ਕੋਟਕਪੂਰਾ, 1 ਜੁਲਾਈ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਸ੍ਰੀ ਮੁਕਤਸਰ ਸਾਹਿਬ ਰੋਡ ਤੋਂ ਕੋਠੇ ਵੜਿੰਗਾਂ ਵਾਲੀ ਸੜਕ ਨੂੰ ਜਾ ਰਹੇ ਸਨ ਤਾਂ ਦੋ ਮੋਨੇ ਨੌਜਵਾਨ ਕੋਠੇ ਵੜਿੰਗਾਂ ਵਾਲੇ ਮੋੜ ’ਤੇ ਸੜਕ ਤੋਂ ਪਿੱਛੇ ਹਟਕੇ ਕੱਚੀ ਸੜਕ ਉਪਰ ਬੈਠੇ ਦਿਖਾਈ ਦਿੱਤੇ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਸਾਹਮਣੀ ਸੜਕ ਵੱਲ ਖਿਸਕਣ ਲੱਗੇ। ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ। ਉਪਰੰਤ ਉਨ੍ਹਾਂ ਦੇ ਹੱਥ ਵਿਚ ਫੜੇ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਨੂੰ ਚੈਕ ਕੀਤਾ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਪੁਲਿਸ ਨੇ ਖ਼ੁਸ਼ੀ ਰਾਮ ਅਤੇ ਰਾਜਨ ਦੋਵੇਂ ਵਾਸੀ ਕੋਟਕਪੂਰਾ ਨੂੰ ਗਿ੍ਰਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।