ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਬਹਿਬਲ ਗੋਲੀਕਾਂਡ ਦੀ ਜਾਂਚ ਲਈ ਨਵੀਂ ਬਣੀ ਟੀਮ ਵਲੋਂ ਬੁਰਜ, ਬਰਗਾੜੀ ਤੇ ਬਹਿਬਲ ਘਟਨਾ ਸਥਾਨਾਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 03-07-2026
ਬਰਗਾੜੀ, 2 ਜੁਲਾਈ (ਲਖਵਿੰਦਰ ਸ਼ਰਮਾ)-1 ਜੂਨ 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ਉਪਰੰਤ ਕੁਝ ਮਹੀਨਿਆਂ ਬਾਅਦ ਬਰਗਾੜੀ ਵਿਖੇ 11 ਅਤੇ 12 ਅਕਤੂਬਰ ਦੀ ਰਾਤ ਸਮੇਂ ਬਰਗਾੜੀ ਦੇ ਗੁਰਦੁਆਰਾ ਸਾਹਿਬ ਨੇੜੇ ਗਲੀਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਖਿਲਾਰ ਕੇ ਬੇਅਦਬੀ ਕੀਤੀ ਗਈ ਸੀ ਜਿਸ ਦੇ ਰੋਸ ਵਜੋਂ ਬਹਿਬਲ ਕਲਾਂ ਵਿਖੇ ਪਿੰਡਾਂ ਦੇ ਲੋਕਾਂ ਵਲੋਂ ਸ਼ਾਂਤਮਈ ਰੋਸ ਧਰਨਾ ਦਿੱਤਾ ਜਾ ਰਿਹਾ ਸੀ। ਇਸ ਧਰਨੇ ਨੂੰ ਖਤਮ ਕਰਨ ਲਈ ਪੁਲਿਸ ਵਲੋਂ ਧਰਨਾਕਾਰੀਆਂ ’ਤੇ ਲਾਠੀਚਾਰਜ ਕੀਤਾ ਗਿਆ ਅਤੇ ਇਸ ਸਮੇਂ ਗੋਲੀਕਾਂਡ ਵੀ ਵਾਪਰਿਆ। ਇਸ ਗੋਲੀਕਾਂਡ ਵਿਚ ਕੁਝ ਲੋਕ ਜ਼ਖ਼ਮੀ ਹੋਏ ਅਤੇ ਦੋ ਨੌਜਵਾਨ ਕ੍ਰਿਸ਼ਨਭਗਵਾਨ ਸਿੰਘ ਨਿਆਮੀਵਾਲਾ ਅਤੇ ਗੁਰਜੀਤ ਸਿੰਘ ਸਰਾਵਾਂ ਸ਼ਹੀਦ ਹੋ ਗਏ। ਉਸ ਸਮੇਂ ਤੋਂ ਮਿ੍ਤਕਾਂ ਦੇ ਪਰਿਵਾਰਕ ਮੈਂਬਰ ਅਤੇ ਸੰਗਤਾਂ ਇਸ ਗੋਲੀਕਾਂਡ ਦਾ ਇਨਸਾਫ ਮੰਗ ਰਹੀਆਂ ਹਨ। ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦੇ ਸਪੁੱਤਰ ਭਾਈ ਸੁਖਰਾਜ ਸਿੰਘ ਦੀ ਅਗਵਾਈ ਹੇਠ ਬਹਿਬਲ ਗੋਲੀਕਾਂਡ ਦੇ ਪੂਰਨ ਇਨਸਾਫ਼ ਲਈ ਲੰਮਾਂ ਸਮਾਂ ਬਹਿਬਲ ਕਲਾਂ ਘਟਨਾ ਸਥਾਨ ’ਤੇ ਧਰਨਾ ਵੀ ਚੱਲਿਆ ਅਤੇ ਇਸ ਸਰਕਾਰ ਵਲੋਂ ਬਹਿਬਲ ਇਨਸਾਫ਼ ਮੋਰਚੇ ਦੀਆਂ ਮੰਗਾਂ ’ਤੇ ਜਲਦ ਕਾਰਵਾਈ ਦੇ ਭਰੋਸੇ ਬਾਅਦ ਇਹ ਧਰਨਾ ਸਮਾਪਤ ਕੀਤਾ ਗਿਆ ਸੀ। ਬਹਿਬਲ, ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਈ ਜਾਂਚ ਟੀਮਾਂ ਕਰ ਚੁੱਕੀਆਂ ਹਨ ਅਤੇ ਇਸ ਨਾਲ ਸਬੰਧਿਤ ਕੇਸ ਅਦਾਲਤਾਂ ਵਿਚ ਚੱਲ ਰਹੇ ਹਨ। ਹੁਣ ਭਗਵੰਤ ਮਾਨ ਸਰਕਾਰ ਵਲੋਂ ਫਿਰ ਤੋਂ ਬਹਿਬਲ ਗੋਲੀਕਾਂਡ ਦੀ ਜਾਂਚ ਲਈ ਡੀ.ਆਈ.ਜੀ ਬਠਿੰਡਾ ਹਰਜੀਤ ਸਿੰਘ ਦੀ ਅਗਵਾਈ ਹੇਠ ਨਵੀਂ ਜਾਂਚ ਟੀਮ ਬਣਾਈ ਗਈ ਹੈ ਜਿਸ ਵਲੋਂ ਅੱਜ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਅਤੇ ਬਹਿਬਲ ਕਲਾਂ ਘਟਨਾ ਸਥਾਨਾਂ ਦਾ ਦੌਰਾ ਕਰਕੇ ਸਬੰਧਿਤ ਲੋਕਾਂ ਨਾਲ ਗੱਲਬਾਤ ਕੀਤੀ ਗਈ। ਬੁਰਜ ਜਵਾਹਰ ਸਿੰਘ ਵਾਲਾ ਵਿਖੇ ਜਾਂਚ ਟੀਮ ਨੇ ਗ੍ਰੰਥੀ ਗੋਰਾ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕਰਕੇ ਜਾਣਕਾਰੀ ਹਾਸਿਲ ਕੀਤੀ। ਬਰਗਾੜੀ ਵਿਖੇ ਜਾਂਚ ਟੀਮ ਨੇ ਮੈਨੇਜਰ ਕੁਲਵਿੰਦਰ ਸਿੰਘ ਅਤੇ ਗ੍ਰੰਥੀ ਬੁੱਧ ਸਿੰਘ ਨਾਲ ਗੱਲਬਾਤ ਕੀਤੀ। ਬਹਿਬਲ ਕਲਾਂ ਵਿਖੇ ਜਾਂਚ ਟੀਮ ਨੇ ਭਾਈ ਸੁਖਰਾਜ ਸਿੰਘ ਅਤੇ ਹੋਰਨਾਂ ਲੋਕਾਂ ਨਾਲ ਗੱਲਬਾਤ ਕਰਕੇ ਵਾਪਰੇ ਗੋਲੀਕਾਂਡ ਦੀ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ। ਜਾਂਚ ਟੀਮ ਦੇ ਮੁਖੀ ਡੀ.ਆਈ.ਜੀ ਹਰਜੀਤ ਸਿੰਘ ਨੇ ਬਹਿਬਲ ਕਲਾਂ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਉਨ੍ਹਾਂ ਤੱਥਾਂ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਕਾਰਵਾਈ ਅੱਗੇ ਵਧਾਈ ਜਾਵੇਗੀ। ਇਸ ਮੌਕੇ ਜਾਂਚ ਟੀਮ ਦੇ ਮੈਂਬਰ ਸ਼ਰਨਜੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਗੁਰਬੰਸ ਸਿੰਘ ਬੈਂਸ ਸਮੇਤ ਸਮੂਹ ਸੀਨੀਅਰ ਅਧਿਕਾਰੀ ਮੌਜੂਦ
Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਦੀ ਟੀਮ ਨੇ ਅਚਨਚੇਤ ਗਿੱਦੜਬਾਹਾ ਦੇ ਪ੍ਰਸ਼ਾਸਕੀ ਕੰਪਲੈਕਸ ਦੀ ਕੀਤੀ ਪੜਤਾਲ ਅਗਲੀ ਖ਼ਬਰ ਬਰਿੰਦਰ ਸਿੰਘ ਪਰਮਾਰ ਵਲੋਂ ਵਾਰਡ ਨੰਬਰ 24 ਤੋਂ ਉਮੀਦਵਾਰ ਰਾਜ ਥਾਪਰ ਦੇ ਹੱਕ ‘ਚ ਚੋਣ ਪ੍ਰਚਾਰ
Ad Position 24
No active advertisement