ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਕਿਰਤੀ ਕਿਸਾਨ ਯੂਨੀਅਨ ਬਲਾਕ ਸਾਦਿਕ ਨੇ ਬਿਜਲੀ ਗਰਿੱਡ ’ਚ ਧਰਨਾ ਲਗਾਇਆ

Ad Position 21
No active advertisement
ਅਜੀਤ ਡੈਸਕ 02-07-2026
ਸਾਦਿਕ, 1 ਜੁਲਾਈ (ਆਰ.ਐਸ.ਧੁੰਨਾ)-ਬਿਜਲੀ ਦੇ ਲੱਗ ਰਹੇ ਲੰਮੇ ਕੱਟਾਂ ਦੇ ਵਿਰੋਧ ’ਚ ਕਿਰਤੀ ਕਿਸਾਨ ਯੂਨੀਅਨ ਬਲਾਕ ਸਾਦਿਕ ਵਲੋਂ ਬਿਜਲੀ ਗਰਿੱਡ ਸਾਦਿਕ ਵਿਖੇ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਰਨਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਬਲਾਕ ਪ੍ਰਧਾਨ ਗੁਰਮੀਤ ਸਿੰਘ ਸੰਗਰਾਹੂਰ ਅਤੇ ਨੌਜਵਾਨ ਭਾਰਤ ਸਭਾ ਦੇ ਸੂਬਾ ਆਗੂ ਨੌਨਿਹਾਲ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬਿਜਲੀ ਸਰਪਲੱਸ ਕਰਨ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ ਕਿਉਂਕਿ ਝੋਨੇ ਦੀ ਫ਼ਸਲ ਦੀ ਲਵਾਈ ਜ਼ੋਰਾਂ ’ਤੇ ਚੱਲ ਰਹੀ ਹੈ ਅਤੇ ਲੱਗੇ ਹੋਏ ਝੋਨੇ ਨੂੰ ਵੀ ਪਾਣੀ ਦੀ ਬਹੁਤ ਲੋੜ ਹੈ ਪਰ ਬਿਜਲੀ ਮਹਿਕਮੇ ਵਲੋਂ ਬੇਲੋੜੇ ਲੰਮੇ ਲੰਮੇ ਬਿਜਲੀ ਦੇ ਕੱਟ ਲਗਾਏ ਜਾ ਰਹੇ ਹਨ। ਜਿਸ ਕਰਕੇ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਲਈ ਲੋੜੀਂਦੇ ਪਾਣੀ ਦੀ ਪੂਰਤੀ ਲਈ ਮਹਿੰਗੇ ਭਾਅ ਦਾ ਡੀਜ਼ਲ ਫੂਕਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਜਲਦੀ ਹੀ ਬਿਜਲੀ ਸਪਲਾਈ ਨੂੰ ਪੂਰਾ ਨਾ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਪਿੰਡਾਂ ’ਚ ਕਿਸਾਨਾਂ ਨੂੰ ਲਾਮਬੰਦ ਕਰਕੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਐਸ. ਡੀ. ਓ ਗੁਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਟਿਆਲਾ ਹੈੱਡ ਆਫ਼ਿਸ ਨਾਲ ਗੱਲਬਾਤ ਕਰਕੇ ਜਲਦੀ ਹੀ ਇਸ ਮਸਲੇ ਦਾ ਹੱਲ ਕਰਨਗੇ। ਇਸ ਮੌਕੇ ਡਾ. ਭਿੰਦਾ ਸਿੰਘ ਬਲਾਕ ਪ੍ਰੈਸ ਸਕੱਤਰ, ਮੱਖਣ ਸਿੰਘ ਕਿੰਗਰਾ, ਜਸਕਰਨ ਸਿੰਘ, ਗੁਰਜੀਤ ਸਿੰਘ ਬਰਾੜ, ਜਗਦੀਪ ਸਿੰਘ, ਗੁਰਜਿੰਦਰ ਸਿੰਘ ਖਾਲਸਾ, ਡਾ. ਕੁਲਵਿੰਦਰ ਸਿੰਘ ਬੀਹਲੇਵਾਲਾ, ਗੁਰਦੀਪ ਸਿੰਘ, ਹਿੰਮਤ ਸਿੰਘ ਝੋਟੀਵਾਲਾ, ਬਲਵਿੰਦਰ ਸਿੰਘ ਡੋਡ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਦੇ ਦੋਸ਼ਾਂ ਤਹਿਤ ਦੋ ਕਾਬੂ ਅਗਲੀ ਖ਼ਬਰ ਪੰਜਾਬ ’ਚ ਆਉਣ ਵਾਲੀ ਸਰਕਾਰ ਕਾਂਗਰਸ ਦੀ ਹੀ ਹੋਵੇਗੀ-ਢਿੱਲਵਾਂ, ਚਹਿਲ
Ad Position 24
No active advertisement