ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 02-07-2026
ਫ਼ਰੀਦਕੋਟ, 1 ਜੁਲਾਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਲੋਕ ਸਭਾ ਹਲਕਾ ਦੇ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਵਲੋਂ ਅੱਜ ਆਪਣੇ ਦਫ਼ਤਰ ਵਿਖੇ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਵੱਖ ਵੱਖ ਵਿਭਾਗਾਂ ਦੇ ਅਫ਼ਸਰਾਂ ਦੇ ਧਿਆਨ ਅਤੇ ਤੁਰੰਤ ਅਮਲ ਵਿਚ ਲਿਆਉਣ ਦਾ ਹੁਕਮ ਦਿੱਤਾ। ਪਿੰਡਾਂ ਤੋਂ ਕਿਸਾਨਾਂ ਨੇ ਦੱਸਿਆ ਕਿ ਇਸ ਸਾਲ ਬਿਜਲੀ ਸਿਰਫ਼ ਦੋ ਤੋਂ ਤਿੰਨ ਘੰਟੇ ਹੀ ਆਉਂਦੀ ਹੈ ਅਤੇ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਬਾਲ ਕੇ ਝੋਨਾ ਲਗਾ ਰਿਹਾ ਹੈ। ਉਨ੍ਹਾਂ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਕਿਹਾ ਕਿ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਰੈਗੂਲਰ ਦਿੱਤੀ ਜਾਵੇ ਤਾਂ ਕਿ ਕਿਸਾਨ ਆਪਣਾ ਝੋਨਾ ਸਮੇਂ ਸਿਰ ਲਗਾ ਸਕਣ। ਉਨ੍ਹਾਂ ਵੱਖ ਵੱਖ ਪਿੰਡਾਂ ਨੂੰ ਗਰਾਂਟਾਂ ਵੀ ਜਾਰੀ ਕੀਤੀਆਂ। ਉਨ੍ਹਾਂ ਰੈਸਟ ਹਾਊਸ ਫ਼ਰੀਦਕੋਟ ਦੇ ਬਾਥਰੂਮ ਬਣਾਉਣ ਲਈ 5 ਲੱਖ ਰੁਪਏ ਦੀ ਗਰਾਂਟ ਵੀ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਹੁਣ ਤੱਕ ਜਿੰਨੇ੍ ਵੀ ਐਮ.ਪੀ ਲੈਂਡ ਸਕੀਮ ਤਹਿਤ ਉਨ੍ਹਾਂ ਕੋਲ ਗਰਾਂਟ ਆਈ ਸੀ ਉਹ ਸਾਰੀ ਵੰਡ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਸਾਰੇ ਹੀ ਪਿੰਡਾਂ, ਸ਼ਹਿਰਾਂ, ਹਸਪਤਾਲਾਂ ਅਤੇ ਸਕੂਲਾਂ ਨੂੰ ਗਰਾਂਟਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਭਾਈ ਦਲੇਰ ਸਿੰਘ ਡੋਡ, ਰਘਬੀਰ ਸਿੰਘ ਹੱਸਨ ਭੱਟੀ, ਗੁਰਪ੍ਰੀਤ ਸਿੰਘ ਖਾਰਾ, ਕਾਕਾ ਸਿੰਘ ਬਰਾੜ, ਹਰਬੰਸ ਸਿੰਘ, ਸੂਬੇਦਾਰ ਸੁਖਮੰਦਰ ਸਿੰਘ ਸ਼ੇਖੂਪੁਰੀਆ, ਜਗਦੇਵ ਸਿੰਘ ਫ਼ਰੀਦਕੋਟ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਰਗ ਪਰਿਵਾਰ ਨੇ ਸਿਲਵਰ ਓਕਸ ਦੇ 5 ਬੂਟੇ ਸਮੇਤ ਟ੍ਰੀ ਗਾਰਡ ਲਗਾਏ ਅਗਲੀ ਖ਼ਬਰ ਲਾਇਨਜ਼ ਕਲੱਬ ਫ਼ਰੀਦਕੋਟ ਦੀ ਨਵੀਂ ਟੀਮ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ
Ad Position 24
No active advertisement