05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਕੰਪਿਊਟਰ ਅਧਿਅਪਕਾਂ ਨੇ ‘ਆਪ’ ਸਰਕਾਰ ਦਾ ਚੋਣ ਐਲਾਨ ਪੱਤਰ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 03-07-2026
ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਰਣਜੀਤ ਸਿੰਘ ਢਿੱਲੋਂ)-ਅੱਜ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਸ੍ਰੀ ਮੁਕਤਸਰ ਸਾਹਿਬ ਦੇ ਕੰਪਿਊਟਰ ਅਧਿਆਪਕਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਗੇਟ ਤੇ ‘ਆਪ’ ਪਾਰਟੀ ਦੇ ਚੋਣ ਮੈਨੀਫੈਸਟੋ ਦੀ ਕਾਪੀਆਂ ਸਾੜੀਆਂ ਗਈਆਂ। ਪਰ ਵਾਰ-ਵਾਰ ਪੰਜਾਬ ਸਰਕਾਰ ਲਿਖਤੀ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਕਰਨ ਤੋਂ ਭੱਜ ਰਹੀ ਹੈ। ਪੰਜਾਬ ਵਿਚ 6640 ਕੰਪਿਊਟਰ ਅਧਿਆਪਕਾਂ ਨੂੰ 1 ਜੁਲਾਈ 2011 ਵਿਚ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੇ ਆਈ.ਸੀ.ਟੀ. ਵਿੰਗ ਵਿਚ ਬਤੌਰ ਕੰਪਿਊਟਰ ਟੀਚਰ ਦੇ ਰੈਗੂਲਰ ਲਿਖਤੀ ਆਡਰ ਜਾਰੀ ਕੀਤੇ ਗਏ ਸਨ। ਜਿਸ ਵਿਚ ਉਨ੍ਹਾਂ ਨੂੰ ਪੰਜਾਬ ਸਿਵਲ ਸਰਵਿਸ ਰੂਲਜ਼ ਲਾਗੂ ਹੋਣਗੇ ਤੇ ਹਰ ਪ੍ਰਕਾਰ ਦੇ ਵਿਭਾਗੀ ਲਾਭ ਮਿੱਲਣਯੋਗ ਹੋਣਗੇ। ਪਰ ਅੱਜ ਤੱਕ ਕੰਪਿਊਟਰ ਅਧਿਆਪਕਾਂ ਨੂੰ ਉਨ੍ਹਾਂ ਦੇ ਲਿਖ਼ਤੀ ਲਾਭ ਦੇਣ ਤੋਂ ਸਰਕਾਰ ਭੱਜ ਰਹੀ ਹੈ। ਜਿਸ ਦੇ ਵਿਰੋਧ ਵਿਚ ਸਰਕਾਰ ਖ਼ਿਲਾਫ਼ ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਰੋਸ ਜਾਹਿਰ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਲਖਰਾਜ ਸਿੰਘ, ਨਰਿੰਦਰ ਖਿੱਚੀ ਜਸਪਾਲ, ਰਾਕੇਸ਼ ਕੁਮਾਰ, ਮਨੋਜ ਖਿੱਚੀ, ਵਰਿੰਦਰ ਕੁਮਾਰ, ਵਰਿੰਦਰ ਜੀਤ ਸਿੰਘ, ਤੇਜਿੰਦਰ ਸਿੰਘ, ਰੋਹਿਤ ਕੁਮਾਰ, ਰਾਹੁਲ ਕੁਮਾਰ, ਸਤਪਾਲ ਸਿੰਘ, ਸਤਨਾਮ ਸਿੰਘ, ਪਵਨ ਕੁਮਾਰ, ਜਸਮਤ ਸਿੰਘ, ਅਸ਼ਵਨੀ ਕੁਮਾਰ, ਕੁਲਦੀਪ ਸਿੰਘ ਅਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਨੂੰ ਮੁੜ ਪ੍ਰਧਾਨ ਬਣਾਏ ਰੱਖਣ ਦੇ ਫ਼ੈਸਲੇ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ ’ਚ ਵਿਰੋਧੀ ਗੁੱਟ ਸਰਗਰਮ ਅਗਲੀ ਖ਼ਬਰ ਨਿਸ਼ਾਨਦੇਹੀ ਵਾਲੇ ਖੰਭੇ ਪੱਟਣ ਵਾਲਿਆਂ ਵਿਰੁੱਧ ਮਾਮਲਾ ਦਰਜ
Ad Position 24
No active advertisement