ਜੈਤੋ, 2 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਦੀ ਮੌਜੂਦਾ ਡੋਲਦੀ ਆਰਥਿਕਤਾ ਅਤੇ ਸੂਬੇ ਦੇ ਵੱਧ ਰਹੇ ਵਿੱਤੀ ਸੰਕਟ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਪਿੰਡ ਰਾਮੇਆਣਾ ਵਿਖੇ ਦਰਸ਼ਨ ਸਿੰਘ ਸਰਾਂ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕ ਹਿੱਤਾਂ ਦੀ ਥਾਂ ਸਿਰਫ਼ ਆਪਣੀ ਮਸ਼ਹੂਰੀ ਕਰਨ ਵਿਚ ਰੁੱਝੀ ਹੋਈ ਹੈ। ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਵਿਕਾਸ ਕਾਰਜਾਂ ’ਤੇ ਖਰਚਣ ਦੀ ਬਜਾਏ ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ’ਤੇ ਖਰਚ ਕੀਤੇ ਜਾ ਰਹੇ ਹਨ, ਜੋ ਕਿ ਲੋਕਾਂ ਨਾਲ ਵੱਡਾ ਧੋਖਾ ਹੈ। ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਸਰਕਾਰ ਆਪਣੇ ਹੀ ਮੁਲਾਜ਼ਮਾਂ ਪ੍ਰਤੀ ਗੰਭੀਰ ਨਹੀਂ ਹੈ। ਮੁਲਾਜ਼ਮਾਂ ਦੇ ਬਕਾਇਆ ਡੀ.ਏ. ਅਤੇ ਹੋਰ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਡਿੱਠ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਲੋਕ ਆਉਣ ਵਾਲੇ ਸਮੇਂ ਵਿਚ ਇਸਦਾ ਢੁੱਕਵਾਂ ਜਵਾਬ ਦੇਣਗੇ। ਇਸ ਮੌਕੇ ਦਰਸ਼ਨ ਸਿੰਘ ਸਰਾਂ ਰਾਮੇਆਣਾ, ਦਰਸ਼ਨ ਸਿੰਘ ਸਹੋਤਾ ਸਾਬਕਾ ਪ੍ਰਧਾਨ, ਨੌਜਵਾਨ ਆਗੂ ਸੱਤਾ ਭਾਊ ਕਾਸਮ ਭੱਟੀ, ਬਲਦੇਵ ਸਿੰਘ ਬਰਾੜ ਰੋੜੀਕਪੂਰਾ, ਲਮਛਣ ਸਿੰਘ ਸਾਬਕਾ ਸਰਪੰਚ ਲੰਭਵਾਲੀ, ਜਗਜੀਤ ਸਿੰਘ ਪ੍ਰਧਾਨ ਝੱਖੜਵਾਲਾ, ਰਾਜ ਭੁੱਲਰ ਰੋੜੀਕਪੂਰਾ, ਜਸਵੰਤ ਸਿੰਘ ਗੋਰਾ ਸਾਬਕਾ ਸਰਪੰਚ ਰੋੜੀਕਪੂਰਾ, ਨੌਜਵਾਨ ਆਗੂ ਇਕਬਾਲ ਸਿੰਘ ਔਲਖ, ਜਸਵਿੰਦਰ ਸਿੰਘ ਛਿੰਦਾ ਧਾਲੀਵਾਲ, ਰਾਹੁਲ ਜੈਤੋ, ਚਮਕੌਰ ਸਿੰਘ ਵਾਂਦਰ, ਰਮਨਦੀਪ ਸਿੰਘ ਧਾਲੀਵਾਲ, ਗਗਨ ਧਾਲੀਵਾਲ, ਛਿੰਦਰ ਸਿੰਘ ਸਾਬਕਾ ਸਰਪੰਚ ਡੋਡ ਗੁਰਮੇਲ ਸਿੰਘ ਮੱਲਾ, ਸਾਬਕਾ ਸਰਪੰਚ ਹਰਨੇਕ ਸਿੰਘ, ਭੁਪਿੰਦਰ ਸਿੰਘ ਮੱਲ੍ਹਾ ਆਦਿ ਹਾਜ਼ਰ ਸਨ।