬਿਜਲੀ ਸਪਲਾਈ ‘ਚ ਸੁਧਾਰ ਨਾ ਕੀਤਾ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਧਰਨੇ ਨੂੰ ਜ਼ਿਲ੍ਹਾ ਪ੍ਰੈੱਸ ਸਕੱਤਰ ਮਨਜੀਤ ਸਿੰਘ ਉੱਲਕ, ਹਰਦੇਵ ਸਿੰਘ, ਸੁਖਵਿੰਦਰ ਸਿੰਘ, ਰਾਜ ਸਿੰਘ ਅਕਲੀਆ, ਜਗਜੀਤ ਸਿੰਘ, ਸ਼ਿੰਦਰਪਾਲ ਕੌਰ, ਜਗਵੀਰ ਸਿੰਘ, ਦਰਸਨ ਸਿੰਘ ਆਦਿ ਨੇ ਸੰਬੋਧਨ ਕੀਤਾ। ਧਰਨਾਕਾਰੀਆਂ ਨੇ ਐਕਸੀਅਨ ਦਫ਼ਤਰ ਤੋਂ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਤੱਕ ਰੋਸ ਮਾਰਚ ਵੀ ਕੱਢਿਆ।
Ad Position 22
No active advertisement
ਪਿਛਲੀ ਖ਼ਬਰ ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਅਕਾਲੀ ਦਲ ਵਲੋਂ ਮੁਹਿੰਮ ਤੇਜ਼ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਨੇ ਬਿਜਲੀ ਕੱਟਾਂ ’ਤੇ ਪੰਜਾਬ ਦੀ ‘ਆਪ’ ਸਰਕਾਰ ਘੇਰੀ
Ad Position 24
No active advertisement