ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਬਰਾੜ ਰਾਮੂਵਾਲਾ ‘ਆਪ’ ’ਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 03-07-2026
ਜੈਤੋ, 2 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਨੇੜਲੇ ਪਿੰਡ ਰਾਮੂਵਾਲਾ (ਡੇਲਿਆਂਵਾਲੀ) ਦੇ ਮੌਜੂਦਾ ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਬਰਾੜ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਹਲਕਾ ਵਿਧਾਇਕ ਅਮੋਲਕ ਸਿੰਘ ਵਲੋਂ ਡਾ. ਲਛਮਣ ਭਗਤੂਆਣਾ, ਚੇਅਰਮੈਨ ਮਾਰਕੀਟ ਕਮੇਟੀ ਜੈਤੋ ਦੀ ਹਾਜ਼ਰੀ ਵਿਚ ਪਾਰਟੀ ਦਾ ਸਿਰੋਪਾ ਪਾ ਕੇ ਰਸਮੀ ਤੌਰ ’ਤੇ ਪਾਰਟੀ ਵਿਚ ਸ਼ਾਮਿਲ ਕਰਵਾਇਆ ਗਿਆ। ਸੁਰਜੀਤ ਸਿੰਘ ਬਰਾੜ ਨਾਲ ਵੱਡੀ ਗਿਣਤੀ ਵਿਚ ਪਰਿਵਾਰਾਂ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਨਵੇਂ ਸ਼ਾਮਿਲ ਹੋਏ ਮੈਂਬਰਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਵਿਧਾਇਕ ਅਮੋਲਕ ਸਿੰਘ ਨੇ ਸੁਰਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਜੈਤੋ ਹਲਕੇ ਵਿਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਂਦਾ ਹੈ ਅਤੇ ਹਰ ਵਰਕਰ ਨੂੰ ਨਾਲ ਲੈ ਕੇ ਚੱਲਿਆ ਜਾਂਦਾ ਹੈ। ਇਸ ਮੌਕੇ ਡਾ. ਹਰਪਾਲ ਸਿੰਘ ਜ਼ਿਲ੍ਹਾ ਜੁਆਇੰਟ ਸਕੱਤਰ ਆਪ, ਗੁਰਮੀਤ ਸਿੰਘ ਬਰਾੜ ਬਲਾਕ ਪ੍ਰਧਾਨ ਕਿਸਾਨ ਵਿੰਗ ਆਪ, ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਸ਼ੈਲੀ ਗਰਗ, ਅਜੈਬ ਸਿੰਘ ਬਰਾੜ, ਸੁਖਪਾਲ ਸਿੰਘ, ਨਵਰੂਪ ਸਿੰਘ ਬਰਾੜ ਅਜਿੱਤ ਗਿੱਲ, ਇਕਬਾਲ ਸਿੰਘ ਬਰਾੜ, ਸੁਖਦੇਵ ਸਿੰਘ, ਅੰਗਰੇਜ਼ ਸਿੰਘ ਬਰਾੜ, ਅਮਰਜੀਤ ਸਿੰਘ, ਗੁਰਜੀਤ ਸਿੰਘ, ਜਸਵੰਤ ਸਿੰਘ ਅਤੇ ਲਵਪ੍ਰੀਤ ਸਿੰਘ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀਤੀ ਰਾਤ ਪਏ ਮੀਂਹ ਨੇ ਕਿਸਾਨਾਂ ਦੇ ਚਿਹਰਿਆਂ ’ਤੇ ਲਿਆਂਦੀ ਰੌਣਕ ਅਗਲੀ ਖ਼ਬਰ ਔਰਤਾਂ ਦੇ ਖ਼ਾਤਿਆਂ ’ਚ ਪੈਸੇ ਪਾ ਕੇ ਸਰਕਾਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ : ਕੋਟਸੁਖੀਆ
Ad Position 24
No active advertisement