ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

1 ਸਤੰਬਰ ਨੂੰ ਹੋ ਰਹੀ ‘ਬਦਲਾਓ ਜ਼ਰੂਰੀ ਹੈ’ ਦਿੱਲੀ ਰੈਲੀ ਸੰਬੰਧੀ ਸੀ.ਪੀ.ਆਈ. ਵਲੋਂ ਪੋਸਟਰ ਜਾਰੀ

Ad Position 21
No active advertisement
ਅਜੀਤ ਡੈਸਕ 02-07-2026
ਫ਼ਰੀਦਕੋਟ, 1 ਜੁਲਾਈ (ਸਰਬਜੀਤ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਮੋਦੀ ਸਰਕਾਰ ਦੀਆਂ ਦੇਸ਼ ਵਿਰੋਧੀ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਮੋੜਾ ਦੇਣ ਲਈ ‘ਬਦਲਾਓ ਜ਼ਰੂਰੀ ਹੈ’ ਦੇ ਨਾਅਰੇ ਹੇਠ ਪਹਿਲੀ ਸਤੰਬਰ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ ਦੇਸ਼ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਜਿਸ ਦੀ ਤਿਆਰੀ ਸ਼ੁਰੂ ਕਰਦੇ ਹੋਏ ਅੱਜ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਭਵਨ ਵਿਖੇ ਪਾਰਟੀ ਦੇ ਵਿੱਤ ਸਕੱਤਰ ਕਾਮਰੇਡ ਗੁਰਚਰਨ ਸਿੰਘ ਮਾਨ, ਸੁਖਜਿੰਦਰ ਸਿੰਘ ਤੂੰਬੜਭੰਨ ਜ਼ਿਲ੍ਹਾ ਪ੍ਰਧਾਨ ਅਤੇ ਜਤਿੰਦਰ ਸਿੰਘ ਜੰਡਵਾਲਾ ਜਨਰਲ ਸਕੱਤਰ ਕੁਲ ਹਿੰਦ ਕਿਸਾਨ ਸਭਾ, ਕਾਮਰੇਡ ਵੀਰ ਸਿੰਘ ਕੰਮੇਆਣਾ ਪ੍ਰਧਾਨ ਨਰੇਗਾ ਰੁਜਗਾਰ ਪ੍ਰਾਪਤ ਮਜ਼ਦੂਰ ਯੂਨੀਅਨ, ਇੰਦਰਜੀਤ ਸਿੰਘ ਗਿੱਲ ਅਤੇ ਚੰਦ ਸਿੰਘ ਡੋਡ ਸੀਨੀਅਰ ਟਰੇਡ ਯੂਨੀਅਨ ਆਗੂ ਏਟਕ ਅਤੇ ਬਲਕਾਰ ਸਿੰਘ ਸਹੋਤਾ ਨੇ ਦਿੱਲੀ ਰੈਲੀ ਦਾ ਪੋਸਟਰ ਜਾਰੀ ਕੀਤਾ। ਕਮਿਊਨਿਸਟ ਆਗੂਆਂ ਨੇ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਦੇ ਪਿਛਲੇ 12 ਸਾਲ ਦੇ ਲੁਟੇਰੇ ਰਾਜ ਪ੍ਰਬੰਧ ਸਦਕਾ ਜਿੱਥੇ ਅਰਬਪਤੀ ਧਨ ਕੁਬੇਰ ਕਾਰਪੋਰੇਟਾਂ ਦੀ ਦੌਲਤ ਵਿਚ ਅਥਾਹ ਵਾਧਾ ਹੋਇਆ ਹੈ, ਉੱਥੇ ਆਮ ਮਿਹਨਤਕਸ ਲੋਕਾਂ ਖਾਸ ਕਰਕੇ ਮਜ਼ਦੂਰਾਂ, ਕਿਸਾਨਾਂ ਅਤੇ ਛੋਟੇ ਦੁਕਾਨਦਾਰਾਂ ਦੀ ਹਾਲਤ ਬਹੁਤ ਮਾੜੀ ਹੋ ਗਈ ਹੈ। ਪਿਛਲੇ ਵੀਹ ਸਾਲਾਂ ਤੋਂ ਸਹਾਰਾ ਸਾਬਤ ਹੋਈ ਮਨਰੇਗਾ ਸਕੀਮ ਦਾ ਭੋਗ ਪਾ ਕੇ ਨਵੀਂ ਰੁਜ਼ਗਾਰ ਸਕੀਮ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਬਾਰੇ ਮਜ਼ਦੂਰ ਜਥੇਬੰਦੀਆਂ ਨੂੰ ਗੰਭੀਰ ਖਦਸ਼ੇ ਪ੍ਰਗਟ ਕੀਤੇ ਹਨ। ਆਗੂਆਂ ਨੇ ਕਿਹਾ ਕਿ ਸਭ ਤੋਂ ਮਾੜੀ ਗੱਲ ਇਹ ਵਾਪਰੀ ਹੈ ਕਿ ਦੇਸ਼ ਦੀਆਂ ਜਾਂਚ ਏਜੰਸੀਆਂ, ਚੋਣ ਕਮਿਸ਼ਨ, ਰਿਜਰਵ ਬੈਂਕ, ਨਿਆਂ ਪਾਲਿਕਾ ਆਦਿ ਸੰਵਿਧਾਨਕ ਸੰਸਥਾਵਾਂ ਨੂੰ ਹਾਕਮ ਪਾਰਟੀ ਦੀ ਮਰਜ਼ੀ ਮੁਤਾਬਕ ਚਲਾਇਆ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਦਾ ਇਨਾਂ ਸੰਸਥਾਵਾਂ ਤੋਂ ਭਰੋਸਾ ਉਠ ਦਾ ਜਾ ਰਿਹਾ ਹੈ। ਰਹਿੰਦੀ ਕਸਰ ਦਲਿਤਾਂ, ਆਦਿਵਾਸੀਆਂ ਅਤੇ ਘੱਟ ਗਿਣਤੀਆਂ ਉਪਰ ਤਸ਼ੱਦਦ ਦੀਆਂ ਘਟਨਾਵਾਂ ਨੇ ਪੂਰੀ ਕਰ ਦਿੱਤੀ ਹੈ ਅਤੇ ਉਹ ਭੈਅ ਦੇ ਮਾਹੌਲ ਵਿਚ ਦਿਨ ਕਟੀ ਕਰਨ ਲਈ ਮਜਬੂਰ ਹਨ। ਆਗੂਆਂ ਨੇ ਕਿਹਾ ਕਿ ਸੀ ਪੀ ਆਈ ਦਾ ਸੌ ਸਾਲ ਦਾ ਸੰਘਰਸ਼ਾਂ ਅਤੇ ਕੁਰਬਾਨੀਆਂ ਦਾ ਇਤਿਹਾਸ ਹੈ ਅਤੇ ਪਾਰਟੀ ਦੇਸ਼ ਦੇ ਇਸ ਔਖੇ ਸਮੇਂ ਤਮਾਸ਼ਬੀਨਾਂ ਵਾਂਗ ਚੁੱਪ ਕਰਕੇ ਨਹੀਂ ਬੈਠੇਗੀ । ਇਨ੍ਹਾਂ ਹਾਲਤਾਂ ਵਿਚ ਹਾਂ ਪੱਖੀ ਤਬਦੀਲੀ ਲਿਆਉਣ ਲਈ ਹੀ ਪਾਰਟੀ ਦੋ ਮਹੀਨੇ ਪਿੰਡਾਂ ਅਤੇ ਸ਼ਹਿਰਾਂ ਵਿਚ ਮੁਹਿੰਮ ਚਲਾਏਗੀ ਜਿਸਦਾ ਸਿਖ਼ਰ ਪਹਿਲੀ ਸਤੰਬਰ ਨੂੰ ਦਿੱਲੀ ਵਿਖੇ ਹੋ ਰਹੀ ਰੈਲੀ ਹੋਵੇਗੀ। ਇਸ ਮੌਕੇ ਜਸਵਿੰਦਰ ਸਿੰਘ ਸੁੱਖਣ ਵਾਲਾ, ਗੁਰਦੀਪ ਸਿੰਘ, ਮੰਦਰ ਸਿੰਘ, ਤਰਲੋਕ ਸਿੰਘ ਰਾਜੋ ਵਾਲਾ, ਰਮਨਦੀਪ ਸਿੰਘ ਰਿੰਕੂ ਅਤੇ ਸੁਖਮੰਦਰ ਸਿੰਘ ਢੁੱਡੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਚਾਰ ਵਿਅਕਤੀ ਕਾਬੂ ਅਗਲੀ ਖ਼ਬਰ ਰਵਿੰਦਰ ਡਾਲਵੀ ਨੇ ਵੀਨਾ ਸ਼ਰਮਾ ਦੇ ਪਰਿਵਾਰ ਨਾਲ ਦੁੱਖ ਕੀਤਾ ਪ੍ਰਗਟ
Ad Position 24
No active advertisement