ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਕੂੜੇ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਫ਼ਾਇਰ ਬ੍ਰਿਗੇਡ ਦੀ ਮਦਦ ਨਾਲ ਪਾਇਆ ਅੱਗ ’ਤੇ ਕਾਬੂ

Ad Position 21
No active advertisement
ਅਜੀਤ ਡੈਸਕ 02-07-2026
ਫ਼ਰੀਦਕੋਟ, 1 ਜੁਲਾਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਅਮਰ ਪੈਲੇਸ ਨਜ਼ਦੀਕ ਬਣੇ ਕੂੜੇ ਦੇ ਡੰਪ ਨੂੰ ਰਾਤ ਕਰੀਬ ਦਸ ਵਜੇ ਅਚਾਨਕ ਅੱਗ ਲੱਗ ਗਈ ਜੋ ਦੇਖਦੇ ਹੀ ਦੇਖਦੇ ਕਾਫੀ ਫ਼ੈਲ ਗਈ। ਇਸ ਘਟਨਾ ਦਾ ਲੱਗਣ ’ਤੇ ਪੀ.ਸੀ.ਆਰ ਦੇ ਮੁਲਾਜ਼ਮਾਂ ਨੇ ਫ਼ਾਇਰ ਬ੍ਰਿਗੇਡ ਨੂੰ ਇਸਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਫ਼ਾਇਰ ਬ੍ਰਿਗੇਡ ਮੌਕੇ ’ਤੇ ਪੁਹੰਚੀ ਤੇ ਅੱਗ ’ਤੇ ਕਾਬੂ ਪਾਇਆ। ਗ਼ਨੀਮਤ ਰਹੀ ਕਿ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ। ਗੌਰਤਲਬ ਹੈ ਕਿ ਪਿਛਲੇ 10 ਦਿਨਾਂ ਤੋਂ ਫ਼ਰੀਦਕੋਟ ਦੇ ਸਫ਼ਾਈ ਕਰਮਚਾਰੀਆਂ ਵਲੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਹੜਤਾਲ ਕੀਤੀ ਹੋਈ ਹੈ। ਹੜਤਾਲ ਕਾਰਨ ਸ਼ਹਿਰ ਅੰਦਰ ਜਗ੍ਹਾ ਜਗ੍ਹਾ ਕੂੜੇ ਦੇ ਢੇਰ ਲੱਗ ਚੁੱਕੇ ਹਨ। ਇਸ ਕੂੜੇ ਕਾਰਨ ਸ਼ਹਿਰ ਵਾਸੀ ਕਾਫੀ ਪ੍ਰੇਸ਼ਾਨ ਹੋ ਰਹੇ ਹਨ। ਇਸ ਕੂੜੇ ਦੇ ਡੰਪ ਨੂੰ ਕਿਸੇ ਵਲੋਂ ਸ਼ਰਾਰਤ ਨਾਲ ਅੱਗ ਲਗਾਈ ਗਈ ਹੋਵੇ ਇਸ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਫਿਲਹਾਲ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਅਤੇ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਆਉਣ ਵਾਲੀ ਸਰਕਾਰ ਕਾਂਗਰਸ ਦੀ ਹੀ ਹੋਵੇਗੀ-ਢਿੱਲਵਾਂ, ਚਹਿਲ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ 10ਵੇਂ ਦਿਨ ਵੀ ਜਾਰੀ, ਦੋ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਦਾ ਰੋਸ
Ad Position 24
No active advertisement