ਫ਼ਰੀਦਕੋਟ, 1 ਜੁਲਾਈ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਮੈਡੀਕਲ ਕੈਂਪਸ ਦੇ ਪਿਛਲੇ ਪਾਸੇ ਤੋਂ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਮੈਡੀਕਲ ਕੈਂਪਸ ਦੇ ਪਿਛਲੇ ਪਾਸੇ ਮੌਜੂਦ ਸਨ ਤਾਂ ਉੱਥੇ ਆ ਰਹੇ ਕਮਲਦੀਪ ਸਿੰਘ ਕਾਕੂ ਪੁੱਤਰ ਸਤਵੀਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 8 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।