08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬੰਦ ਪਈ ਸ਼ੂਗਰ ਮਿੱਲ ’ਚੋਂ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 01-07-2026
ਫ਼ਰੀਦਕੋਟ, 30 ਜੂਨ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਬੰਦ ਪਈ ਸ਼ੂਗਰ ਮਿੱਲ ’ਚੋਂ ਨਸ਼ੀਲੇ ਪਾਊਡਰ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਤੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੋਟਕਪੂਰਾ ਰੋਡ ’ਤੇ ਬੰਦ ਪਈ ਸ਼ੂਗਰ ਮਿੱਲ ਕੋਲ ਨਾਕਾ ਲਗਾਇਆ ਹੋਇਆ ਸੀ ਤਾਂ ਸ਼ੂਗਰ ਮਿੱਲ ਵਿਚ ਲੁਕ ਕੇ ਬੈਠੇ ਗੋਲਡੀ ਉਰਫ਼ ਬੌਬੀ ਪੁੱਤਰ ਬਾਬੂ ਰਾਮ, ਦਵਿੰਦਰ ਸਿੰਘ ਬਿੱਲਾ ਪੁੱਤਰ ਫੂਲਾ ਸਿੰਘ ਅਤੇ ਜਗਤਾਰ ਸਿੰਘ ਮਾਹਣਾ ਪੁੱਤਰ ਜਰਨੈਲ ਸਿੰਘ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 7 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ਾ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।ਜਨਤਕ ਸਥਾਨ ’ਤੇ ਨਸ਼ੇ ਦੀ ਹਾਲਤ ’ਚ ਫਿਰਦਾ ਵਿਅਕਤੀ ਕਾਬੂ
ਫ਼ਰੀਦਕੋਟ, (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਗੋਲੇਵਾਲਾ ਤੋਂ ਨਸ਼ੇ ਦੀ ਹਾਲਤ ’ਚ ਫਿਰ ਰਹੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ (ਫ਼ਰੀਦਕੋਟ) ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪੁੱਲ ਡਰੇਨ ਫ਼ਿਰੋਜ਼ਪੁਰ ਰੋਡ, ਗੋਲੇਵਾਲਾ ਮੌਜੂਦ ਸਨ ਤਾਂ ਪਿੰਡ ਝਾੜੀਵਾਲਾ ਤਰਫੋਂ ਸੱਤਪਾਲ ਸਿੰਘ ਰਿੰਕੂ ਪੁੱਤਰ ਅੰਗਰੇਜ ਸਿੰਘ ਵਾਸੀ ਬਾਜਾਪੱਤੀ ਗੋਲੇਵਾਲਾ ਝੂਲਦਾ ਆਉਂਦਾ ਨਜ਼ਰ ਆਇਆ। ਜਿਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਦਾ ਸਿਵਲ ਹਸਪਤਾਲ ਫ਼ਰੀਦਕੋਟ ਤੋਂ ਡੋਪ ਟੈਸਟ ਕਰਵਾਇਆ ਗਿਆ ਤਾਂ ਡੋਪ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ 9 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ ਅਗਲੀ ਖ਼ਬਰ ਕੋਠੇ ਵੜਿੰਗ ’ਚ ਇਫ਼ਕੋ ਵਲੋਂ ਕਿਸਾਨ ਜਾਗਰੂਕਤਾ ਕੈਂਪ
Ad Position 24