ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਔਰਤਾਂ ਦੇ ਖ਼ਾਤਿਆਂ ’ਚ ਪੈਸੇ ਪਾ ਕੇ ਸਰਕਾਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ : ਕੋਟਸੁਖੀਆ

Ad Position 21
No active advertisement
ਅਜੀਤ ਡੈਸਕ 03-07-2026
ਕੋਟਕਪੂਰਾ, 2 ਜੁਲਾਈ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਅਤੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਬਰਾੜ ਕੋਟਸੁਖੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ‘ਮਾਂਵਾ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਦੇ ਖ਼ਾਤਿਆ ਵਿਚ ਪੈਸੇ ਪਾਉਣ ਦੀ ਗੱਲ ਕਰ ਰਹੇ ਹਨ, ਇਹ ਸਭ ਸਿਆਸਤ ਤੋਂ ਪ੍ਰੇਰਿਤ ਹੈ, ਕਿਉਂਕਿ ਚੋਣਾਂ ਵਿਚ ਸਮਾਂ ਬਹੁਤ ਥੋੜ੍ਹਾ ਰਹਿ ਗਿਆ ਹੈ। ਔਰਤਾਂ ਨੂੰ ਕੁਝ ਕੁ ਪੈਸੇ ਖ਼ਾਤੇ ਵਿਚ ਪਾ ਕੇ ਵੋਟਾਂ ਬਟੋਰਨ ਦੀ ਚਾਲ ਹੈ ਅਤੇ ਅਜਿਹਾ ਕੁਝ ਕਰਕੇ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਕੀਤੇ ਵਾਅਦੇ ਬੁਢਾਪਾ ਪੈਨਸ਼ਨ 2500 ਰੁਪਏ, 16 ਮੈਡੀਕਲ ਕਾਲਜ ਪੰਜਾਬ ਵਿਚ ਖੋਲ੍ਹਣਾ, 3 ਮਹੀਨੇ ਵਿਚ ਪੰਜਾਬ ਨੂੰ ਨਸ਼ਾ ਮੁਕਤ ਕਰਨਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੇਸ ਦਾ ਇਨਸਾਫ਼ ਦਿਵਾਉਣਾ, ਜਿਸ ਨੂੰ ਲੋਕ ਸਰਕਾਰ ਬਣਨ ਤੋਂ ਉਡੀਕ ਰਹੇ ਹਨ। ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਮਾਲਵਾ ਨਹਿਰ ਬਣਾਉਣ ਦਾ ਪ੍ਰਚਾਰ ਬੜਾ ਕੀਤਾ ਗਿਆ, ਮੁਲਾਜ਼ਮ ਵਰਗ ਨਾਲ ਕੀਤੇ ਵਾਅਦਿਆਂ ਤੋਂ ਮੁਕਰਨਾ, ਮਾਨਯੋਗ ਹਾਈ ਕੋਰਟ ਦੇ ਹੁਕਮ ਦੇ ਬਾਵਜੂਦ ਡੀ.ਏ ਦੇਣ ਤੋਂ ਭੱਜਣ ਤੋਂ ਯਕੀਨ ਹੁੰਦਾ ਹੈ ਕਿ ਸਰਕਾਰ ਹਰ ਫ਼ਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਵਿਕਾਸ ਕਾਰਜ ਬਿਲਕੁੱਲ ਠੱਪ੍ਹ ਹੋ ਚੁੱਕੇ ਹਨ। ਸੜਕਾਂ ਦਾ ਬਹੁਤ ਮਾੜਾ ਹਾਲ ਹੋ ਚੁੱਕਾ ਹੈ। ਹਲਕਾ ਜੈਤੋ ਸ਼ਹਿਰ ਨਾਲ ਲੱਗਦੇ ਪਿੰਡਾਂ ਨੂੰ ਜਾਣ ਲਈ ਕੋਈ ਵੀ ਰਸਤਾ ਠੀਕ ਨਹੀਂ ਜਿਵੇਂ ਕਿ ਪਿੰਡ ਬਿਸ਼ਨੰਦੀ ਨੂੰ ਜਾਣ ਵਾਲੀ ਸੜਕ ’ਤੇ ਡੂੰਘੇ-ਡੂੰਘੇ ਟੋਏ ਪਏ ਹੋਏ ਹਨ। ਕੋਟਸੁਖੀਆ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ। ਲੋਕ ਇਸ ਸਰਕਾਰ ਦੇ ਬਦਲਾਅ ਤੋਂ ਤੰਗ ਆ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਬਰਾੜ ਰਾਮੂਵਾਲਾ ‘ਆਪ’ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਵਿਜੀਲੈਂਸ ਦੀ ਟੀਮ ਨੇ ਅਚਨਚੇਤ ਗਿੱਦੜਬਾਹਾ ਦੇ ਪ੍ਰਸ਼ਾਸਕੀ ਕੰਪਲੈਕਸ ਦੀ ਕੀਤੀ ਪੜਤਾਲ
Ad Position 24
No active advertisement