05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਰਾਜਾ ਵੜਿੰਗ ਨੂੰ ਮੁੜ ਪ੍ਰਧਾਨ ਬਣਾਏ ਰੱਖਣ ਦੇ ਫ਼ੈਸਲੇ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ ’ਚ ਵਿਰੋਧੀ ਗੁੱਟ ਸਰਗਰਮ

Ad Position 21
No active advertisement
ਅਜੀਤ ਡੈਸਕ 03-07-2026
ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਕਾਂਗਰਸ ਦੀ ਕਮਾਨ ਮੁੜ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਥਾਂ ਵਿਚ ਸੌਂਪਣ ਦੇ ਆਲ ਇੰਡੀਆ ਕਾਂਗਰਸ ਦੇ ਫ਼ੈਸਲੇ ਤੋਂ ਨਾਰਾਜ਼ ਉਨ੍ਹਾਂ ਦੇ ਆਪਣੇ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਦੇ ਹੀ ਕਾਂਗਰਸ ਦੇ ਦੂਜੇ ਗੁੱਟ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਗੁੱਟ ਵਲੋਂ ਵੱਖ-ਵੱਖ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ, ਜਿਨ੍ਹਾਂ ਵਿਚ ਮੌਜੂਦਾ ਸਥਿਤੀ ਅਤੇ ਅਗਲੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਸੂਤਰਾਂ ਅਨੁਸਾਰ ਇਸ ਗੁੱਟ ਦੇ ਆਗੂਆਂ ਅਤੇ ਵਰਕਰਾਂ ਵਿਚ ਪਾਰਟੀ ਹਾਈਕਮਾਂਡ ਦੇ ਫ਼ੈਸਲੇ ਨੂੰ ਲੈ ਕੇ ਭਾਰੀ ਰੋਸ ਅਤੇ ਨਿਰਾਸ਼ਾ ਹੈ। ਮੀਟਿੰਗਾਂ ਦੌਰਾਨ ਆਗੂਆਂ ਨੇ ਦਲੀਲ ਦਿੱਤੀ ਕਿ ਪੰਜਾਬ ਵਿਚ ਕਾਂਗਰਸ ਨੂੰ ਮੁੜ ਮਜ਼ਬੂਤ ਕਰਨ ਲਈ ਸੰਗਠਨ ਵਿਚ ਨਵੇਂ ਚਿਹਰਿਆਂ ਅਤੇ ਨਵੀਂ ਅਗਵਾਈ ਨੂੰ ਮੌਕਾ ਮਿਲਣਾ ਚਾਹੀਦਾ ਸੀ। ਉਨ੍ਹਾਂ ਦਾ ਮੰਨਣਾ ਹੈ ਕਿ ਇਕੋ ਨੇਤ੍ਰਿਤਵ ਨੂੰ ਜਾਰੀ ਰੱਖਣ ਨਾਲ ਪਾਰਟੀ ਨੂੰ ਉਮੀਦ ਅਨੁਸਾਰ ਸਿਆਸੀ ਲਾਭ ਨਹੀਂ ਮਿਲੇਗਾ। ਗੁੱਟ ਨਾਲ ਜੁੜੇ ਆਗੂਆਂ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਆਪਣੇ ਵਿਚਾਰ ਅਤੇ ਇਤਰਾਜ਼ ਪਾਰਟੀ ਹਾਈਕਮਾਂਡ ਤੱਕ ਪਹੁੰਚਾਉਣਗੇ। ਨਾਲ ਹੀ ਜ਼ਿਲ੍ਹਾ ਅਤੇ ਹਲਕਾ ਪੱਧਰ ’ਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਅਗਲੇ ਕਦਮ ਬਾਰੇ ਸਾਂਝੀ ਰਾਏ ਬਣਾਈ ਜਾ ਸਕੇ। ਸਿਆਸੀ ਹਲਕਿਆਂ ਵਿਚ ਇਸ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਅੰਦਰ ਕਾਂਗਰਸ ਦੀ ਅੰਦਰੂਨੀ ਖਿੱਚਤਾਣ ਦੇ ਹੋਰ ਤੇਜ਼ ਹੋਣ ਵਜੋਂ ਵੇਖਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਛੱਤੇਆਣਾ ’ਚ ਬਣਨ ਵਾਲੀਆਂ ਸੜਕਾਂ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਕੰਪਿਊਟਰ ਅਧਿਅਪਕਾਂ ਨੇ ‘ਆਪ’ ਸਰਕਾਰ ਦਾ ਚੋਣ ਐਲਾਨ ਪੱਤਰ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ
Ad Position 24
No active advertisement